CM ਯੋਗੀ ਨੇ ਕੀਤਾ ਵੱਡਾ ਐਲਾਨ, ਧੀਆਂ ਭੈਣਾਂ ਛੇੜਨ ਵਾਲਿਆਂ ਦਾ ਚੋਰਾਹੇ ਚ ਹੋਵੇਗਾ ਐਨਕਾਊਂਟਰ

ਆਈ ਤਾਜਾ ਵੱਡੀ ਖਬਰ
 
ਦੇਸ਼ ਅੰਦਰ ਵਧ ਰਹੇ ਅਪਰਾਧਿਕ ਘਟਨਾਵਾਂ ਦੇ ਚਲਦਿਆਂ ਹੋਇਆ ਜਿੱਥੇ ਲੋਕਾਂ ਵਿੱਚ ਡਰ ਪੈਦਾ ਹੋ ਗਿਆ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਦੇਸ਼ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉੱਥੇ ਹੀ ਅਜਿਹੀਆਂ ਘਟਨਾਵਾਂ ਦੇ ਕਾਰਨ ਅਮਨ ਕਾਨੂੰਨ ਦੀ ਸਥਿਤੀ ਵੀ ਵਿਗੜ ਜਾਂਦੀ ਹੈ। ਦੇਸ਼ ਅੰਦਰ ਸਰਕਾਰ ਵੱਲੋਂ ਜਿਥੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸਥਿਤੀ ਦੇ ਅਨੁਸਾਰ ਕਦਮ ਚੁੱਕੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਿਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਆਪਣੇ ਸੂਬੇ ਵਿੱਚ ਅਜਿਹੇ ਮਾਮਲਿਆਂ ਨੂੰ ਠੱਲ ਪਾਉਣ ਵਾਸਤੇ ਸਖ਼ਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਸਦਕਾ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਹੁਣ ਇੱਥੇ ਮੁੱਖ ਮੰਤਰੀ ਜੋਗੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਧੀਆਂ ਭੈਣਾ ਛੇੜਨ ਵਾਲਿਆ ਨੂੰ ਚੁਰਾਹੇ ਚ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕੇ ਜਾਣ ਵਾਸਤੇ ਸਖਤ ਕਦਮ ਚੁੱਕੇ ਜਾਣ ਦਾ ਐਲਾਨ ਕਰ ਦਿੱਤਾ ਹੈ।

ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਸ਼ੁੱਕਰਵਾਰ ਨੂੰ ਜਿੱਥੇ ਕਾਨਪੁਰ ਦੇ ਵੀ ਐਸ ਐਸ ਡੀ ਕਾਲਜ ਦੀ ਗਰਾਊਂਡ ਵਿੱਚ ਆਏ ਸਨ ਉਥੇ ਹੀ ਉਨ੍ਹਾਂ ਵੱਲੋਂ ਵਿਗਿਆਨ ਸੰਮੇਲਨ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਵੱਲੋਂ ਕਾਨਪੁਰ ਨਗਰ ਨਿਵਾਸੀਆਂ ਨੂੰ 272 ਵਿਕਾਸ ਪ੍ਰਾਜੈਕਟਾਂ ਵਾਸਤੇ 388 ਕਰੋੜ ਰੁਪਏ ਦੀ ਰਕਮ ਦੀ ਸੌਗਾਤ ਦਿੱਤੀ ਗਈ ਹੈ ਜਿਸ ਸਦਕਾ ਰੁਕੇ ਹੋਏ ਵਿਕਾਸ ਪ੍ਰੋਜੈਕਟਾਂ ਦਾ ਕੰਮ ਕੀਤਾ ਜਾ ਸਕੇ। ਅੱਜ ਵਿਕਾਸ ਪ੍ਰੋਜੈਕਟਾਂ ਦਾ ਕੰਮ ਚੱਲ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਜੋ ਧੀਆਂ ਭੈਣਾਂ ਨਾਲ ਛੇੜਛਾੜ, ਤੇ ਲੁੱਟ ਖੋਹ ਕਰਦੇ ਹਨ।

ਉਨ੍ਹਾਂ ਨੇ ਆਖਿਆ ਹੈ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਚੌਰਾਹਿਆਂ ਵਿੱਚ ਲੱਗੇ ਹੋਏ ਕੈਮਰਿਆਂ ਦੇ ਸਦਕਾ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋਣ ਦੇ ਤੁਰੰਤ ਬਾਅਦ ਹੀ ਅਗਲੇ ਚੌਰਾਹੇ ਤੇ ਐਨਕਾਊਂਟਰ ਕਰ ਦਿਤਾ ਜਾਵੇਗਾ ਜਿਸ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ।