ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਦੇਸ਼ ਅੰਦਰ ਵੱਧ ਰਹੀ ਮ-ਹਿੰ-ਗਾ-ਈ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਅੱਜ ਦੇ ਦੌਰ ਵਿੱਚ ਰਸੋਈ ਗੈਸ ਹਰ ਘਰ ਦੀ ਇਕ ਮੁੱਢਲੀ ਜ਼ਰੂਰਤ ਬਣੀ ਹੋਈ ਹੈ। ਉਥੇ ਹੀ ਦੇਸ਼ ਅੰਦਰ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਆਏ ਦਿਨ ਵੱਧ ਰਹੀਆਂ ਹਨ। ਜਿਸ ਕਾਰਨ ਇਹ ਗੈਸ ਸਿਲੰਡਰ ਬਹੁਤ ਸਾਰੇ ਗਰੀਬ ਪਰਵਾਰਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ।
ਹੁਣ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਜ਼ਰੂਰੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੇਂਦਰ ਸਰਕਾਰ ਵੱਲੋਂ ਪਹਿਲਾਂ ਬਹੁਤ ਸਾਰੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਗਾਹਕਾਂ ਨੂੰ ਇਕ ਵਾਰ ਫਿਰ ਤੋਂ ਰਾਹਤ ਦਿੰਦੇ ਹੋਏ ਇਸ ਸਬਸਿਡੀ ਨੂੰ ਜਾਰੀ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਹੁਣ ਗਾਹਕਾਂ ਨੂੰ ਆਪਣੇ ਬੈਂਕ ਖਾਤੇ ਚੈਕ ਕਰਨੇ ਹੋਣਗੇ ਕਿ ਉਨ੍ਹਾਂ ਵਿੱਚ ਸਬਸਿਡੀ ਦੇ ਪੈਸੇ ਆਏ ਹਨ ਜਾਂ ਨਹੀਂ।
ਕਿਉਂਕਿ ਕੇਂਦਰ ਸਰਕਾਰ ਵੱਲੋਂ ਗਾਹਕਾਂ ਦੇ ਖਾਤਿਆਂ ਵਿੱਚ ਹੁਣ ਸਬਸਿਡੀ ਦੇ ਪੈਸੇ ਦਿੱਤੇ ਜਾ ਰਹੇ ਹਨ। ਜਿਸ ਵਿਚ 79.26 ਰੁਪਏ ਤੋਂ ਲੈ ਕੇ 237.78 ਰੁਪਏ ਦਿੱਤੇ ਜਾ ਰਹੇ ਹਨ। ਇਸ ਸਬਸੀਡੀ ਵਾਸਤੇ ਗਾਹਕਾਂ ਨੂੰ ਜਾਣਕਾਰੀ ਮੁਹਇਆ ਕਰਵਾਉਣ ਲਈ ਇੰਡੀਅਨ ਆਇਲ ਵੱਲੋਂ ਆਪਣੇ ਇਕ ਵੈਬਸਾਈਟ cx.indianoil.in ਜਾਰੀ ਕੀਤੀ ਗਈ ਹੈ ਜਿਸ ਦੇ ਇਸ ਦੀ ਜਾਣਕਾਰੀ ਵੇਖੀ ਜਾ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਸਬਸਿਡੀ ਦੀ ਇਹ ਰਾਹਤ ਉਨ੍ਹਾਂ ਪਰਿਵਾਰਾਂ ਨੂੰ ਨਹੀਂ ਦਿੱਤੀ ਜਾ ਰਹੀ ਹੈ ਜਿਨ੍ਹਾਂ ਵਿੱਚ ਪਤੀ ਪਤਨੀ ਦੀ ਕਮਾਈ ਸਾਲਾਨਾ 10 ਲੱਖ ਰੁਪਏ ਜਾਂ ਇਸ ਤੋਂ ਵਧੇਰੇ ਹੋਵੇਗੀ।
ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸਬਸਿਡੀ ਦੀ ਵੱਖ ਵੱਖ ਰਕਮ ਨੂੰ ਲੈ ਕੇ ਵੀ ਕਈ ਵਿਚਾਰ ਕੀਤੇ ਜਾ ਰਹੇ ਹਨ ਵੱਖ-ਵੱਖ ਰਾਜਾਂ ਲਈ ਇਹ ਸਬਸਿਡੀ ਵੱਖ-ਵੱਖ ਜਾਰੀ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਘਰੇਲੂ ਰਸੋਈ ਗੈਸ 14.2 ਕਿੱਲੋ ਗ੍ਰਾਮ ਦੇ ਵਜ਼ਨ ਨੂੰ ਘੱਟ ਕੀਤੇ ਜਾਣ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ ਕਿਉਂਕਿ ਬਹੁਤ ਸਾਰੀਆਂ ਔਰਤਾਂ ਨੂੰ ਇਸ ਗੈਸ ਸਿਲੰਡਰ ਨੂੰ ਲਿਆਉਣ-ਲਿਜਾਣ ਵਿੱਚ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ।
Previous Postਪੁਲਸ ਨੇ ਦਿਖਾਈ ਅਜਿਹੀ ਫੁਰਤੀ ਕੇ ਸਾਰੇ ਪਾਸੇ ਹੋ ਗਈ ਚਰਚਾ – ਕੁਝ ਹੀ ਸਮੇਂ ਚ ਕੀਤਾ ਇਹ ਕੰਮ
Next Postਪ੍ਰਧਾਨ ਮੰਤਰੀ ਨੇ 90 ਦਿਨਾਂ ਨੂੰ ਲੈ ਕੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ