ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਅਜਿਹੇ ਹਨ ਜਿਨ੍ਹਾਂ ਨੇ ਆਪਣੇ ਕੰਮ ਅਤੇ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਕਾਇਮ ਕੀਤੀ ਹੈ। ਉਥੇ ਹੀ ਇਨਸਾਨ ਵੱਲੋਂ ਕੀਤੀ ਜਾਂਦੀ ਇੱਕ ਛੋਟੀ ਜਿਹੀ ਗਲਤੀ ਉਸ ਲਈ ਭਿਆਨਕ ਸਾਬਤ ਹੋ ਜਾਂਦੀ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਕੀਤੀ ਜਾਂਦੀ ਸੇਵਾ ਦੇ ਕਾਰਨ ਲੋਕਾਂ ਵੱਲੋਂ ਆਪਣੀਆਂ ਪਲਕਾਂ ਤੇ ਬਿਠਾਇਆ ਜਾਂਦਾ ਹੈ। ਉਥੇ ਹੀ ਸਮਾਂ ਤਬਦੀਲ ਹੁੰਦੇ ਪਤਾ ਨਹੀਂ ਚਲਦਾ ਕਿ ਕਦੋਂ ਇੱਕ ਇਨਸਾਨ ਅਰਸ਼ ਤੋਂ ਫਰਸ਼ ਤੇ ਆ ਜਾਦਾ ਹੈ। ਪੰਜਾਬੀ ਗਾਇਕੀ ਅਤੇ ਅਦਾਕਾਰੀ ਦੇ ਵਿੱਚ ਬਹੁਤ ਸਾਰੇ ਅਜਿਹੇ ਫਨਕਾਰ ਹਨ ਜੋ ਆਏ ਦਿਨ ਕਿਸੇ ਨਾ ਕਿਸੇ ਵਿਵਾਦ ਵਿਚ ਫਸ ਰਹੇ ਹਨ।
ਜਿਸ ਕਾਰਨ ਉਹ ਚਰਚਾ ਵਿਚ ਬਣੇ ਰਹਿੰਦੇ ਹਨ। ਹੁਣ ਐਫ਼ ਆਈ ਆਰ ਦਰਜ ਹੋਣ ਤੋਂ ਬਾਅਦ ਗੁਰਦਾਸ ਮਾਨ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਕੁਝ ਦਿਨਾਂ ਤੋਂ ਗੁਰਦਾਸ ਮਾਨ ਸੋਸ਼ਲ ਮੀਡੀਆ ਉਪਰ ਚਰਚਾ ਵਿੱਚ ਬਣੇ ਹੋਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਆਪਣੀ ਕੀਤੀ ਗਈ ਗਲਤੀ ਲਈ ਮੁਆਫੀ ਵੀ ਮੰਗ ਲਈ ਗਈ ਸੀ। ਪਰ ਲੋਕਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਦਰਅਸਲ ਇਹ ਉਸ ਸਮੇਂ ਸ਼ੁਰੂ ਹੋਇਆ ਜਦੋਂ ਪਿਛਲੇ ਦਿਨੀਂ ਨਕੋਦਰ ਦੇ ਡੇਰਾਂ ਮੁਰਾਦਸ਼ਾਹ ਵਿਚ ਜਾਰੀ ਇਕ ਪ੍ਰੋਗਰਾਮ ਗੁਰਦਾਸ ਮਾਨ ਨੇ ਸਾਈਂ ਲਾਡੀ ਸ਼ਾਹ ਜੀ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿੱਚੋਂ ਦੱਸ ਦਿੱਤਾ ਸੀ।
ਉਨ੍ਹਾਂ ਕਿਹਾ ਸੀ ਕਿ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਭੱਲਾ ਪਰਿਵਾਰ ਵਿਚੋਂ ਸਨ। ਓਸੇ ਤਰ੍ਹਾਂ ਹੀ ਸਾਈਂ ਲਾਡੀ ਸ਼ਾਹ ਜੀ ਵੀ ਭੱਲਾ ਪ੍ਰਵਾਰ ਵਿੱਚੋਂ ਆਉਂਦੇ ਹਨ। ਉਨ੍ਹਾਂ ਦੀ ਇਸ ਗੱਲ ਨੂੰ ਲੈ ਕੇ ਸਾਰੀਆਂ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਦੇ ਚੱਲਦੇ ਹੋਏ ਧਰਨੇ ਪ੍ਰਦਰਸ਼ਨ ਕੀਤੇ ਗਏ ਅਤੇ ਪਿਛਲੇ ਦਿਨੀਂ ਨਕੋਦਰ ਦੇ ਵਿੱਚ ਗੁਰਦਾਸ ਮਾਨ ਦੇ ਖਿ-ਲਾ-ਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਉੱਥੇ ਹੀ ਹੁਣ ਖਬਰ ਸਾਹਮਣੇ ਆਈ ਹੈ ਕਿ ਉਹਨਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਯੂਨੀਵਰਸਿਟੀ ਵਿਖੇ ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ ਦੇ ਨੁਮਾਇੰਦਿਆਂ ਨੇ ਭਾਈ ਕਾਹਨ ਸਿੰਘ ਨਾਭਾ ਲਾਈਬ੍ਰੇਰੀ ਦੇ ਸਾਹਮਣੇ ਗੁਰਦਾਸ ਮਾਨ ਦਾ ਪੁਤਲਾ ਫੂਕਿਆ ਗਿਆ ਹੈ , ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵੀ ਗੁਰਦਾਸ ਮਾਨ ਨੂੰ ਦਿੱਤੀ ਗਈ ਡੀ ਲਿਟ ਦੀ ਡਿਗਰੀ ਵਾਪਿਸ ਲੈਣ ਸਬੰਧੀ ਮੰਗ ਕੀਤੀ ਹੈ।
Previous Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ – ਇਹਨਾਂ ਥਾਵਾਂ ਤੇ ਮੀਂਹ ਪੈਣ ਬਾਰੇ
Next Postਹੁਣੇ ਹੁਣੇ ਖੇਤੀ ਕਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਆ ਗਈ ਇਹ ਵੱਡੀ ਚੰਗੀ ਖਬਰ – ਹੋ ਗਿਆ ਇਹ ਐਲਾਨ