LPG ਸਿਲੰਡਰ ਵਰਤਣ ਵਾਲਿਆਂ ਲਈ ਸਾਲ ਦੇ ਪਹਿਲੇ ਦਿਨ ਆ ਗਈ ਇਹ ਵੱਡੀ ਖੁਸ਼ਖਬਰੀ , ਜਨਤਾ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਲੋਕ ਜਿੱਥੇ ਪਹਿਲਾਂ ਹੀ ਕੋਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿੱਥੇ ਕਰੋਨਾ ਦੇ ਵਧਦੇ ਕੇਸਾਂ ਕਾਰਨ ਪਿਛਲੇ ਸਾਲ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਜਾਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ,ਤੇ ਉੱਪਰ ਦੀ ਪੈ ਰਹੀ ਮਹਿੰਗਾਈ ਦੀ ਮਾਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਪੈਟ੍ਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਕਾਰਣ ਬਹੁਤ ਸਾਰੇ ਮੱਧ ਵਰਗੀ ਅਤੇ ਗਰੀਬੀ ਰੇਖਾ ਹੇਠ ਰਹਿ ਰਹੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਵੀ ਸਮੇਂ-ਸਮੇਂ ਤੇ ਇਸ ਵਿਚ ਬਹੁਤ ਭਾਰੀ ਬਦਲਾਅ ਕੀਤੇ ਜਾਂਦੇ ਹਨ। ਹੁਣ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਸਾਲ ਦੇ ਪਹਿਲੇ ਦਿਨ ਹੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ, ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਸਾਲ ਦੇ ਮੌਕੇ ਉਪਰ ਹੁਣ ਬਹੁਤ ਸਾਰੇ ਲੋਕਾਂ ਨੂੰ ਇੰਡੀਅਨ ਆਇਲ ਵੱਲੋਂ ਇੱਕ ਵੱਡਾ ਤੋਹਫਾ ਦਿੱਤਾ ਗਿਆ ਹੈ। ਜਿਥੇ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਉਥੇ ਹੀ ਇੰਡੀਅਨ ਆਇਲ ਵੱਲੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਬਦਲਾਅ ਕੀਤਾ ਗਿਆ ਹੈ। ਜਿੱਥੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਸੌ ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ ਸਾਲ ਜਿੱਥੇ ਦਸੰਬਰ ਮਹੀਨੇ ਵਿੱਚ ਇਹ 100 ਰੁਪਏ ਦਾ ਵਾਧਾ ਕੀਤਾ ਗਿਆ ਸੀ ਉੱਥੇ ਹੀ ਹੁਣ ਇਸ ਨੂੰ ਘੱਟ ਕਰਨ ਦੀ ਗੱਲ ਆਖੀ ਗਈ ਹੈ।

ਇਸ ਬਦਲਾਅ ਨਾਲ ਜਿੱਥੇ ਵਪਾਰਕ ਕਾਰੋਬਾਰਿਆਂ ਨੂੰ ਭਾਰੀ ਰਾਹਤ ਮਿਲੇਗੀ ਜਿਨ੍ਹਾਂ ਨੂੰ ਹੋਟਲ ,ਰੈਸਟੋਰੈਂਟ ਵਿਚ 19 ਕਿਲੋ ਦੇ ਸਿਲੰਡਰ ਮਗਰ ਸੌ ਰੁਪਏ ਦੀ ਬਚਤ ਹੋਵੇਗੀ। ਉਥੇ ਹੀ ਹੋਰ ਵੀ ਬਹੁਤ ਸਾਰੀਆਂ ਵਪਾਰਕ ਕੰਪਨੀਆਂ ਨੂੰ ਇਸ ਕੀਮਤ ਵਿੱਚ ਕੀਤੀ ਗਈ ਕਟੌਤੀ ਦਾ ਫਾਇਦਾ ਹੋਵੇਗਾ।

ਦਿੱਲੀ ਵਿਚ ਹੁਣ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਸੌ ਰੁਪਏ ਦੀ ਕਟੌਤੀ ਕੀਤੇ ਜਾਣ ਕਾਰਨ ਇਹ ਕੀਮਤ 2001 ਰੁਪਏ ਹੋ ਗਈ ਹੈ, ਮੁੰਬਈ ਵਿਚ 1951 ਰੁਪਏ, ਅਤੇ ਕੋਲਕਾਤਾ ਵਿਚ 2077 ਰੁਪਏ ਹੋ ਗਈ ਹੈ। ਇਸ ਰਾਹੀਂ 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀਆਂ ਕੀਮਤਾਂ ਦੀ ਕੀਮਤ ਬਿਨਾਂ ਸਬਸਿਡੀ ਤੋਂ ਕੋਲਕਾਤਾ ਵਿਚ 926 ਰੁਪਏ,ਤੇ ਚੇਨਈ ਵਿਚ 915 ਰੁਪਏ, ਮੁੰਬਈ ਅਤੇ ਦਿੱਲੀ ਵਿਚ 899.50 ਰੁਪਏ ਹੈ। ਇਨ੍ਹਾਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ।