CM ਚੰਨੀ ਤੋਂ ਪਹਿਲਾਂ ਉਦਘਾਟਨ ਵਾਲੀ ਜਗ੍ਹਾ ਤੇ ਵਾਪਰਿਆ ਅਜਿਹਾ ਕੁਝ ਕੇ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਸਿਆਸਤ ਦਾ ਮਾਹੌਲ ਵੀ ਦਿਨੋ-ਦਿਨ ਗਰਮਾ ਰਿਹਾ ਹੈ। ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਅਤੇ ਵੋਟਰਾਂ ਲਈ ਵੀ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਰੋਜ਼ਗਾਰ ਦਿੱਤੇ ਜਾਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਕਿ ਉੱਥੇ ਹੀ ਉਨ੍ਹਾਂ ਵੱਲੋਂ ਲਗਾਤਾਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਿੱਥੇ ਝੂਠੇ ਲਾਰੇ ਲਾਏ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਆਪਣੀਆਂ ਸਿਆਸੀ ਰੈਲੀਆਂ ਜਗ੍ਹਾ-ਜਗ੍ਹਾ ਤੇ ਕੀਤੀਆਂ ਜਾ ਰਹੀਆਂ ਹਨ।

ਜਿਨ੍ਹਾਂ ਵਿੱਚ ਝੂਠੀਆਂ ਤਸੱਲੀਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਦਘਾਟਨ ਵਾਲੀ ਜਗ੍ਹਾ ਤੇ ਕੁਝ ਅਜਿਹਾ ਵਾਪਰਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਇਸ ਸਮੇਂ ਸਿਆਸੀ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਉਥੇ ਹੀ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਨੌਕਰੀ ਨਾ ਦਿੱਤੇ ਜਾਣ ਵਾਸਤੇ ਸੰਘਰਸ਼ ਕਰਦੇ ਹੋਏ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਆਬਦਾਂ ਵਿਖੇ 350 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਸਰਕਾਰੀ ਮੈਡੀਕਲ ਕਾਲਜ ਦਾ ਉਦਘਾਟਨ ਕਰਨ ਲਈ ਪਹੁੰਚੇ ਹੋਏ ਸਨ। ਉਥੇ ਹੀ ਮੁੱਖ ਮੰਤਰੀ ਚੰਨੀ ਦੇ ਆਉਣ ਦੀ ਜਾਣਕਾਰੀ ਮਿਲਦੇ ਹੀ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਭਵਾਨੀਗੜ੍ਹ ਨੇੜੇ ਘਾਬਦਾ ਪਿੰਡ ਵਿਖੇ ਪਹੁੰਚ ਕੇ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾਣ ਲੱਗਾ। ਉਥੇ ਹੀ ਪੁਲਸ ਵੱਲੋਂ ਇਹਨਾ ਪ੍ਰਦਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿਥੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਧੱਕਾ-ਮੁੱਕੀ ਅਤੇ ਖਿੱਚ-ਧੂਹ ਦਾ ਸਾਹਮਣਾ ਕਰਨਾ ਪਿਆ।

ਉਥੇ ਹੀ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਧੱਕੇ ਨਾਲ ਚੁੱਕ ਚੁੱਕ ਕੇ ਗੱਡੀਆਂ ਵਿੱਚ ਬਿਠਾਇਆ ਗਿਆ। ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਖਦੇੜਨ ਵਾਸਤੇ ਇਹ ਸਭ ਕੁਝ ਕੀਤਾ ਗਿਆ। ਤਾਂ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਹੁੰਚਣ ਤੋਂ ਪਹਿਲਾਂ ਇਸ ਮਾਹੌਲ ਨੂੰ ਸ਼ਾਂਤ ਕੀਤਾ ਜਾ ਸਕੇ।