ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬੀਤੇ ਦਿਨੀਂ ਜਿਥੇ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਦੀ ਪਹਿਚਾਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਗਏ ਸਨ। ਪੁਲਸ ਵੱਲੋਂ ਜਿਥੇ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਹੋਈਆਂ ਬੇਅਦਬੀ ਦੀਆਂ ਇਹਨਾਂ ਘਟਨਾਵਾਂ ਦੀ ਜਾਂਚ ਪੂਰੀ ਬਰੀਕੀ ਨਾਲ ਕੀਤੀ ਜਾ ਰਹੀ ਹੈ। ਉੱਥੇ ਹੀ ਇਨ੍ਹਾਂ ਦੋਹਾਂ ਦੋਸ਼ੀਆਂ ਦੀ ਪਹਿਚਾਣ ਨੂੰ ਲੈ ਕੇ ਵੀ ਸਰਕਾਰ ਵੱਲੋਂ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਜਿੱਥੇ ਫਿੰਗਰ ਪ੍ਰਿੰਟ ਦੇ ਜ਼ਰੀਏ ਵੀ ਇਨ੍ਹਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਵਿੱਚ ਉਹ ਸਫਲ ਨਹੀਂ ਹੋ ਸਕੀ। ਉਥੇ ਹੀ ਇਨ੍ਹਾਂ ਦੋਹਾਂ ਘਟਨਾਵਾਂ ਦੇ ਦੋਸ਼ੀਆਂ ਦਾ ਪੋਸਟ ਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਪੂਰਥਲਾ ਬੇਅਦਬੀ ਦੇ ਮਾਮਲੇ ਉਪਰ ਬਿਆਨ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿਚ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ ਅਤੇ ਉਸ ਉਪਰ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਇਕ ਨੌਜਵਾਨ ਨੂੰ ਇਸ ਲਈ ਕਾਬੂ ਕੀਤਾ ਗਿਆ ਸੀ ਕਿ ਉਸ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭੀੜ ਵੱਲੋਂ ਇਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਉਥੇ ਹੀ ਵੀਰਵਾਰ ਨੂੰ ਇਸ ਦੇ ਪੋਸਟਮਾਟਮ ਦਾ ਖੁਲਾਸਾ ਕਰਨ ਵਾਲੇ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਉਪਰ ਤੇਜ਼ਧਾਰ ਹਥਿਆਰਾਂ ਨਾਲ ਬਾਰ ਕੀਤੇ ਗਏ ਸਨ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਇਕ ਵੱਡਾ ਦਾਅਵਾ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਕੋਈ ਵੀ ਬੇਅਦਬੀ ਦੀ ਘਟਨਾ ਨਹੀਂ ਵਾਪਰੀ ਹੈ ਅਤੇ ਨੌਜਵਾਨ ਨੂੰ ਮਾਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਨੌਜਵਾਨਾਂ ਤੇ ਝੂਠੇ ਦੋਸ਼ ਲਗਾ ਕੇ ਉਸ ਦਾ ਬੇਰਹਿਮੀ ਨਾਲ ਤਲਵਾਰਾਂ ਨਾਲ ਕਤਲ ਕੀਤਾ ਹੈ।
ਜਿਸ ਤੋਂ ਬਾਅਦ ਪੁਲਿਸ ਵੱਲੋਂ ਮੁੱਖ ਸੇਵਾਦਾਰ ਦੇ ਖਿਲਾਫ 302 ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਗੁਰਦੁਆਰੇ ਦੇ ਮੁੱਖ ਗ੍ਰੰਥੀ ਬਾਬਾ ਅਮਰਜੀਤ ਸਿੰਘ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਇਸ ਮਾਮਲੇ ਨਾਲ ਜੁੜਿਆ ਹੋਇਆ ਕੋਈ ਵੀ ਬੇਅਦਬੀ ਦਾ ਸਬੂਤ ਹਾਸਲ ਨਹੀਂ ਹੋਇਆ ਹੈ।
Home ਤਾਜਾ ਖ਼ਬਰਾਂ CM ਚੰਨੀ ਵਲੋਂ ਕਪੂਰਥਲਾ ਬੇਅਦਬੀ ਮਾਮਲੇ ਤੇ ਦਿੱਤੇ ਬਿਆਨ ਦੇ ਤੁਰੰਤ ਬਾਅਦ ਪੁਲਸ ਨੇ ਕਰਤੀ ਇਹ ਵੱਡੀ ਕਾਰਵਾਈ
ਤਾਜਾ ਖ਼ਬਰਾਂ
CM ਚੰਨੀ ਵਲੋਂ ਕਪੂਰਥਲਾ ਬੇਅਦਬੀ ਮਾਮਲੇ ਤੇ ਦਿੱਤੇ ਬਿਆਨ ਦੇ ਤੁਰੰਤ ਬਾਅਦ ਪੁਲਸ ਨੇ ਕਰਤੀ ਇਹ ਵੱਡੀ ਕਾਰਵਾਈ
Previous Postਪੰਜਾਬ ਚ ਇਸ ਜਿਲ੍ਹੇ ਦੇ ਪਿੰਡਾਂ ਲਾਏ ਹੋ ਗਿਆ ਇਹ ਸਰਕਾਰੀ ਹੁਕਮ ਲਾਗੂ – ਤਾਜਾ ਵੱਡੀ ਖਬਰ
Next Postਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਈ ਸੋਗ ਦੀ ਲਹਿਰ