CM ਚੰਨੀ ਨੇ ਹੁਣ ਫਿਰ ਕੀਤਾ ਇਹ ਵੱਖਰਾ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਵਿੱਚ ਜਿਵੇਂ ਜਿਵੇਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਵੀ ਤੇਜ਼ ਕਰ ਦਿਤੀਆਂ ਗਈਆਂ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੇ ਵਿਧਾਇਕਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਅਗਲੀਆਂ ਚੋਣਾਂ ਵਿੱਚ ਜਿੱਤ ਮਿਲਣ ਤੇ ਹੱਲ ਕਰਨ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਲੋਕਾਂ ਨਾਲ ਮਿਲ ਕੇ ਕਈ ਰਾਹਤ ਸਕੀਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਵੱਖਰਾ ਕੰਮ ਕੀਤਾ ਗਿਆ ਹੈ, ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਸੋਮਵਾਰ ਦੀ ਰਾਤ ਨੂੰ ਸਰਹੱਦੀ ਪਿੰਡਾਂ ਵਿੱਚ ਦੌਰਾ ਕੀਤਾ ਗਿਆ ਅਤੇ ਉੱਥੇ ਛੋਟੇ ਦਰਜੇ ਦੇ ਕਿਸਾਨਾਂ ਦੇ ਪਰਵਾਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ।

ਜਿੱਥੇ ਕਿਸਾਨਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਦੱਸਦੇ ਹੋਏ ਆਖਿਆ ਗਿਆ ਹੈ ਕਿ ਜਿੱਥੇ ਪਰਿਵਾਰਾਂ ਦੇ ਵਧਣ ਨਾਲ ਆਮਦਨ ਘੱਟ ਗਈ ਹੈ ਅਤੇ ਮਹਿੰਗਾਈ ਵਧਣ ਦੇ ਕਾਰਨ ਘਰ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉੱਥੇ ਹੀ ਕਿਸਾਨਾਂ ਨੂੰ ਖੇਤੀ ਵਾਸਤੇ ਭਾਰੀ ਮਿਹਨਤ ਕਰਨ ਦੇ ਬਾਵਜੂਦ ਵੀ ਆਪਣੀਆਂ ਲੋੜਾਂ ਨੂੰ ਪੂਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਜਿਸ ਨਾਲ ਪਰਿਵਾਰਾਂ ਦੀ ਆਰਥਿਕ ਸਥਿਤੀ ਦਿਨ-ਬ-ਦਿਨ ਮਾੜੀ ਹੋ ਰਹੀ ਹੈ। ਜਿਸ ਕਾਰਨ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬੇ ਜਾ ਰਹੇ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿੰਡ ਖੁਆਲੀ ਪਹੁੰਚ ਕੇ ਇੱਕ ਪਰਵਾਰ ਦੇ ਘਰ ਵਿੱਚ ਸਰੋ ਦਾ ਸਾਗ ਅਤੇ ਮੱਕੀ ਦੀ ਰੋਟੀ ਜਮੀਨ ਤੇ ਬੈਠ ਕੇ ਖਾਧੀ ਗਈ ਹੈ। ਉਥੇ ਉਨ੍ਹਾਂ ਵੱਲੋਂ ਪਰਿਵਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੇ ਸਾਦੇ ਵਿਆਹ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਵੀ ਦੋ ਵਕਤ ਦੀ ਰੋਟੀ ਢੰਗ ਨਾਲ ਨਹੀਂ ਖਾ ਸਕਦੇ ਜਿਨ੍ਹਾਂ ਕੋਲ 15 ਏਕੜ ਜ਼ਮੀਨ ਹੈ।