CM ਭਗਵੰਤ ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਈ ਇਹ ਅਪਡੇਟ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿਨਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦਾ ਹਰ ਪੱਖ ਤੋਂ ਵਿਕਾਸ ਕੀਤਾ ਜਾ ਸਕੇ l ਆਏ ਦਿਨ ਹੀ ਉਹਨਾਂ ਵੱਲੋਂ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਵਾਸਤੇ ਵੱਖੋ ਵੱਖਰੇ ਐਲਾਨ ਕੀਤੇ ਜਾਂਦੇ ਹਨ l ਬੀਤੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਕਾਰਨ ਉਹਨਾਂ ਨੂੰ ਘਰ ਦੇ ਵਿੱਚ ਹੀ ਡਰਿਪ ਲਗਾਉਣਾ ਪਿਆ ਸੀ l ਇਸੇ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਪ੍ਰਾਪਤ ਹੋਈ ਹੈ। ਦੱਸਦਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਤੰਦਰੁਸਤ ਹਨ ਤੇ ਉਨ੍ਹਾਂ ਸਰਕਾਰੀ ਤੇ ਸਿਆਸੀ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ । ਉਹ ਦਿੱਲੀ ਵਿਚ ਅਪੋਲੋ ਹਸਪਤਾਲ ’ਚ ਚੈੱਕਅਪ ਕਰਵਾਉਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਆ ਗਏ ਸਨ। ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀl ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਬੀਤੇ ਦਿਨੀਂ ਚੰਡੀਗੜ੍ਹ ’ਚ ਸਰਕਾਰੀ ਬੈਠਕਾਂ ਵਿਚ ਹਿੱਸਾ ਵੀ ਲਿਆ ਸੀ। ਲਓ ਜੀ ਪੰਜਾਬ ਦੀ ਜਨਤਾ ਦੇ ਲਈ ਇਹ ਖਾਸ ਖਬਰ ਹੈ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਿਲਕੁਲ ਤੰਦਰੁਸਤ ਹੈ। ਸੂਤਰਾਂ ਨੇ ਦੱਸਿਆ ਕਿ ਉਹ ਅਪੋਲੋ ਹਸਪਤਾਲ ’ਚ ਕੁਝ ਘੰਟਿਆਂ ਲਈ ਹੀ ਦਾਖਲ ਹੋਏ ਸਨ, ਜਿੱਥੇ ਉਨ੍ਹਾਂ ਦੇ ਕੁਝ ਟੈਸਟ ਹੋਣੇ ਸਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਿਹੜੇ ਪਿਛਲੇ ਦਿਨਾਂ ਤੋਂ ਕਾਫੀ ਬਿਮਾਰ ਚਲਦੇ ਪਏ ਸਨ, ਪਰ ਹੁਣ ਉਹਨਾਂ ਦੀ ਸਿਹਤ ਦੇ ਵਿੱਚ ਕਾਫੀ ਸੁਧਾਰ ਆਇਆ ਹੈ ਤੇ ਹੁਣ ਦੁਬਾਰਾ ਤੋਂ ਉਹਨਾਂ ਵੱਲੋਂ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਸ ਕਾਰਨ ਉਹਨਾਂ ਦੇ ਪਰਿਵਾਰ ਦੇ ਵਿੱਚ ਵੀ ਖੁਸ਼ੀ ਦੇਖਣ ਨੂੰ ਮਿਲਦੀ ਪਈ l ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।