ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ ਸਨ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਦੇਸ਼ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ। ਕਈ ਪਰਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ ਅਤੇ ਬਹੁਤ ਸਾਰੇ ਲੋਕ ਇਸ ਆਰਥਿਕ ਤੰਗੀ ਤੇ ਚਲਦਿਆਂ ਹੋਇਆਂ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋਏ। ਅਜਿਹੀ ਸਥਿਤੀ ਵਿਚ ਲੋਕਾਂ ਉਪਰ ਪੈ ਰਹੀ ਮਹਿੰਗਾਈ ਦੀ ਮਾਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਪੈਟਰੋਲ ਡੀਜ਼ਲ ਰਸੋਈ ਗੈਸ ਅਤੇ ਖਾਧ ਪਦਾਰਥਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਸਰਕਾਰ ਵੱਲੋਂ ਵਾਧਾ ਕੀਤਾ ਜਾ ਰਿਹਾ ਹੈ।
ਰਸੋਈ ਗੈਸ ਦੀਆਂ ਕੀਮਤਾਂ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਵਾਰ ਭਾਰੀ ਵਾਧਾ ਹੋ ਚੁੱਕਾ ਹੈ ਜਿਸ ਨੇ ਲੋਕਾਂ ਦੇ ਰਸੋਈ ਬਜਟ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਜਿੱਥੇ ਘਰੇਲੂ ਅਤੇ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਇਨ੍ਹਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵੱਲੋਂ ਸਰਕਾਰ ਦਾ ਵਿਰੋਧ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਹੁਣ LPG ਗੈਸ ਵਰਤਣ ਵਾਲਿਆਂ ਲਈ ਇਹ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਏਨੇ ਸੋ ਕੀਮਤੀ ਘੱਟ ਹੋਈ ਹੈ। ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਸਰਕਾਰੀ ਪੈਟਰੋਲੀਅਮ ਕੰਪਨੀਆਂ ਵੱਲੋਂ ਕਮਰਸ਼ੀਅਲ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 135 ਰੁਪਏ ਦੀ ਕਟੌਤੀ ਕੀਤੀ ਗਈ ਹੈ। ਉਥੇ ਹੀ ਦੁਕਾਨਾਂ ਵਾਲਿਆਂ ਲਈ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘੱਟ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ ਜਿੱਥੇ ਇਹ ਨਵੀਆਂ ਕੀਮਤਾਂ ਦੇਸ਼ ਅੰਦਰ ਅੱਜ ਤੋਂ ਲਾਗੂ ਹੋ ਰਹੀਆਂ ਹਨ।
ਉਥੇ ਹੀ ਸਰਕਾਰੀ ਪੈਟ੍ਰੋਲੀਅਮ ਕੰਪਨੀਆਂ ਵੱਲੋਂ ਕਮਰਸ਼ੀਅਲ ਐਲ ਪੀ ਜੀ ਗੈਸ ਸਲੰਡਰ ਦੇ ਨਵੇਂ ਰੇਟ ਵੀ ਅੱਜ ਤੋਂ ਜਾਰੀ ਕਰ ਦਿੱਤੇ ਗਏ ਹਨ। ਦਿੱਲੀ ਵਿੱਚ ਜਿੱਥੇ 19 ਗੈਸ ਸਿਲੰਡਰ ਦੁਕਾਨਦਾਰਾਂ ਨੂੰ 2322 ਰੁਪਏ ਵਿੱਚ ਪ੍ਰਾਪਤ ਹੁੰਦਾ ਸੀ ਉਸ ਦੀ ਕੀਮਤ 135 ਰੁਪਏ ਘਟਣ ਨਾਲ ਹੁਣ 2219 ਹੋ ਗਈ ਹੈ। ਜਿੱਥੇ ਹੁਣ ਪੈਟਰੋਲੀਅਮ ਕੰਪਨੀਆਂ ਵੱਲੋਂ ਕਮਰਸ਼ੀਅਲ ਅਤੇ ਗੈੱਸ ਸਲੰਡਰ ਵਿੱਚ 135 ਦੀ ਕਮੀ ਕੀਤੀ ਗਈ ਹੈ ਉਥੇ ਹੀ ਘਰੇਲੂ ਸਿਲੰਡਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।
Previous Postਆਸਟ੍ਰੇਲੀਆ ਪੜਾਈ ਲਈ ਗਏ ਨੌਜਵਾਨ ਦੀ ਹੋਈ ਇਸ ਹਾਲਾਤਾਂ ਚ ਮੌਤ, ਪਰਿਵਾਰ ਚ ਪਿਆ ਸੋਗ
Next Post6 ਜੂਨ ਨੂੰ ਸਿੱਖ ਜਥੇਬੰਦੀਆਂ ਵਲੋਂ ਕੀਤਾ ਗਿਆ ਅੰਮ੍ਰਿਤਸਰ ਬੰਦ ਦਾ ਐਲਾਨ – ਤਾਜਾ ਵੱਡੀ ਖਬਰ