ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਦੇਖੀਆਂ ਗਈਆਂ ਹਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਬਹੁਤ ਸਾਰੇ ਕਾਰਜ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।ਹੁਣ CM ਭਗਵੰਤ ਮਾਨ ਲਈ ਆਈ ਮਾੜੀ ਖਬਰ,ਖਾਲੀ ਕਰਾਈ ਜਮੀਨ ਤੇ ਅਦਾਲਤ ਨੇ ਨੋਟਿਸ ਭੇਜ ਲਗਾਇਆ ਸਟੇਅ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਬਹੁਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਹੁਤ ਸਾਰੇ ਉਨ੍ਹਾਂ ਜ਼ਮੀਨਾਂ ਤੋਂ ਕਬਜ਼ਾ ਹਟਾਇਆ ਗਿਆ ਹੈ ਜਿਨ੍ਹਾਂ ਉੱਪਰ ਸਰਕਾਰ ਅਤੇ ਪੰਚਾਇਤੀ ਹੱਕ ਹੈ। ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੁੱਲਾਂਪੁਰ ਨੇੜੇ ਕਰੀਬ 2800 ਏਕੜ ਜ਼ਮੀਨ ਖਾਲੀ ਕਰਵਾਉਣ ਦੇ ਉਸ ਜ਼ਮੀਨ ਤੇ ਹਾਈਕੋਰਟ ਵੱਲੋਂ ਸਟੇਅ ਆਰਡਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 1200 ਏਕੜ ਦੇ ਕਰੀਬ ਜ਼ਮੀਨ ਜਿੱਥੇ ਫੌਜਾ ਸਿੰਘ ਕੰਪਨੀ ਕੋਲੋਂ ਛੁਡਾਏ ਜਾਣ ਦਾ ਦਾਅਵਾ ਕੀਤਾ ਗਿਆ ਸੀ।
ਉਥੇ ਹੀ ਇਸ ਮਾਮਲੇ ਨੂੰ ਲੈ ਕੇ ਕੰਪਨੀ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਗਿਆ। ਜਿਸ ਤੋਂ ਬਾਅਦ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਕਿਉਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਸੰਤੋਸ਼ਜਨਕ ਸਪੱਸ਼ਟੀਕਰਨ ਨਹੀਂ ਦਿੱਤਾ ਜਾ ਸਕਿਆ ਜਿਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ਪਾ ਦਿੱਤੀ ਗਈ ਹੈ।
ਉੱਥੇ ਹੀ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਸਬੰਧੀ ਜਵਾਬ ਵੀ ਮੰਗਿਆ ਗਿਆ ਹੈ ਤੇ ਇਸ ਮਾਮਲੇ ਵਿੱਚ ਸਟੇਅ ਆਰਡਰ ਜਾਰੀ ਕਰ ਦਿਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਜਿੱਥੇ 22 ਅਗਸਤ ਨੂੰ ਹੋਵੇਗੀ ਉਥੇ ਹੀ ਇਸ ਮਾਮਲੇ ਵਿਚ ਅਗਲੀ ਕਾਰਵਾਈ ਤਹਿ ਕੀਤੀ ਜਾਵੇਗੀ।
Previous Postਮੌਸਮ ਵਿਭਾਗ ਵਲੋਂ ਆਈ ਇਹ ਵੱਡੀ ਖਬਰ – ਪੰਜਾਬ ਚ ਮੀਂਹ ਪੈਣ ਨੂੰ ਲੈ ਕੇ
Next Postਕ੍ਰਿਕਟ ਜਗਤ ਚ ਛਾਈ ਸੋਗ ਦੀ ਲਹਿਰ, ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ