CM ਚੰਨੀ ਕੀਤਾ ਇਹ ਵੱਡਾ ਐਲਾਨ – ਸੁਣ ਕੇ ਇਹਨਾਂ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਹੁਣ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ । ਸਿਆਸਤ ਦੇ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਖਲਬਲੀ ਬਚੀ ਹੋਈ ਹੈ । ਹਰ ਇਕ ਸਿਆਸੀ ਪਾਰਟੀ ਇਨ੍ਹਾਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ । ਹਰ ਕਿਸੇ ਦੇ ਵੱਲੋਂ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵੱਖਰੇ ਵੱਖਰੇ ਹੱਥ ਕੰਡੇ ਅਪਣਾਏ ਜਾ ਰਹੇ ਹਨ । ਉੱਥੇ ਹੀ ਜੇ ਗੱਲ ਕੀਤੀ ਜਾਵੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਤਾਂ , ਚਰਨਜੀਤ ਸਿੰਘ ਚੰਨੀ ਦੇ ਵੱਲੋਂ ਜਿਥੇ ਪੰਜਾਬੀਆਂ ਦੀ ਭਲਾਈ ਲਈ ਕਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ , ਉੱਥੇ ਹੀ ਇਨ੍ਹਾਂ ਐਲਾਨਾਂ ਨੂੰ ਲੈ ਕੇ ਸਿਆਸੀ ਵਿਰੋਧੀ ਪਾਰਟੀਆਂ ਲਗਾਤਾਰ ਹੀ ਚਰਨਜੀਤ ਸਿੰਘ ਚੰਨੀ ਦਾ ਘਿਰਾਓ ਕਰਦਿਆਂ ਨਜ਼ਰ ਆ ਰਹੀਆਂ ਹਨ । ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।

ਦਰਅਸਲ ਇਕ ਸਾਲ ਤੋਂ ਵੱਧ ਸਮਾਂ ਦਿੱਲੀ ਦੇ ਬਾਰਡਰਾਂ ਤੇ ਆਪਣੀਆਂ ਹੱਕੀ ਮੰਗਾਂ ਖਾਤਰ ਸੰਘਰਸ਼ ਕਰ ਕੇ ਆਖ਼ਰਕਾਰ ਜਿੱਤ ਪ੍ਰਾਪਤ ਕਰਕੇ ਕਿਸਾਨ ਹੁਣ ਆਪਣੇ ਘਰਾਂ ਵੱਲ ਨੂੰ ਚਾਲੇ ਪਾ ਰਹੇ ਹਨ । ਉਥੇ ਹੀ ਦੂਜੇ ਪਾਸੇ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੀਤੇ ਗਏ ਐਲਾਨ ਦੇ ਚੱਲਦੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਦਾ ਸੁਆਗਤ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਸੀ । ਜਿਸ ਵਿੱਚ ਕਿਸਾਨਾਂ ਦੇ ਵੱਲੋਂ ਆਪਣੀਆਂ ਕੁਝ ਮੰਗਾਂ ਰੱਖੀਆਂ ਗਈਆਂ ਸਨ ।

ਜਿਸ ਮੰਗਾਂ ਵਿੱਚੋਂ ਜ਼ਿਆਦਾਤਰ ਮੰਗਾਂ ਨੂੰ ਪ੍ਰਵਾਨ ਕਰਨ ਦਾ ਵਾਅਦਾ ਕੀਤਾ ਗਿਆ ਸੀ । ਇਸੇ ਦੇ ਚੱਲਦੇ ਹੁਣ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਉਠਾਈਆਂ ਗਈਆਂ ਅਠਾਰਾਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਹਨ ਤੇ ਅੱਗੇ ਜੋ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਮੰਗ ਸੀ ਉਸ ਦੇ ਚੱਲਦੇ ਵੀ ਉਨ੍ਹਾਂ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ ॥ ਜਿਸ ਚਿੱਠੀ ਦੇ ਵਿੱਚ ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਸਬੰਧੀ ਲਿਖਿਆ ਹੈ ਤੇ ੳੁਨ੍ਹਾਂ ਕਿਹਾ ਹੈ ਕਿ ਕਿਸਾਨਾਂ ਵੱਲੋਂ ਜੋ ਟੈਕਸ ਵਸੂਲਿਆ ਜਾਂਦਾ ਹੈ, ਉਸ ਵਿਚ ਕੁਝ ਹਿੱਸਾ ਕੇਂਦਰ ਸਰਕਾਰ ਨੂੰ ਵੀ ਜਾਂਦਾ ਹੈ ।

ਉਨ੍ਹਾਂ ਕਿਹਾ ਕਿ ਜਿਸ ਦੇ ਲਈ ਕੇਂਦਰ ਸਰਕਾਰ ਇਕ ਨਵੀਂ ਪਾਲਿਸੀ ਬਣਾਵੇ , ਜਿਸ ਤਹਿਤ ਕਿਸਾਨਾਂ ਨੂੰ ਕਰਜ਼ਿਆਂ ਤੋਂ ਮੁਕਤ ਕੀਤਾ ਜਾ ਸਕੇ । ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਿਸਾਨਾਂ ਦੀ ਹੋਈ ਜਿੱਤ ਤੇ ਚਲਦੇ ਕਿਸਾਨੀ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੱਤੀ ਗਈ ਹੈ ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ । ਜਿਸਦੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ । ਹੁਣ ਕਿਸਾਨਾਂ ਨੂੰ ਉਨ੍ਹਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਪੰਜਾਬ ਸਰਕਾਰ ਕੁਝ ਵਿਚਾਰ ਕਰ ਰਹੀ ਹੈ ।