CM ਚੰਨੀ ਨੇ ਪੰਜਾਬ ਚ ਇਸ ਦਿਨ ਦੀ ਛੁੱਟੀ ਦਾ ਕਰਤਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਅਜਿਹੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਗੁਰੂਆਂ ਦੇ ਜੀਵਨ ਨਾਲ ਸੰਬੰਧਿਤ ਦਿਨ ਮਨਾਏ ਜਾਂਦੇ ਹਨ। ਜਿੱਥੇ ਪੰਜਾਬ ਵਿੱਚ ਇਨ੍ਹਾਂ ਗੁਰੂਆਂ ਪੀਰਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨਾਂ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਆਜ਼ਾਦੀ ਦੀ ਖਾਤਰ ਆਪਣੇ ਪ੍ਰਵਾਰ ਤੱਕ ਵਾਰ ਦਿੱਤੇ ਗਏ ਸਨ। ਇਨ੍ਹਾਂ ਗੁਰੂਆਂ ਦੀ ਸ਼ਹਾਦਤ ਨੂੰ ਸਭ ਦੁਨੀਆਂ ਵਿਚ ਵਸਦੇ ਲੋਕਾਂ ਵੱਲੋਂ ਸਜਦਾ ਕੀਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਨਾਲ ਜੁੜੇ ਹੋਏ ਦਿਨਾਂ ਨੂੰ ਵੀ ਖੁਸ਼ੀ ਖੁਸ਼ੀ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਪਵਿੱਤਰ ਅਸਥਾਨਾ ਉਪਰ ਲੋਕਾਂ ਵੱਲੋਂ ਉਸ ਦਿਨ ਨਤਮਸਤਕ ਹੋਇਆ ਜਾਂਦਾ ਹੈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਜਾਂਦਾ ਹੈ।

ਜਿਨ੍ਹਾਂ ਸਖ਼ਸ਼ੀਅਤਾਂ ਦੀ ਮਿਹਰ ਸਦਕਾ ਅੱਜ ਉਹ ਇਸ ਦੁਨੀਆਂ ਆਪਣੀ ਜਿੰਦਗੀ ਨੂੰ ਜੀ ਰਹੇ ਹਨ। ਅਜਿਹੇ ਖ਼ਾਸ ਮੌਕਿਆਂ ਤੇ ਉੱਪਰ ਸਰਕਾਰ ਵੱਲੋਂ ਕਈ ਛੁੱਟੀਆਂ ਰਾਖਵੀਆਂ ਰੱਖੀਆਂ ਗਈਆਂ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਤੇ ਨਤਮਸਤਕ ਹੋਣ ਲਈ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚੇ ਸਨ।

ਜਿੱਥੇ ਉਨ੍ਹਾਂ ਦੇ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਪੀਕਰ ਰਾਣਾ ਕੇ ਪੀ ਸਿੰਘ ਵੀ ਮੌਜੂਦ ਸਨ। ਚਰਨਜੀਤ ਸਿੰਘ ਚੰਨੀ ਜਿੱਥੇ ਬਤੌਰ ਮੁੱਖ ਮੰਤਰੀ ਦੇ ਤੌਰ ਤੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ, ਉਥੇ ਹੀ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਤੋਂ ਪਹਿਲਾਂ ਇਕ ਬਾਰ ਬਤੌਰ ਮੁੱਖ ਮੰਤਰੀ ਦੇ ਤੌਰ ਤੇ ਪ੍ਰਕਾਸ਼ ਸਿੰਘ ਬਾਦਲ ਵੀ ਪਹੁੰਚੇ ਸਨ। ਇਸ ਤੋਂ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।

ਜਿੱਥੇ ਪੁੱਜਣ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸਪੀਕਰ ਕੇ ਪੀ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਉਥੇ ਹੀ ਭਾਈ ਜੈਤਾ ਜੀ ਦੇ ਜਨਮ ਦਿਨ ਤੇ ਸਰਕਾਰੀ ਛੁੱਟੀ ਦਾ ਐਲਾਨ ਵੀ ਕਰ ਦਿਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਕੀਤੇ ਗਏ ਇਸ ਐਲਾਨ ਦਾ ਭਰਵਾਂ ਸਵਾਗਤ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਗੁਰਦੁਆਰਾ ਤਪ ਅਸਥਾਨ ਦੇ ਮੁੱਖ ਪ੍ਰਬੰਧਕ ਬਾਬਾ ਤੀਰਥ ਸਿੰਘ ਵੱਲੋਂ ਕੀਤਾ ਗਿਆ ਹੈ। ਹੁਣ ਹਰ ਸਾਲ 5 ਸਤੰਬਰ ਨੂੰ ਭਾਈ ਜੈਤਾ ਜੀ ਦੇ ਜਨਮ ਦਿਨ ਤੇ ਸਰਕਾਰੀ ਛੁੱਟੀ ਹੋਵੇਗੀ।