CM ਭਗਵੰਤ ਮਾਨ ਵਲੋਂ ਆਇਆ ਵੱਡਾ ਬਿਆਨ, ਗੋਲਡੀ ਬਰਾੜ ਨੂੰ ਲਿਆਂਦਾ ਜਾਵੇਗਾ ਪੰਜਾਬ

ਆਈ ਤਾਜ਼ਾ ਵੱਡੀ ਖਬਰ 

ਸਿੱਧੂ ਮੂਸੇਵਾਲਾ ਦੇ ਕਤਲ ਹੋਏ ਨੂੰ ਜਿੱਥੇ ਦੋ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਉਥੇ ਹੀ ਅਜੇ ਤਕ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ। ਜਿੱਥੇ 6 ਸ਼ਾਰਪ ਸ਼ੂਟਰਾਂ ਵਿੱਚੋਂ ਤਿੰਨ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਦਾ ਪੰਜਾਬ ਪੁਲਿਸ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ । ਜਦ ਕਿ ਇੱਕ ਸ਼ਾਰਪ ਸ਼ੂਟਰ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਦੇ ਦੋਸ਼ ਵਿੱਚ ਜਿੱਥੇ ਲਾਰੈਂਸ ਬਿਸ਼ਨੋਈ ਕੋਲੋਂ ਪੰਜਾਬ ਪੁਲਿਸ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਉੱਥੇ ਹੀ ਕੈਨੇਡਾ ਰਹਿੰਦੇ ਗੋਲਡੀ ਬਰਾੜ ਵੱਲੋਂ ਇਸ ਸਾਰੀ ਘਟਨਾ ਦੀ ਜਿੰਮੇਵਾਰੀ ਵੀ ਲਈ ਗਈ ਸੀ।

ਪੰਜਾਬ ਸਰਕਾਰ ਵੱਲੋਂ ਲਗਾਤਾਰ ਇਸ ਮਾਮਲੇ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਦੀ ਗੱਲ ਆਖੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦਾ ਜਿਥੇ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਕਤਲ ਕਾਂਡ ਦੀ ਸਾਰੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਸੀ।

ਜਿਸ ਨੇ ਆਖਿਆ ਸੀ ਕਿ ਉਨ੍ਹਾਂ ਵੱਲੋਂ ਵਿੱਕੀ ਮਿੱਡੂਖੇੜਾ ਦਾ ਬਦਲਾ ਲਿਆ ਗਿਆ ਹੈ ਕਿਉਂਕਿ ਉਸ ਦੇ ਕਤਲ ਦੇ ਵਿੱਚ ਸਿੱਧੂ ਮੂਸੇਵਾਲਾ ਸ਼ਾਮਲ ਸੀ। ਉਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਇਸ ਮਾਮਲੇ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਐਨ ਸੀ ਬੀ ਕਾਨਫਰੰਸ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੇ ਦੋਸ਼ੀ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਪੰਜਾਬ ਲਿਆਂਦਾ ਜਾਵੇਗਾ ਅਤੇ ਇਸ ਕਤਲਕਾਂਡ ਮਾਮਲੇ ਵਿੱਚ ਉਸ ਕੋਲੋਂ ਪੁੱਛਗਿਛ ਵੀ ਕੀਤੀ ਜਾਵੇਗੀ।

ਜਿਸ ਵਾਸਤੇ ਉਨ੍ਹਾਂ ਵੱਲੋਂ ਕੈਨੇਡਾ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਸਾਰੀ ਗੱਲਬਾਤ ਕੈਨੇਡਾ ਸਰਕਾਰ ਨਾਲ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਸਮਝਾਇਆ ਗਿਆ ਹੈ। ਜਿਸ ਤੋਂ ਬਾਅਦ ਹੁਣ ਕੈਨੇਡਾ ਸਰਕਾਰ ਗੋਲਡੀ ਬਰਾੜ ਨੂੰ ਡਿਪੋਰਟ ਕਰ ਸਕਦੀ ਹੈ।