CM ਚੰਨੀ ਨੇ ਪੰਜਾਬ ਚ ਹੁਣ ਇਹ ਕੰਮ ਕਰਨ ਦਾ ਕਰਤਾ ਵੱਡਾ ਐਲਾਨ – ਫ਼ਿਲਮੀ ਜਗਤ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ 2022 ਵਿਚ ਦੇਸ਼ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਪੰਜਾਬ ਵਿੱਚ ਵੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਸ ਸਮੇਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜਿਥੇ ਅਗਲੇ ਸਾਲ ਹੋਣ ਵਾਲੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਉਥੇ ਉਨ੍ਹਾਂ ਵੱਲੋਂ ਆਏ ਦਿਨ ਕਈ ਐਲਾਨ ਕੀਤੇ ਜਾ ਰਹੇ ਹਨ।

ਹੁਣ ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਵਿੱਚ ਇਹ ਕੰਮ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਫਿਲਮੀ ਜਗਤ ਵਿਚ ਖੁਸ਼ੀ ਦੀ ਲਹਿਰ ਹੈ। ਬੁੱਧਵਾਰ ਨੂੰ ਜਿੱਥੇ ਚੰਡੀਗੜ੍ਹ ਦੇ ਵਿਚ ਇਕ ਅਵਾਰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ। ਉਥੇ ਹੀ ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨ ਚਿੰਨ ਦਿੱਤੇ ਗਏ।

ਉਥੇ ਹੀ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਗਠਨ ਕੀਤੇ ਜਾਣ ਦਾ ਐਲਾਨ ਕੀਤਾ ਹੈ। ਜਿਸਦੇ ਜ਼ਰੀਏ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਨੂੰ ਦੁਨੀਆਂ ਭਰ ਵਿੱਚ ਪ੍ਰਸਾਰਤ ਕਰਨ ਵਾਸਤੇ ਇਸ ਵੱਲੋਂ ਅਹਿਮ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਭਿਆਚਾਰਕ ਵਿਰਾਸਤ ਨੂੰ ਫ਼ਿਲਮਾਂ ਰਾਹੀਂ ਪ੍ਰਫੁੱਲਤ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕਾ ਹੈ।

ਉਨ੍ਹਾਂ ਵੱਲੋਂ ਇਸ ਸਮਾਗਮ ਵਿੱਚ ਜਿੱਥੇ ਪੰਜਾਬੀ ਫਿਲਮ ਅਭਿਨੇਤਾ ਗੁੱਗੂ ਗਿੱਲ ਨੂੰ ਸ਼ਾਨ-ਏ-ਪੰਜਾਬ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਧੰਨਵਾਦ ਕੀਤਾ ਗਿਆ ਉਥੇ ਹੀ ਸ਼ਾਨ-ਏ-ਪੰਜਾਬ ਸ਼ਰਧਾਂਜਲੀ ਪੁਰਸਕਾਰ ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਅਤੇ ਸਰਦੂਲ਼ ਸਿਕੰਦਰ ਦੇ ਨਾਮ ਕੀਤੇ ਗਏ। ਇਹ ਸਮਾਗਮ ਪੰਜਾਬੀ ਫਿਲਮ ਸੰਗੀਤ ਅਤੇ ਟੈਲੀਵਿਜ਼ਨ ਗਿਲਡਸੁਸਾਇਟੀ ਤੇ ਪੰਜਾਬ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਇਆ ਗਿਆ ਸੀ। ਇਸ ਸਮਾਗਮ ਵਿੱਚ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ।