ਆਈ ਤਾਜ਼ਾ ਵੱਡੀ ਖਬਰ
ਵੱਖ-ਵੱਖ ਧਰਮਾਂ ਦੇ ਲੋਕ ਜਿੱਥੇ ਪੰਜਾਬ ਅੰਦਰ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਆਉਣ ਵਾਲੇ ਤਿਉਹਾਰਾਂ ਨੂੰ ਵੀ ਸਭ ਲੋਕਾਂ ਵੱਲੋਂ ਆਪਸੀ ਪਿਆਰ-ਮੁਹੱਬਤ ਨਾਲ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਹੈ। ਸੰਵਿਧਾਨ ਦੇ ਰਚੇਤਾ ਡਾ ਭੀਮ ਰਾਓ ਅੰਬੇਦਕਰ ਵੱਲੋਂ ਜਿਥੇ ਸਾਰਿਆਂ ਨੂੰ ਏਕਤਾ ਵਿਚ ਰਹਿਣ ਦਾ ਆਦੇਸ਼ ਦਿੱਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਸਭ ਨੂੰ ਬਰਾਬਰ ਕਰਨ ਵਾਸਤੇ ਕੁਝ ਗਰੀਬਾਂ ਲਈ ਰਾਖਵਾਂਕਰਨ ਵੀ ਰੱਖਿਆ ਸੀ। ਜਿਸ ਨਾਲ ਅਮੀਰ-ਗ਼ਰੀਬ ਸਭ ਨੂੰ ਇੱਕ ਹੀ ਤਰਾਂ ਦੇ ਮੌਕੇ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਸਕਣ। ਕੁਝ ਜਗਹਾ ਤੇ ਜਿਥੇ ਜਾਤ-ਪਾਤ ਅਤੇ ਰੰਗ ਧਰਮ ਨੂੰ ਲੈ ਕੇ ਕੁੱਝ ਵਿਵਾਦ ਸਾਹਮਣੇ ਆਉਂਦੇ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਆਪਸੀ ਪਿਆਰ ਅਤੇ ਮਿਲਵਰਤਨ ਵੀ ਕਈ ਜਗ੍ਹਾ ਤੇ ਲੋਕਾਂ ਲਈ ਇਕ ਮਿਸਾਲ ਬਣ ਜਾਂਦਾ ਹੈ।
ਪੰਜਾਬ ਸਰਕਾਰ ਵੱਲੋਂ ਹਰ ਇੱਕ ਇਨਸਾਨ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲੇ ਲਏ ਜਾ ਰਹੇ ਹਨ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਸ ਸੀ ਭਾਈਚਾਰੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇਸ ਭਾਈਚਾਰੇ ਦੇ ਹੱਕ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸੂਬੇ ਅੰਦਰ ਸਰਕਾਰ ਵੱਲੋਂ 58 ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵਾਸਤੇ ਇਹ ਸੀਟਾ ਐਸ ਸੀ ਭਾਈਚਾਰੇ ਲਈ ਰਾਖਵੀਆ ਰੱਖੀਆਂ ਜਾ ਰਹੀਆਂ ਹਨ।
ਇੱਕ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਦੇਸ਼ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਐਡਵੋਕੇਟ ਜਰਨਲ ਦਫ਼ਤਰ ਦੇ ਵਿੱਚ ਐਸ ਸੀ ਭਾਈਚਾਰੇ ਦੀਆਂ ਇਹ ਨਿਯੁਕਤੀਆਂ ਕੀਤੀਆਂ ਜਾਣਗੀਆਂ। ਜਿਸ ਨਾਲ ਸਮਾਜ ਵਿੱਚ ਹਰ ਵਰਗ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਐੱਸ ਸੀ ਭਾਈਚਾਰੇ ਦੇ ਲੋਕਾਂ ਨੂੰ ਵੀ ਹਰ ਖੇਤਰ ਵਿੱਚ ਨੌਕਰੀ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਿਆਂ ਕੀਤਾ ਜਾ ਰਿਹਾ ਹੈ।
ਉਥੇ ਹੀ ਉਨ੍ਹਾਂ ਆਖਿਆ ਕਿ ਬਾਬਾ ਸਾਹਿਬ ਅੰਬੇਡਕਰ ਦੇ ਦੱਸੇ ਹੋਏ ਰਸਤੇ ਤੇ ਚਲਦਿਆਂ ਹੋਇਆਂ ਉਹਨਾਂ ਵੱਲੋਂ ਇਹ ਸਾਰੇ ਫੈਸਲੇ ਕੀਤੇ ਜਾ ਰਹੇ ਹਨ। ਤੇ ਅੱਗੇ ਵੀ ਉਹ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ ਕਿ ਅਸੀਂ ਬਾਬਾ ਸਾਹਿਬ ਦੇ ਦੱਸੇ ਹੋਏ ਰਸਤੇ ਤੇ ਚੱਲ ਸਕੀਏ।
Previous Postਨਵੀਂ ਵਿਆਹੀ ਲੜਕੀ ਨੇ ਘਰ ਚ ਫਾਹਾ ਲਗਾ ਖੁਦ ਚੁਣੀ ਮੌਤ, ਪੇਕੇ ਪਰਿਵਾਰ ਵਲੋਂ ਸੋਹਰਿਆਂ ਤੇ ਲਾਏ ਇਹ ਇਲਜ਼ਾਮ
Next Post71 ਸਾਲਾਂ ਮਸ਼ਹੂਰ ਪੰਜਾਬੀ ਗਾਇਕਾ ਦੀ ਹੋਈ ਅਚਾਨਕ ਮੌਤ, ਦੇਸ਼ ਵਿਦੇਸ਼ ਚ ਛਾਇਆ ਸੋਗ