ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਮੁੜ ਤੋਂ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਸ਼ੁਰੂ ਕਰ ਦਿੱਤਾ ਗਿਆ। ਉਥੇ ਹੀ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿਤੀ ਗਈ ਹੈ। ਪਹਿਲਾਂ ਸਰਕਾਰ ਵੱਲੋਂ ਕਰੋਨਾ ਦੇ ਚਲਦਿਆਂ ਹੋਇਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਹੁਣ ਸੀਬੀਐਸੀ ਬੋਰਡ ਦੇ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਸਰਕਾਰ ਵੱਲੋਂ ਕਰੋਨਾ ਦੇ ਕਾਰਨ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਸੀ। ਉੱਥੇ ਹੀ ਹੁਣ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਕੰਪਾਰਮੈਂਟ ਅਤੇ ਸੁਧਾਰ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੀ ਜਾਣਕਾਰੀ ਸੈਂਟਰਲ ਬੋਰਡ ਆਫ਼ ਸੀਨੀਅਰ ਐਜੂਕੇਸ਼ਨ ਵੱਲੋਂ ਦਿੱਤੀ ਗਈ ਹੈ। ਉਥੇ ਹੀ ਇਹਨਾਂ ਪ੍ਰੀਖਿਆਵਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੇ ਹੱਥ ਸਾਫ ਰੱਖਣ ਅਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।
ਉਥੇ ਹੀ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਤੇ ਬੱਚਿਆਂ ਵਿਚਕਾਰ ਸਮਾਜਿਕ ਦੂਰੀ ਬਣਾ ਕੇ ਰੱਖਿਆ ਜਾਵੇ। ਸੀ ਬੀ ਐਸ ਈ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ 2021 ਦੀਆਂ ਇਨ੍ਹਾਂ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਲਈ ਪ੍ਰੀਖਿਆ ਵਾਸਤੇ ਐਡਮਿਟ ਕਾਰਡ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ 25 ਅਗਸਤ ਤੋਂ 8 ਸਤੰਬਰ ਤੱਕ ਲਈਆਂ ਜਾਣਗੀਆਂ। ਇਸ ਤਰ੍ਹਾਂ ਕਿ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ 25 ਅਗਸਤ ਤੋਂ 15 ਸਤੰਬਰ ਤੱਕ ਲਈਆਂ ਜਾਣਗੀਆਂ।
ਉਥੇ ਹੀ ਬੋਰਡ ਵੱਲੋਂ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕੇ ਜਿੱਥੇ ਵਿਦਿਆਰਥੀਆਂ ਨੂੰ ਬਿਨਾ ਐਡਮਿਟ ਕਾਰਡ ਤੋਂ ਅੰਦਰ ਜਾਣ ਦੀ ਇਜ਼ਾਜਤ ਨਹੀਂ ਹੋਵੇਗੀ। ਉਥੇ ਹੀ ਵਿਦਿਆਰਥੀਆਂ ਨੂੰ ਆਪਣਾ ਇਕ ਪਛਾਣ ਪੱਤਰ ਵੀ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਸੀ ਬੀ ਐਸ ਈ ਬੋਰਡ ਵੱਲੋਂ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਪ੍ਰਾਪਤ ਹੋਣ ਵਾਲੇ ਅੰਕਾਂ ਨੂੰ ਆਖ਼ਰੀ ਮੰਨਿਆ ਜਾਵੇਗਾ। ਜਿਸ ਦੇ ਅਧਾਰ ਤੇ ਹੀ ਨਤੀਜਾ ਘੋਸ਼ਿਤ ਕੀਤਾ ਜਾਵੇਗਾ।
Previous Postਹੋ ਜਾਵੋ ਸਾਵਧਾਨ : ਇਹ ਕੰਮ ਕਰਨ ਤੇ ਲਗੇਗਾ 5000 ਦਾ ਜੁਰਮਾਨਾ ਹੋਵੇਗੀ ਕਾਰਵਾਈ
Next Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਅਕਸ਼ੇ ਕੁਮਾਰ ਲਈ ਆਈ ਇਹ ਵੱਡੀ ਮਾੜੀ ਖਬਰ