ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿੱਚ ਕਰੋਨਾ ਦੇ ਸ਼ੁਰੂ ਹੋਣ ਨਾਲ ਜਿੱਥੇ ਵੱਖ-ਵੱਖ ਖੇਤਰ ਪ੍ਰਭਾਵਿਤ ਹੋਏ ਹਨ ਉਥੇ ਹੀ ਸਭ ਤੋਂ ਜ਼ਿਆਦਾ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਹੈ। ਕਰੋਨਾ ਦੇ ਚੱਲਦੇ ਹੋਏ ਜਿਥੇ ਪਿਛਲੇ ਸਾਲ ਮਾਰਚ ਵਿਚ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਬੱਚਿਆਂ ਦੀ ਪੜ੍ਹਾਈ ਵੀ ਲਗਾਤਾਰ ਆਨਲਾਈਨ ਜਾਰੀ ਰੱਖਣ ਦੇ ਨਿਰਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਨ। ਪਹਿਲਾਂ ਦੀਆਂ ਪ੍ਰੀਖਿਆਵਾਂ ਦੇ ਆਧਾਰ ਤੇ ਹੀ ਬੱਚਿਆਂ ਦੇ ਨਤੀਜੇ ਘੋਸ਼ਿਤ ਕੀਤੇ ਗਏ। ਹੁਣ ਕਰੋਨਾ ਕੇਸਾਂ ਵਿਚ ਕਮੀ ਆ ਜਾਣ ਤੇ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ ਅਤੇ ਸਾਰੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।
ਉਥੇ ਹੀ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਨੂੰ ਫਿਰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ ਤਾਂ ਜੋ ਬੱਚਿਆਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਹੁਣ ਸੀ ਬੀ ਐਸ ਈ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਸੀ ਬੀ ਐਸ ਈ ਬੋਰਡ ਵੱਲੋਂ ਹੁਣ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਅਧਿਕਾਰਤ ਵੈਬਸਾਈਟ ਉਪਰ 2021-22 ਲਈ ਦਸਵੀਂ ਅਤੇ ਬਾਰਵੀਂ ਕਲਾਸ ਦੀ ਟਰਮ ਇਕ ਦੇ ਸੈਂਪਲ ਪੇਪਰ ਜਾਰੀ ਕਰ ਦਿੱਤੇ ਗਏ ਹਨ।
ਜਿੱਥੇ ਦਸਵੀਂ ਅਤੇ ਬਾਰਵੀਂ ਕਲਾਸ ਦੇ ਬੱਚਿਆਂ ਦੀਆਂ ਅਤੇ ਦਸੰਬਰ ਵਿੱਚ ਹੋਣ ਵਾਲੀਆਂ ਫਸਟ ਟਰਮ ਦੀਆਂ ਪ੍ਰੀਖਿਆਵਾਂ ਹੋਣਗੀਆਂ। ਉਥੇ ਹੀ ਇਨ੍ਹਾਂ ਪ੍ਰੀਖਿਆਵਾਂ ਵਾਸਤੇ ਥਿਊਰੀ ਪੇਪਰ 40 ਅੰਕਾਂ ਦਾ ਜਾਰੀ ਕੀਤਾ ਗਿਆ ਹੈ। ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਦੇ ਅੰਕਾਂ ਨੂੰ ਸੀ ਬੀ ਐਸ ਈ ਬੋਰਡ ਵੱਲੋਂ 2022 ਦੇ ਨਤੀਜੇ ਲਈ ਆਂਕਿਆ ਜਾ ਸਕਦਾ ਹੈ। ਫਸਟ ਅਤੇ ਸੈਕਿੰਡ ਟਰਮ ਲਈ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਸੀ ਬੀ ਐਸ ਈ ਬੋਰਡ ਵੱਲੋਂ ਆਨਲਾਈਨ ਅਤੇ ਆਫਲਾਈਨ ਪ੍ਰੀਖਿਆਵਾਂ ਕਰੋਨਾ ਹਲਾਤਾਂ ਦੇ ਅਨੁਸਾਰ ਲਈਆਂ ਜਾ ਸਕਦੀਆਂ ਹਨ।
ਉਥੇ ਹੀ ਸੇਕੇਂਡ ਟਰਮ ਦੇ ਪੇਪਰ 2022 ਵਿਚ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਲਏ ਜਾਣਗੇ। ਹੁਣ ਵੀ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਉਸ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਗਿਆ ਹੈ। ਇਸ ਲਈ ਅਧਿਕਾਰਤ ਵੈਬਸਾਈਟ ਉਪਰ ਜਾਰੀ ਕੀਤੇ ਗਏ ਸਾਰੇ ਵਿਸ਼ਿਆਂ ਦੇ ਸੈਂਪਲ ਪੇਪਰ ਵਿਦਿਆਰਥੀ ਅਧਿਕਾਰਤ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ l
Previous Postਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰ ਸਲਮਾਨ ਖਾਨ ਲਈ ਆਈ ਮਾਡ਼ੀ ਖਬਰ
Next Postਸਾਵਧਾਨ : ਪੰਜਾਬ ਚ ਇਥੇ ਵਾਪਰਿਆ ਅਜਿਹਾ ਕਾਂਡ – ਇਲਾਕੇ ਚ ਪਿਆ ਸਹਿਮ