ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਰਚੇ ਚਾਰੇ ਪਾਸੇ ਛਿੜੇ ਹੋਏ ਹਨ । ਜਿੱਥੇ ਇੱਕ ਪਾਸੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਨੇ ਪਰ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਵਿਰੋਧੀ ਧਿਰਾਂ ਦੀ ਤਾਂ ਵਿਰੋਧੀ ਧਿਰ ਲਗਾਤਾਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ । ਇਨ੍ਹਾਂ ਦਿਨੀ ਜਿੱਥੇ ਭਗਵੰਤ ਮਾਨ ਆਪਣੇ ਵਿਆਹ ਤੋਂ ਬਾਅਦ ਕਾਫੀ ਵਿਅਸਤ ਹਨ , ਇਸੇ ਵਿਚਾਲੇ ਹੁਣ ਸੀਐਮ ਭਗਵੰਤ ਮਾਨ ਦੀ ਸਰਕਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ।
11 ਅਗਸਤ ਨੂੰ ਭਗਵੰਤ ਮਾਨ ਵੱਲੋਂ ਇੱਕ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਜਿਸ ਦਾ ਸਮਾਂ ਵੀਰਵਾਰ ਸਵੇਰੇ 11:30 ਦਾ ਰੱਖਿਆ ਗਿਆ ਹੈ । ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ। ਮੌਕੇ ਤੇ ਹੀ ਇਸ ਮੀਟਿੰਗ ਦਾ ਏਜੰਡਾ ਤੈਅ ਕੀਤਾ ਜਾਵੇਗਾ ਤੇ ਮੁੱਖ ਸਕੱਤਰ ਵਿਜੇ ਕੁਮਾਰ ਵੱਲੋਂ ਇਸ ਬਾਬਤ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਬੈਠਕ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ ।
ਇਸ ਤੋਂ ਇਲਾਵਾ ਅਜਿਹੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਗਵੰਤ ਮਾਨ ਵੱਲੋਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਗਾਰੰਟੀਆਂ ਦਿੱਤੀਆਂ ਗਈਆਂ ਸੀ ,ਉਨ੍ਹਾਂ ਵਿਚੋਂ ਕਿਸੇ ਗਰੰਟੀ ਨੂੰ ਪੂਰਾ ਕਰਨ ਸਬੰਧੀ ਇਸ ਮੀਟਿੰਗ ਦੌਰਾਨ ਚਰਚਾ ਹੋ ਸਕਦੀ ਹੈ ।
ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ ਵੀ ਪੇਸ਼ ਕੀਤਾ ਗਿਆ । ਜਿਸ ਦਾ ਪੰਜਾਬ ਦੇ ਸਿਆਸੀ ਲੀਡਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸ ਬਾਬਤ ਟਵੀਟ ਕਰਕੇ ਇਸ ਦਾ ਵਿਰੋਧ ਕੀਤਾ ਗਿਆ । ਇਸ ਮੀਟਿੰਗ ਦੇ ਵਿੱਚ ਇਸ ਮੁੱਦੇ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ ।
Previous Postਪੰਜਾਬੀ ਗਾਇਕ ਮਨਕਿਰਤ ਔਲਖ ਲਈ ਆਈ ਮਾੜੀ ਖਬਰ, ਅਦਾਲਤ ਚ ਇਸ ਕਾਰਨ ਹੋਇਆ ਕੇਸ ਦਾਇਰ
Next Postਪੰਜਾਬ ਚ ਇਥੇ ਮਾਂ ਅਤੇ ਪੁੱਤ ਨੂੰ ਟਰੱਕ ਨੇ ਦਰੜਿਆ, ਦੋਵਾਂ ਦੀ ਹੋਈ ਦਰਦਨਾਕ ਮੌਤ