CM ਭਗਵੰਤ ਮਾਨ ਦਾ ਵਿਆਹ ਫਿਰ ਆਇਆ ਸੁਰਖੀਆਂ ਚ , ਜਥੇਦਾਰ ਅਕਾਲ ਤਖ਼ਤ ਨੂੰ SGPC ਨੇ ਕੀਤੀ ਇਹ ਸ਼ਿਕਾਇਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਕਈ ਤਰਾਂ ਦੇ ਤੰਜ ਕੱਸੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਕਈ ਤਰਾਂ ਦੇ ਸ਼ਬਦੀ ਹਮਲੇ ਵਿਚ ਆਮ ਆਦਮੀ ਪਾਰਟੀ ਉਪਰ ਕੀਤੇ ਜਾ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ ਜਿਸ ਵਿਚ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਹੁਣ CM ਭਗਵੰਤ ਮਾਨ ਦਾ ਵਿਆਹ ਫਿਰ ਆਇਆ ਸੁਰਖੀਆਂ ਚ , ਜਿੱਥੇ ਜਥੇਦਾਰ ਅਕਾਲ ਤਖ਼ਤ ਨੂੰ SGPC ਨੇ ਕੀਤੀ ਇਹ ਸ਼ਿਕਾਇਤ , ਜਿਸ ਬਾਰੇ ਤਾਜਾ ਵੱਡੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਜਿਥੇ ਵਿਆਹ ਸਮਾਗਮ ਬੜੇ ਹੀ ਸਾਦੇ ਢੰਗ ਨਾਲ ਪਰਿਵਾਰਕ ਮੈਂਬਰਾਂ ਦੇ ਨਾਲ ਕੀਤਾ ਗਿਆ ਸੀ। ਜਿੱਥੇ ਮੁੱਖ ਮੰਤਰੀ ਦੇ ਵਿਆਹ ਦਾ ਇਹ ਸਮਾਗਮ ਉਨ੍ਹਾਂ ਦੀ ਮੁੱਖ ਮੰਤਰੀ ਵਾਲੀ ਰਿਹਾਇਸ਼ ਉੱਪਰ ਕੀਤਾ ਗਿਆ।

ਜਿੱਥੇ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਕੁਝ ਹੋਰ ਸਖਸ਼ੀਅਤਾਂ ਨੂੰ ਸ਼ਾਮਲ ਕੀਤਾ ਗਿਆ ਸੀ। ਉਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਦੇ ਵਿਆਹ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਠੇ ਹੋ ਕੇ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਸ਼ਿਕਾਇਤ ਕੀਤੀ ਹੈ। ਜਿੱਥੇ ਉਨ੍ਹਾਂ ਵੱਲੋਂ ਇਹ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਸਿੰਘ ਦੇ ਵਿਆਹ ਸਮਾਗਮ ਵਿੱਚ ਹੋਏ ਅਨੰਦ ਕਾਰਜ ਨੂੰ ਲੈ ਕੇ ਕੀਤੀ ਗਈ ਹੈ।

ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਮੁੱਖ ਮੰਤਰੀ ਰਿਹਾਇਸ਼ ਉੱਪਰ ਇੱਕ ਗੱਡੀ ਵਿੱਚ ਲਿਆਂਦਾ ਗਿਆ ਸੀ। ਜੇ ਹੁਣ ਸ਼ਿਕਾਇਤ ਵਿਚ ਆਖਿਆ ਗਿਆ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਲੈ ਕੇ ਆਉਣ ਵਾਲੀ ਗੱਡੀ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਆਖਿਆ ਹੈ ਕਿ ਜੋ ਗੁਰੂ ਗ੍ਰੰਥ ਸਾਹਿਬ ਦੇ ਰੁਤਬੇ ਤੇ ਸਤਿਕਾਰ ਦੀ ਤੌਹੀਨ ਹੈ। ਇਸ ਬਾਬਤ ਹੀ ਉਨ੍ਹਾਂ ਵੱਲੋਂ ਹੁਣ ਸ਼ਿਕਾਇਤ ਕੀਤੀ ਗਈ ਹੈ।