LPG ਸਿਲੰਡਰ ਵਰਤਣ ਵਾਲਿਆਂ ਲਈ ਆਈ ਮਾੜੀ ਖਬਰ, ਕੀਮਤ ਚ ਹੋਇਆ ਏਨਾ ਵਾਧਾ

ਆਈ ਤਾਜ਼ਾ ਵੱਡੀ ਖਬਰ 

ਵਧ ਰਹੀ ਮਹਿੰਗਾਈ ਜਿਥੇ ਲਗਾਤਾਰ ਲੋਕਾਂ ਦਾ ਲੱਕ ਤੋੜ ਰਹੀ ਹੈ। ਉਥੇ ਹੀ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ ਕਿਉਂਕਿ ਕਰੋਨਾ ਕਾਲ ਦੇ ਦੌਰਾਨ ਹੀ ਜਿੱਥੇ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਨੂੰ ਇਸਤੇਮਾਲ ਕਰ ਲਿਆ ਗਿਆ ਸੀ। ਉਥੇ ਹੀ ਕਰੋਨਾ ਦੇ ਵਿਚ ਜਿਥੇ ਕਈ ਰੁਜ਼ਗਾਰ ਵੀ ਠੱਪ ਹੋ ਗਏ ਸਨ ਅਤੇ ਲੋਕਾਂ ਦੇ ਕੰਮ ਕਾਰ ਚਲੇ ਜਾਣ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ ਸੀ। ਵੱਧ ਰਹੀ ਮਹਿੰਗਾਈ ਦੇ ਦੌਰਾਨ ਜਿੱਥੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਲੋਕਾਂ ਦੀ ਰਸੋਈ ਘਰ ਦਾ ਬਜਟ ਵੀ ਪੂਰੀ ਤਰ੍ਹਾਂ ਹਿੱਲ ਗਿਆ ਹੈ। ਹੁਣ ਐਲ ਪੀ ਜੀ ਗੈਸ ਵਰਤਣ ਵਾਲਿਆਂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੀਮਤਾਂ ਵਿੱਚ ਏਨਾ ਵਾਧਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਗੈਸ ਕੰਪਨੀ ਵੱਲੋਂ ਆਏ ਦਿਨ ਹੀ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਬੀਤੇ ਦਿਨ ਜਿੱਥੇ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਬਦਲਾਅ ਹੋਇਆ ਸੀ।

ਉੱਥੇ ਹੀ ਹੁਣ ਗੈਸ ਕੰਪਨੀਆਂ ਵੱਲੋਂ ਇਕ ਵਾਰ ਫਿਰ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ ਜਿਥੇ ਹੁਣ ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ 50 ਰੁਪਏ ਦੇ ਵਾਧੇ ਨਾਲ ਤਹਿ ਕੀਤੀਆਂ ਗਈਆਂ ਹਨ ਅਤੇ ਇੰਡੀਅਨ ਆਇਲ ਵੱਲੋਂ ਵੈਬਸਾਈਟ ਤੇ ਇਸ ਬਾਰੇ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਕਿ ਘਰੇਲੂ ਗੈਸ ਸਿਲੰਡਰ 14.2 ਕਿੱਲੋ ਗੈਸ ਦੀ ਕੀਮਤ ਹੁਣ 1003 ਤੋਂ ਵੱਧ ਕੇ 1053 ਰੁਪਏ ਕਰ ਦਿੱਤੀ ਗਈ ਹੈ।

ਉੱਥੇ ਹੀ ਤੇਲ ਕੰਪਨੀਆਂ ਵੱਲੋਂ ਵੀ 1 ਜੁਲਾਈ ਨੂੰ ਪਹਿਲਾਂ ਗੈਸ ਸਿਲੰਡਰਾਂ ਦੀ ਕੀਮਤ ਵਿਚ 198 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹੁਣ ਘਰੇਲੂ ਖਪਤਕਾਰਾਂ ਨੂੰ ਇਕ ਵੱਡਾ ਝਟਕਾ ਦਿੱਤਾ ਹੈ ਜਿੱਥੇ ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ।