CM ਚੰਨੀ ਨੇ ਹੁਣ ਇਹਨਾਂ ਲਈ ਕਰਤਾ ਵੱਡਾ ਐਲਾਨ – 2500 ਰੁਪਏ ਮਿਲਣਗੇ ਹਰ ਮਹੀਨੇ , ਜਨਤਾ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ 

ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕਿ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਕਾਫੀ ਹੱਦ ਤੱਕ ਰਾਹਤ ਵੀ ਦਿਤੀ ਜਾ ਰਹੀ ਹੈ। ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆਇਆ ਹੈ ਉਹ ਹੀ ਸਾਰੀਆਂ ਪਾਰਟੀਆਂ ਵੱਲੋਂ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਠੇਕੇ ਉਪਰ ਕੰਮ ਕਰਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।ਉੱਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਵੀ ਉਨ੍ਹਾਂ ਨੂੰ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤੇ ਜਾ ਰਹੇ ਹਨ ,ਉਥੇ ਹੀ ਆਪਣੀਆਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਦੇ ਦੌਰਾਨ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਅਤੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਹੁਣ ਮੁੱਖ ਮੰਤਰੀ ਚੰਨੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਪੱਚੀ ਸੌ ਰੁਪਏ ਹਰ ਮਹੀਨੇ ਮਿਲਣਗੇ ਜਿਸ ਕਾਰਨ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਜਿਥੇ ਸਰਕਾਰੀ ਨਵੀਆਂ ਬੱਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਉਥੇ ਹੀ ਵਿਦਿਆਰਥੀਆਂ ਨੂੰ ਵੀ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਕੀਤੀ ਗਈ ਹੈ। ਹੁਣ ਉਨ੍ਹਾਂ ਵੱਲੋਂ ਆਂਗਨਵਾੜੀ ਵਰਕਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਬੀਮੇ ਸਹੂਲਤ ਜਾਰੀ ਕਰਨ ਅਤੇ ਆਂਗਨਵਾੜੀ ਵਰਕਰਾਂ ਨੂੰ ਪੱਚੀ ਸੌ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਆਂਗਨਵਾੜੀ ਵਰਕਰਾਂ ਵੱਲੋਂ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਉਥੇ ਹੀ ਉਨ੍ਹਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਚੰਨੀ ਸਰਕਾਰ ਵਲੋ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਅਤੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਨੂੰ ਮੱਦੇਨਜ਼ਰ ਰੱਖਦੇ ਹੋਏ ਆਂਗਨਵਾੜੀ ਵਰਕਰਾਂ ਨੂੰ ਪ੍ਰਤੀ ਮਹੀਨਾ ਪੱਚੀ ਸੌ ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ।

ਉਥੇ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਂਗਨਵਾੜੀ ਵਰਕਰਾਂ ਦਾ ਪੰਜ ਲੱਖ ਦਾ ਸਿਹਤ ਬੀਮਾ ਵੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਨਵੇਂ ਸਾਲ ਦੇ ਮੌਕੇ ਤੇ ਆਂਗਨਵਾੜੀ ਵਰਕਰਾਂ ਨੂੰ ਇੱਕ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ।