MLA ਸਿਮਰਜੀਤ ਬੈਂਸ ਲਈ ਆਈ ਮਾੜੀ ਖਬਰ – ਅਦਾਲਤ ਨੇ ਦਿੱਤਾ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਕਾਫੀ ਹਲਚਲ ਵੇਖੀ ਜਾਰੀ ਹੈ। ਜਿਥੇ ਸਾਰੀਆਂ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਜਿਸ ਸਦਕਾ ਉਹਨਾਂ ਨੂੰ ਹੋਣ ਵਾਲੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋ ਸਕੇ। ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਅੱਜ ਇੱਥੇ ਲਗਾਤਾਰ ਜਾਰੀ ਹੈ ਉਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਸਿਆਸਤ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਕਈ ਅਜਿਹੇ ਸਿਆਸਤਦਾਨ ਵੀ ਹਨ ਜੋ ਵੱਖ ਵੱਖ ਘਟਨਾਵਾਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਹੋਏ ਹਨ। ਹੁਣ ਐਮ ਐਲ ਏ ਸਿਮਰਜੀਤ ਬੈਂਸ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਲਤ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬੀਤੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਕੁਝ ਹੋਰ ਮੁਲਜਮਾਂ ਦੇ ਖਿਲਾਫ ਅਦਾਲਤ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਵਰੰਟ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦਾ ਹੁਕਮ ਦਿੱਤਾ ਗਿਆ ਸੀ। ਕਿਉਂਕਿ ਪਿਛਲੇ ਸਾਲ ਇਕ ਔਰਤ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਉਪਰ ਗੰਭੀਰ ਦੋਸ਼ ਲਗਾਏ ਸਨ ਜਿਸਦੇ ਚਲਦੇ ਹੋਏ ਉਸ ਨੂੰ ਗ੍ਰਿਫਤਾਰ ਕਰਨ ਲਈ ਅਦਾਲਤ ਵੱਲੋਂ ਪਹਿਲਾਂ ਹੀ ਹੁਕਮ ਜਾਰੀ ਕੀਤੇ ਗਏ ਸਨ। ਪਰ ਅਦਾਲਤ ਵੱਲੋਂ ਦੋ ਵਾਰ ਵਾਰੰਟ ਜਾਰੀ ਕਰਨ ਦੇ ਬਾਅਦ ਵੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ, ਜੋ ਇਸ ਸਮੇਂ ਲੁਧਿਆਣਾ ਵਿੱਚ ਆਤਮ ਨਗਰ ਵਿਧਾਨਸਭਾ ਖੇਤਰ ਦੇ ਵਿਧਾਇਕ ਹਨ , ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਪੁਲਿਸ ਵੱਲੋਂ ਇਸ ਬਾਰੇ ਪੁੱਛੇ ਜਾਣ ਤੇ ਆਖਿਆ ਸੀ ਕਿ ਉਨ੍ਹਾਂ ਵੱਲੋਂ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਘਰ ਪਹੁੰਚ ਕੀਤੀ ਗਈ ਸੀ ਪਰ ਉਹ ਘਰ ਵਿੱਚ ਮੌਜੂਦ ਨਹੀ ਸਨ। ਇਸ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਨਹੀ ਪੇਸ਼ ਕੀਤਾ ਜਾ ਸਕਿਆ। ਜਿੱਥੇ ਇਸ ਸਮੇਂ ਸਿਮਰਜੀਤ ਸਿੰਘ ਬੈਂਸ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲੀਸ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਹੈ। ਉਥੇ ਹੀ ਜੁਡੀਸ਼ਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਗਿਰਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।

ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਦੇ ਖਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਥੇ ਹੀ ਬਿਉਰੋ ਆਫ ਇਨਵੈਸਟੀਗੇਸ਼ਨ ਵੱਲੋਂ ਇਸ ਮਾਮਲੇ ਦੀ ਜਾਂਚ ਡੀ ਆਈ ਜੀ ਫਰੀਦਕੋਟ ਰੇਜ਼ ਨੂੰ ਦੇ ਦਿੱਤੀ ਗਈ ਹੈ। ਹੁਣ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ 23 ਦਸੰਬਰ ਲਈ ਜਾਰੀ ਕਰਨ ਦੇ ਆਦੇਸ਼ ਅਦਾਲਤ ਵੱਲੋਂ ਦਿੱਤੇ ਗਏ ਹਨ।