ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਦੇਸ਼ ਅੰਦਰ ਕਰੋਨਾ ਦਾ ਕਹਿਰ ਜਾਰੀ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਪੁਲਿਸ, ਮੈਡੀਕਲ ਸਟਾਫ ਤੇ ਸਫ਼ਾਈ ਕਰਮਚਾਰੀਆਂ ਵੱਲੋਂ ਕਰੋਨਾ ਯੋਧਾ ਬਣ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਮੁਸ਼ਕਿਲ ਦੀ ਘੜੀ ਵਿਚ ਪੁਲਿਸ ਵਾਲਿਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਸੇਵਾ ਕੀਤੀ ਗਈ ਅਤੇ ਲੋਕਾਂ ਨੂੰ ਬਿਨਾਂ ਮਤਲਬ ਤੋਂ ਬਾਹਰ ਨਿਕਲਣ ਤੋਂ ਵੀ ਰੋਕਿਆ ਜਾਂਦਾ ਸੀ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।
ਉਥੇ ਹੀ ਪੰਜਾਬ ਪੁਲਿਸ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਦੇ ਨਾਲ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਦੌਰ ਦੇ ਵਿੱਚ ਵੀ ਬਹੁਤ ਸਾਰੇ ਪੁਲੀਸ ਮੁਲਾਜ਼ਮਾਂ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਗਏ ਜਿਨ੍ਹਾਂ ਦੇ ਕਾਰਣ ਉਨ੍ਹਾਂ ਦੇ ਅਹੁਦਿਆਂ ਵਿੱਚ ਤਰੱਕੀ ਵੀ ਕੀਤੀ ਗਈ। ਹੁਣ ਡੀਜੀਪੀ ਦਿਨਕਰ ਗੁਪਤਾ ਵੱਲੋਂ ਪੰਜਾਬ ਪੁਲਿਸ ਦੇ ਲਈ ਇਕ ਆਦੇਸ਼ ਜਾਰੀ ਹੋਇਆ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਇਸ ਸਮੇਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਕੁਝ ਤਾਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਜਾ ਰਹੇ ਹਨ ਅਤੇ ਕੁਝ ਪੁਲਿਸ ਪ੍ਰਸ਼ਾਸਨ ਨੂੰ ਲੈ ਕੇ। ਹੁਣ ਪੰਜਾਬ ਪੁਲਿਸ ਮੁਖੀ ਵੱਲੋਂ ਨਿਰਦੇਸ਼ ਜਾਰੀ ਕੀਤਾ ਗਿਆ ਹੈ ਕਿ ਲੋਕਲ ਰੈਂਕ ਵਾਲੇ ਇੰਸਪੈਕਟਰ ਨੂੰ ਥਾਣੇ ਵਿੱਚ ਮੁਖੀ ਵਜੋਂ ਤਾਇਨਾਤ ਨਹੀਂ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਡੀ ਜੀ ਪੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਹ ਆਦੇਸ਼ ਸਪੱਸ਼ਟ ਕੀਤਾ ਗਿਆ ਹੈ
ਕਿ ਰੈਗੂਲਰ ਸਬ-ਇੰਸਪੈਕਟਰ ਤੋ ਘੱਟ ਕੋਈ ਵੀ ਮੁਲਾਜਮ ਥਾਣਾ ਮੁਖੀ ਨਹੀਂ ਲੱਗ ਸਕੇਗਾ। ਇਸ ਤੋਂ ਇਲਾਵਾ ਹਥਿਆਰਬੰਦ ਬਟਾਲੀਅਨ ਦੇ ਕਿਸੇ ਵੀ ਅਧਿਕਾਰੀ ਕੋਲ ਥਾਣਾ ਮੁਖੀ ਦਾ ਅਹੁਦਾ ਨਹੀਂ ਹੋਵੇਗਾ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਦਿਨਕਰ ਗੁਪਤਾ ਵੱਲੋਂ ਸੂਬੇ ਭਰ ਦੇ ਥਾਣਿਆਂ ਵਿੱਚ ਲੋਕਲ ਰੈਂਕ ਵਾਲੇ ਸਬ-ਇੰਸਪੈਕਟਰਾਂ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਤਬਦੀਲ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਇਸ ਆਦੇਸ਼ ਦੇ ਤਹਿਤ ਹੀ ਮੋਗੇ ਜਿਲ੍ਹੇ ਦੇ 5 ਥਾਣਿਆਂ ਦੇ ਮੁਖੀਆਂ ਨੂੰ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਬਾਰੇ ਜ਼ਿਲ੍ਹਾ ਪੁਲਿਸ ਮੁਖੀ ਹਰਮਿੰਦਰ ਸਿੰਘ ਗਿੱਲ ਵੱਲੋਂ ਤਬਾਦਲੇ ਕੀਤੇ ਗਏ ਹਨ।
Previous Postਪੰਜਾਬ ਚ ਇਥੇ ਸ਼ੁਕਰਵਾਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬਿਜਲੀ ਰਹੇਗੀ ਬੰਦ
Next Postਹੁਣੇ ਹੁਣੇ ਹੋਈ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ