NRI ਲਈ ਆਈ ਇਹ ਵੱਡੀ ਖਬਰ – ਜਲਦੀ ਨਾਲ ਕਰਨ ਇਹ ਕੰਮ , ਹੋ ਗਿਆ ਸਰਕਾਰੀ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿਚ ਜਿਥੇ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਅਗਲੇ ਸਾਲ ਵਿਧਾਨਸਭਾ ਚੋਣਾਂ ਹੋਣਗੀਆਂ। ਜਿਸ ਬਾਰੇ ਪੰਜਾਬ ਵਿੱਚ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਸੱਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਹੱਥਕੰਡੇ ਅਪਣਾਏ ਜਾ ਰਹੇ ਹਨ। ਸਾਰੀਆਂ ਪਾਰਟੀਆਂ ਵੱਲੋਂ ਜਿੱਥੇ ਆਪਣੀ ਪਾਰਟੀ ਵਿੱਚ ਅਜਿਹੀਆਂ ਸਖਸੀਅਤਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਸੀ। ਉਥੇ ਹੀ ਚੋਣਾਂ ਨੂੰ ਲੈ ਕੇ ਆਏ ਦਿਨ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਹੁਣ ਐਨਆਰਆਈ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਜਲਦੀ ਇਹ ਕੰਮ ਕਰ ਲੈਣ , ਜਿਸ ਬਾਰੇ ਸਰਕਾਰੀ ਐਲਾਨ ਹੋ ਗਿਆ ਹੈ। ਪੰਜਾਬ ਵਿੱਚ ਜਿੱਥੇ ਦਸੰਬਰ ਵਿਚ ਚੋਣ ਜਾਬਤਾ ਲੱਗ ਸਕਦਾ ਹੈ ਉਥੇ ਹੀ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਉੱਥੇ ਹੀ ਹੁਣ ਚੋਣ ਕਮਿਸ਼ਨ ਵੱਲੋਂ ਇਕ ਖਾਸ ਸਹੂਲਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਕਿਉਂਕਿ ਇਸ ਸਹੂਲਤ ਦੇ ਜ਼ਰੀਏ ਉਹ ਵੀ ਆਪਣੇ ਵੋਟ ਦੀ ਵਰਤੋਂ ਕਰ ਸਕਣਗੇ। ਪੰਜਾਬ 1.1 ਕਰੋੜ ਮਰਦ 99 ਲੱਖ ਔਰਤਾਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੀਆਂ। ਉਥੇ ਹੀ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਚੋਣ ਅਧਿਕਾਰੀ ਡਾਕਟਰ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਹੁਣ ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ ਸਾਰੇ ਆਪਣੇ ਵੋਟ ਦਾ ਇਸਤੇਮਾਲ ਕਰਨਗੇ। ਉੱਥੇ ਹੀ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਨੂੰ ਵੀ ਵੋਟ ਪਾਉਣ ਦਾ ਅਧਿਕਾਰ ਹੋਵੇਗਾ, ਜਿਨ੍ਹਾਂ ਕੋਲ ਇੰਡੀਅਨ ਪਾਸਪੋਰਟ ਹੋਵੇਗਾ।

ਉਹ ਆਪਣੀ ਵੋਟ ਆਨਲਾਈਨ ਕਰ ਸਕਣਗੇ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਆਨਲਾਈਨ ਵੋਟਿੰਗ ਦੀ ਸਹੂਲਤ ਵਾਸਤੇ ਉਨ੍ਹਾਂ ਕੋਲ 8.6 ਲੱਖ ਫਾਰਮ ਆਏ ਹਨ। ਉਨ੍ਹਾਂ ਆਖਿਆ ਹੈ ਕਿ ਚੋਣ ਸਬੰਧੀ ਡੀ ਸੀ ਅਤੇ ਐਸਐਸਪੀ ਨਾਲ ਮੀਟਿੰਗ ਵੀ ਕੀਤੀ ਅਤੇ ਸਾਰੇ ਲੋਕਾਂ ਨੂੰ ਆਪਣੇ ਹਥਿਆਰ ਜਮਾਂ ਕਰਵਾਉਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੋ ਲੋਕ ਇਨ੍ਹਾਂ ਆਦੇਸ਼ਾਂ ਦੀ ਉਲਘੰਣਾ ਕਰਨਗੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ 2 ਕਰੋੜ 9 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।