ਆਈ ਤਾਜਾ ਵੱਡੀ ਖਬਰ
ਸਿਆਸਤ ਇਕ ਅਜਿਹੀ ਚੀਜ਼ ਹੈ ਜੋ ਚੰਗੇ ਚੰਗੇ ਨੂੰ ਆਪਣਾ ਖੇਤਰ ਛੱਡ ਕੇ ਸਿਆਸਤ ਵਿੱਚ ਖਿੱਚ ਲਿਆਉਂਦੀ ਹੈ। ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਸਨ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਅਜਿਹੀਆਂ ਸਖਸੀਅਤਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਬੀਤੇ ਦਿਨੀਂ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਚਿਹਰੇ ਹਨ ਜੋ ਆਪਣੇ ਖੇਤਰਾਂ ਨੂੰ ਛੱਡ ਕੇ ਰਾ-ਜ-ਨੀ-ਤੀ ਵਿਚ ਆਪਣੀ ਕਿਸਮਤ ਅਜਮਾਉਣ ਆਏ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਕੀਤਾ ਗਿਆ ਹੈ ਜਿਸ ਕਾਰਨ ਲੋਕਾਂ ਵਿਚ ਚਰਚਾ ਛਿੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਡਾਕਟਰ ਮਨਮੋਹਨ ਸਿੰਘ ਵੀ ਸਿਆਸਤ ਵਿੱਚ ਆਉਣ ਦਾ ਮਨ ਬਣਾ ਚੁੱਕੇ ਹਨ। ਜੋ ਇਸ ਸਮੇਂ ਮੋਹਾਲੀ ਦੇ ਖਰੜ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤੈਨਾਤ ਸਨ, ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਹੁਣ ਬੱਸੀ ਪਠਾਣਾ ਤੋਂ ਵਿਧਾਨ ਸਭਾ ਚੋਣਾਂ ਲੜਨ ਦਾ ਮਨ ਬਣਾਇਆ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਡਾਕਟਰ ਮਨਮੋਹਨ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਬੱਸੀ ਪਠਾਣਾਂ ਤੋਂ ਚੋਣ ਲੜੀ ਜਾ ਸਕਦੀ ਹੈ ਅਗਰ ਪਾਰਟੀ ਹਾਈਕਮਾਨ ਨੂੰ ਇਜਾਜ਼ਤ ਦਿੰਦਾ ਹੈ। ਕਿਉਂਕਿ ਹਲਕਾ ਅਨੁਸੂਚਿਤ ਜਾਤੀ ਲਈ ਰਾਖਵਾਂ ਹੈ।
ਕਿਉਂਕਿ ਡਾਕਟਰ ਮਨਮੋਹਨ ਸਿੰਘ ਕਾਫ਼ੀ ਸਮਾਂ ਇਸ ਹਲਕੇ ਅਧੀਨ ਆਉਣ ਵਾਲੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਆਪਣੀਆਂ ਸੇਵਾਵਾਂ ਲੋਕਾਂ ਨੂੰ ਦਿੰਦੇ ਰਹੇ ਹਨ ਜਿਸ ਕਾਰਨ ਇਸ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਡਾਕਟਰ ਮਨਮੋਹਨ ਸਿੰਘ ਜਿੱਥੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਤੇ ਜਨਰਲ ਸਕੱਤਰ ਰਹਿ ਚੁੱਕੇ ਹਨ।
ਜੋ ਕਿ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਹੈ, ਉਹ ਪੰਜਾਬ ਯੂਨੀਵਰਸਿਟੀ ਚੰਡੀਗੜ ਲਾਅ ਗ੍ਰੈਜੂਏਟ ਹਨ, ਐਨਸਥੀਜੀਆ ਵਿਚ ਪੋਸਟ ਗ੍ਰੈਜੂਏਟ ਡਾਕਟਰ ਮਨਮੋਹਨ ਸਿੰਘ ਵੱਲੋਂ ਪੱਤਰਕਾਰੀ ਵਿੱਚ ਮਾਸਟਰ ਦੀ ਡਿਗਰੀ ਕੁਰੂਕਸ਼ੇਤਰ ਯੂਨੀਵਸਿਟੀ ਤੋਂ ਕੀਤੀ ਹੋਈ ਹੈ। ਉਨ੍ਹਾਂ ਦੀਆਂ ਸੇਵਾਵਾਂ ਅਤੇ ਹਰਮਨ ਪਿਆਰਤਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਬਦਲੀ ਖਰੜ ਵਿਖੇ ਕਰਵਾ ਦਿੱਤੀ ਗਈ ਸੀ। ਇਸ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਜਿੱਥੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਆਖਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਦੋਵੇਂ ਮੈਂਬਰਾਂ ਨੂੰ ਟਿਕਟਾਂ ਕਿਵੇਂ ਮਿਲ ਸਕਦੀਆਂ ਹਨ।
Previous Postਕੈਪਟਨ ਦੇ ਦਫਤਰ ਚ ਹੋ ਗਈ ਇਹ ਵਾਰਦਾਤ – 3 ਨੂੰ ਕੀਤਾ ਗਿਆ ਗਿਰਫ਼ਤਾਰ , ਤਾਜਾ ਵੱਡੀ ਖਬਰ
Next Postਹੁਣੇ ਇੰਡੀਆ ਚ ਹੋਇਆ ਹਵਾਈ ਹਾਦਸਾ ਹੋਈਆਂ ਮੌਤਾਂ ਬਚਾਅ ਕਾਰਜ ਜਾਰੀ – ਕੈਪਟਨ ਨੇ ਵੀ ਕੀਤਾ ਅਫਸੋਸ