CM ਭਗਵੰਤ ਮਾਨ ਦੀ ਚੰਡੀਗੜ੍ਹ ਚ ਕੋਠੀ ਦਾ ਇਸ ਕਾਰਨ ਕਟਿਆ ਗਿਆ ਚਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਮੁੱਖ ਮੰਤਰੀ ਦੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਪੰਜਾਬ ਦੇ ਵਿਕਾਸ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਹਨ ਅਤੇ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ ਜਿਨ੍ਹਾਂ ਦੀ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਜਿਥੇ ਆਪਣੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਵਾਸਤੇ ਅਜਿਹੇ ਅਧਿਕਾਰੀਆਂ ਖਿਲਾਫ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕੀਤੇ ਜਾਣ ਵਾਸਤੇ ਵੀ ਨਸ਼ਾ ਤਸਕਰਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਦੇ ਤਹਿਤ ਜਿੱਥੇ ਬਹੁਤ ਸਾਰੇ ਕਾਂਗਰਸੀ ਅਤੇ ਅਕਾਲੀ ਸਾਬਕਾ ਵਿਧਾਇਕ ਅਤੇ ਮੰਤਰੀ ਇਸ ਸਮੇਂ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਜੇਲ੍ਹ ਵਿੱਚ ਹਨ । ਉੱਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਦੀ ਕੋਠੀ ਦਾ ਇਸ ਕਾਰਨ ਚਲਾਨ ਕੱਟਿਆ ਗਿਆ ਹੈ ਜਿੱਥੇ ਨਗਰ ਨਿਗਮ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਚੰਡੀਗੜ੍ਹ ਵਿੱਚ ਸਥਿਤ ਰਿਹਾਇਸ਼ ਦੇ ਬਾਹਰ ਗੰਦਗੀ ਹੋਣ ਦੇ ਚੱਲਦਿਆਂ ਹੋਇਆਂ ਨਗਰ ਨਿਗਮ ਚੰਡੀਗੜ੍ਹ ਵੱਲੋਂ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਦਸ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਗਿਆ ਹੈ। ਦੱਸ ਦਈਏ ਕਿ ਜਿੱਥੇ ਐਂਪਟੀ ਸੈਕਸ਼ਨ ਦੇ ਵਿੱਚ ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ ਖੜ੍ਹੀਆਂ ਹੁੰਦੀਆਂ ਹਨ, ਉਸ ਜਗ੍ਹਾ ਨੂੰ ਜਿੱਥੇ ਐਪਟੀ ਸੈਕਸ਼ਨ ਆਖਿਆ ਜਾਂਦਾ ਹੈ ਜਿਸ ਤੇ ਗੰਦਗੀ ਹੋਣ ਦੇ ਚੱਲਦਿਆਂ ਹੋਇਆਂ ਮੁੱਖ ਮੰਤਰੀ ਮਾਨ ਦੀ ਕੋਠੀ ਨੰਬਰ 7 ਦੇ ਬਾਹਰ ਸਫਾਈ ਨਾ ਹੋਣ ਕਾਰਨ ਨਗਰ ਨਿਗਮ ਵੱਲੋਂ 10 ਹਜ਼ਾਰ ਰੁਪਏ ਦਾ ਚਾਲਾਨ ਕੱਟ ਦਿੱਤਾ ਗਿਆ।

ਦੱਸਿਆ ਗਿਆ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਇਹ ਚਲਾਨ ਘਰ ਦੇ ਬਾਹਰ ਗੰਦਗੀ ਫੈਲ ਜਾਣ ਦੇ ਚਲਦਿਆਂ ਹੋਇਆਂ ਕੱਟਿਆ ਹੈ। ਇਸ ਮਾਮਲੇ ਦੀ ਖਬਰ ਸਾਹਮਣੇ ਆਉਂਦੇ ਹੀ ਲੋਕਾਂ ਵੱਲੋਂ ਆਪਣੀ ਆਪਣੀ ਪ੍ਰਤੀਕ੍ਰਿਆ ਦਿੱਤੀ ਜਾ ਰਹੀ ਹੈ।