ਆਈ ਤਾਜਾ ਵੱਡੀ ਖਬਰ
ਸਾਰੇ ਦੇਸ਼ਾਂ ਵਿਚ ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।
ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਆਈ ਪੀ ਐਲ ਖੇਡ ਦੇ ਚੋਟੀ ਦੇ ਮਸ਼ਹੂਰ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੇ ਘਰ ਤੋਂ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ।
ਜਿੱਥੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ ਉਥੇ ਹੀ ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਵੀ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਧੋਨੀ ਇਸ ਸਮੇਂ ਇੰਡੀਅਨ ਪ੍ਰੀਮਿਅਰ ਲੀਗ ਵਿਚ ਖੇਡ ਰਹੇ ਹਨ। ਉਥੇ ਹੀ ਉਨ੍ਹਾਂ ਦੇ ਮਾਤਾ ਪਿਤਾ ਜੀ ਸਿਹਤ ਨੂੰ ਦੇਖਦੇ ਹੋਏ ਰਿਪੋਰਟ ਕਰੋਨਾ ਪਾਜ਼ਿਟਿਵ ਆਉਣ ਉਪਰੰਤ ਦੋਨਾਂ ਨੂੰ ਰਾਂਚੀ ਦੇ ਪਲੱਸ ਸੁਪਰ ਸਪੈਸਲਿਸਟੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਝਾਰਖੰਡ ਵਿਚ ਵੀ ਪਿਛਲੇ ਕੁਝ ਦਿਨਾਂ ਤੋਂ ਕਾਫੀ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਦੇ ਹਰ ਕੋਨੇ ਵਿੱਚ ਕਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਦੇਸ਼ ਵਿਚ ਜਿਥੇ ਅੱਜ 2.95 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ ਹੀ 2023 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਧੋਨੀ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਮਾਤਾ ਪਿਤਾ ਦੇ ਜਲਦ ਸਿਹਤਯਾਬ ਹੋਣ ਲਈ ਕੀਤੀ ਜਾ ਰਹੀ ਹੈ।
Previous Postਮਸ਼ਹੂਰ ਗਾਇਕ ਮੀਕਾ ਸਿੰਘ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ
Next Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਇਹ ਤਾਜਾ ਜਾਣਕਾਰੀ – ਹੋ ਜਾਵੋ ਸਾਵਧਾਨ