CM ਚੰਨੀ ਦੇ ਪ੍ਰੀਵਾਰ ਤੇ ਈਡੀ ਵਲੋਂ ਹੋ ਗਈ ਵੱਡੀ ਕਾਰਵਾਈ – ਭਤੀਜੇ ਦੇ ਘਰੋਂ ਆ ਰਹੀ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਉੱਥੇ ਇਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉੱਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਅੱਜ ਵੀ ਰਾਜਨੀਤਿਕ ਹਸਤੀਆਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਸਭ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਗੈਰ ਕਾਨੂੰਨੀ ਕੰਮਾਂ ਨੂੰ ਰੋਕਣ ਵਾਸਤੇ ਉਕਤ ਮੁਹਿੰਮ ਚਲਾਈ ਗਈ। ਉਥੇ ਹੀ ਕਈ ਲੋਕਾਂ ਦੇ ਨਾਮ ਸਾਹਮਣੇ ਆ ਰਹੇ ਹਨ।

ਹੁਣ ਮੁੱਖ ਮੰਤਰੀ ਚੰਨੀ ਤੇ ਪਰਵਾਰ ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਘਰ ਰੇਤ ਮਾਫ਼ੀਆ ਨੂੰ ਲੈ ਕੇ ਈ ਡੀ ਦੀ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਟੀਮ ਵਲੋਂ ਇਹ ਛਾਪੇਮਾਰੀ ਜਿਥੇ 12 ਥਾਵਾਂ ਉਪਰ ਕੀਤੀ ਗਈ ਹੈ ਉਥੇ ਹੀ ਇਨ੍ਹਾਂ ਥਾਵਾਂ ਵਿੱਚ ਪੰਚਕੂਲਾ, ਹਰਿਆਣਾ,ਮੁਹਾਲੀ ,ਲੁਧਿਆਣਾ ਵੀ ਸ਼ਾਮਲ ਹਨ। ਰੇਤ ਮਾਫ਼ੀਆ ਕੁਦਰਤਦੀਪ ਸਮੇਤ ਹੋਰ ਕਈ ਦੋਸ਼ੀਆਂ ਉਪਰ ਇਹ ਕਾਰਵਾਈ ਕੀਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਰੇਤ ਮਾਇਨਿਗ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ ਨ-ਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਗਿਆ ਸੀ।

ਜਿਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਇਨ੍ਹਾਂ ਮਾਮਲਿਆਂ ਦੀ ਤਹਿ ਤੱਕ ਜਾਣ ਦੀ ਗੱਲ ਵੀ ਆਖੀ ਗਈ ਸੀ। ਉੱਥੇ ਹੀ ਹੁਣ ਈ ਡੀ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਨਾਲ ਜੁੜੇ ਹੋਏ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਜਿਨ੍ਹਾਂ ਦੀ ਤਲਾਸ਼ੀ ਰੇਤ ਦੀ ਨਜਾਇਜ਼ ਮਾਇਨਿੰਗ ਦੇ ਮਾਮਲੇ ਕਰਕੇ ਲਈ ਜਾ ਰਹੀ ਹੈ।