LPG ਸਿਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਸਿਲੰਡਰ ਦੀ ਕੀਮਤ ਵਧੀ ਇਕੱਠੀ ਏਨੇ ਸੌ ਜਿਆਦਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਲੋਕ ਪਹਿਲਾਂ ਹੀ ਕਰੋਨਾ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਕਿਉਂਕਿ ਕਰੋਨਾ ਦੇ ਦੌਰ ਵਿੱਚ ਕੀਤੀ ਗਈ ਤਾਲਾਬੰਦੀ ਦੌਰਾਨ ਜਿੱਥੇ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਸਨ ਉਥੇ ਬਹੁਤ ਸਾਰੇ ਲੋਕਾਂ ਦੀ ਨੌਕਰੀਆਂ ਚਲੇ ਜਾਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਸ ਕਾਰਨ ਉਨ੍ਹਾਂ ਗਰੀਬ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸਕਿਲ ਹੋ ਗਿਆ ਸੀ। ਜਿੱਥੇ ਅਜਿਹੇ ਪਰਿਵਾਰਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਧਣ ਵਾਲੀ ਮਹਿੰਗਾਈ ਦੇ ਕਾਰਨ ਉਨ੍ਹਾਂ ਨੂੰ ਫਿਰ ਤੋਂ ਵਧੇਰੇ ਚਿੰਤਾ ਗਈ ਹੈ।

ਹੁਣ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਿਲੰਡਰ ਦੀ ਕੀਮਤ ਵਧ ਗਈ ਹੈ। ਇਸ ਸਮੇਂ ਜਿਥੇ ਤਿਉਹਾਰਾਂ ਦੇ ਸੀਜ਼ਨ ਵਿੱਚ ਲੋਕਾਂ ਵੱਲੋਂ ਪਹਿਲਾਂ ਹੀ ਬੜੀ ਮੁਸ਼ਕਲ ਨਾਲ ਗੁਜ਼ਾਰਾ ਕੀਤਾ ਜਾ ਰਿਹਾ ਹੈ। ਉਥੇ ਹੀ ਦੇਸ਼ ਅੰਦਰ ਤੇਲ, ਪੈਟ੍ਰੋਲ ਅਤੇ ਰਸੋਈ ਗੈਸ ਦੀਆਂ ਵਧਣ ਵਾਲੀਆਂ ਕੀਮਤਾਂ ਲੋਕਾਂ ਉੱਪਰ ਹੋਰ ਬੋਝ ਪਾ ਰਹੀਆਂ ਹਨ। ਹੁਣ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿੱਚ 265 ਰੁਪਏ ਦਾ ਵਾਧਾ ਅੱਜ ਤੋਂ ਕਰ ਦਿੱਤਾ ਗਿਆ ਹੈ। ਜਿਸ ਨਾਲ ਬਹੁਤ ਸਾਰੇ ਕਾਰੋਬਾਰੀਆਂ ਨੂੰ ਭਾਰੀ ਝਟਕਾ ਲੱਗਾ ਹੈ।

ਇਹ ਵਾਧਾ ਘਰੇਲੂ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਨਾ ਕਰਦੇ ਹੋਏ ਸਗੋਂ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਕਾਰੋਬਾਰੀਆਂ ਨੂੰ ਇਸ ਵਾਧੇ ਦੇ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਮਹਿੰਗਾਈ ਦੇ ਦੌਰ ਵਿੱਚ ਜਿੱਥੇ ਪਹਿਲਾਂ ਹੀ ਕਾਰੋਬਾਰ ਠੱਪ ਹੋ ਗਏ ਹਨ ਉਥੇ ਹੀ ਦਿੱਲੀ ਦੇ ਵਿਚ ਵਪਾਰੀਆਂ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਦੇ ਕਾਰਨ ਭਾਰੀ ਮੁਸ਼ਕਿਲ ਪੇਸ਼ ਆ ਸਕਦੀ ਹੈ।

ਜਿੱਥੇ ਸਰਕਾਰ ਵੱਲੋਂ ਅੱਜ ਐਲਪੀਜੀ ਦੇ ਵਪਾਰਕ ਸਲੰਡਰ ਵਿਚ ਕੀਤੇ ਗਏ ਵਾਧੇ ਦੇ ਨਾਲ ਹੀ ਦਿੱਲੀ ਵਿੱਚ ਸਿਲੰਡਰ ਦੀ ਕੀਮਤ 2000 ਰੁਪਏ ਨੂੰ ਪਾਰ ਕਰ ਗਈ ਹੈ, ਉੱਥੇ ਹੀ ਕਲਕੱਤਾ ਵਿੱਚ 19 ਕਿਲੋ ਦੇ ਇੰਡੇਨ ਗੈਸ ਸਿਲੰਡਰ ਦੀ ਕੀਮਤ 2073.50 ਰੁਪਏ, ਚੇਨਈ ਵਿਚ 2133 ਰੁਪਏ ਹੋ ਗਈ ਹੈ। ਇਸ ਤਰ੍ਹਾਂ ਹੀ ਮੁੰਬਈ ਵਿਚ ਵੀ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 1683 ਰੁਪਏ ਤੋਂ ਵਧ ਕੇ 1950 ਰੁਪਏ ਹੋ ਗਈ ਹੈ।