CM ਚੰਨੀ ਨੇ ਹੁਣ ਕਰਤਾ ਇਹ ਵੱਡਾ ਐਲਾਨ – ਸੁਣ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਲਾਗੂ ਕਰਕੇ ਅਤੇ ਐਲਾਨ ਕਰਕੇ ਕਈ ਤਰਾਂ ਦੀਆਂ ਸਹੂਲਤਾ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਅਤੇ ਲੋਕਾਂ ਨੂੰ ਆਰਥਿਕ ਤੌਰ ਤੇ ਦ-ਰ-ਪੇ-ਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਸਰਕਾਰ ਤੋਂ ਪੱਕੇ ਕੀਤੇ ਜਾਣ ਦੀ ਮੰਗ ਕਰਦੇ ਹੋਏ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਉਥੇ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ। ਜਿਸ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ ਉਸ ਸਮੇਂ ਤੋਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਹੁਦੇ ਤੇ ਬਿਰਾਜਮਾਨ ਹੁੰਦੇ ਹੀ ਇਕ ਤੋਂ ਬਾਅਦ ਇਕ ਐਲਾਨ ਕੀਤੇ ਜਾਣ ਦੀ ਝੜੀ ਲਾਈ ਹੋਈ ਹੈ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਪਹਿਲਾਂ ਵੀ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਇੱਕ ਲੱਖ ਨੌਕਰੀਆਂ ਦੇਣ ਦੀ ਗੱਲ ਆਖੀ ਗਈ ਹੈ। ਉਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਟੀਵੀ ਚੈਨਲ ਨੂੰ ਆਪਣੀ ਇੰਟਰਵਿਊ ਦੌਰਾਨ ਨੌਕਰੀਆਂ ਦਿੱਤੇ ਜਾਣ ਦੀ ਗੱਲ ਆਖੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕੇ ਪੰਜਾਬ ਵਿੱਚ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਪੰਜਾਬੀਆਂ ਨੂੰ ਪਹਿਲ ਦੇ ਅਧਾਰ ਦੇ ਦਿੱਤੀਆਂ ਜਾਣਗੀਆਂ।

ਜਿਸ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀ ਦਿੱਤੀ ਜਾਂਦੀ ਹੈ। ਉਸ ਤਰਾ ਪੰਜਾਬ ਵਿੱਚ ਵੀ ਰੁਜ਼ਗਾਰ ਦੇਣ ਵਾਸਤੇ ਸਰਕਾਰੀ ਅਤੇ ਨਿਜੀ ਸੈਕਟਰ ਵਿੱਚ ਪਹਿਲ ਦਿੱਤੀ ਜਾਵੇਗੀ। ਜਿਸ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਇਸ ਸਬੰਧੀ ਵਿਧਾਨ ਸਭਾ ਸ਼ੈਸ਼ਨ ਵਿੱਚ ਵੀ ਗੱਲ ਕਰਕੇ ਕਾਨੂੰਨ ਲਿਆਂਦਾ ਜਾਵੇਗਾ।