CM ਚੰਨੀ ਤੇ ਇਹਨਾਂ ਵਿਦਿਆਰਥੀਆਂ ਲਈ ਕਰਤਾ ਅਚਾਨਕ ਇਹ ਵੱਡਾ ਐਲਾਨ – ਵਿਦਿਆਰਥੀਆਂ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ 

ਹੁਣ ਚੋਣਾਂ ਹੋਣ ਵਿਚ ਕੁਝ ਸਮਾਂ ਬਾਕੀ ਬਚਿਆ ਹੈ ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉੱਥੇ ਹੀ ਸਰਕਾਰ ਵੱਲੋਂ ਅਗਲੇ ਸਾਲ ਉਨ੍ਹਾਂ ਦੀ ਸਰਕਾਰ ਆਉਣ ਤੇ ਵੀ ਹੋਰ ਕੰਮ ਕੀਤੇ ਜਾਣ ਦਾ ਭਰੋਸਾ ਦਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨ ਅਜੇ ਵੀ ਸੜਕਾਂ ਉਪਰ ਨੌਕਰੀ ਦੀ ਮੰਗ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਆਪਣੇ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ ਜਿਹਨਾਂ ਵੱਲੋਂ ਆਪਣੇ-ਆਪਣੇ ਵਿਭਾਗ ਦੇ ਕੰਮ ਕੀਤੇ ਜਾ ਰਹੇ ਹਨ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਦਿਆਰਥੀਆਂ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਪੰਜਾਬ ਸਰਕਾਰ ਵੱਲੋਂ ਜਿਥੇ ਨਵੀਂ ਬੱਸਾਂ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਸਰਕਾਰ ਵੱਲੋਂ ਆਪਣੇ ਇਸ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਅੱਜ ਟਰਾਂਸਪੋਰਟ ਵਿਭਾਗ ਵਿੱਚ 58 ਨਵੀਆਂ ਬੱਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿੱਥੇ ਮੁੱਖ ਮੰਤਰੀ ਵੱਲੋਂ ਇਨ੍ਹਾਂ ਬੱਸਾਂ ਦੀ ਸ਼ੁਰੂਆਤ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ ਉਥੇ ਹੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੱਸ ਆਪ ਚਲਾ ਕੇ ਉਸ ਦੀ ਸ਼ੁਰੂਆਤ ਕੀਤੀ ਗਈ ਹੈ ।

ਜਿੱਥੇ ਇਨ੍ਹਾਂ ਨਵੀਆਂ ਬੱਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਉਥੇ ਹੀ ਵਿਦਿਆਰਥੀਆਂ ਲਈ ਇੱਕ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਪਹਿਲਾਂ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਸੀ। ਉਥੇ ਹੀ ਹੁਣ ਪੰਜਾਬ ਵਿਚ ਸਕੂਲ, ਕਾਲਜ, ਯੂਨੀਵਰਸਿਟੀ ਆਉਣ-ਜਾਣ ਵਾਲੇ ਵਿਦਿਆਰਥੀਆਂ ਦਾ ਪਾਸ ਵੀ ਮੁਫ਼ਤ ਬਣਾਇਆ ਜਾਵੇਗਾ।

ਜਿਸ ਸਦਕਾ ਇਹ ਵਿਦਿਆਰਥੀ ਮੁਫ਼ਤ ਵਿੱਚ ਹੀ ਸਫ਼ਰ ਕਰ ਸਕਣਗੇ। ਜਿੱਥੇ ਪਹਿਲਾਂ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ ਉਥੇ ਹੀ ਹੁਣ ਵਿਦਿਆਰਥੀਆਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਜਾਰੀ ਕਰ ਦਿੱਤੀ ਹੈ। ਸਰਕਾਰ ਦੇ ਇਸ ਐਲਾਨ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਬਾਕੀ ਦੀਆਂ ਬੱਸਾਂ ਵੀ ਜਲਦ ਹੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸਰਕਾਰੀ ਬੱਸਾਂ ਦੀ ਗਿਣਤੀ ਵਧ ਜਾਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਫਾਇਦਾ ਹੋਵੇਗਾ।