PM ਮੋਦੀ ਦੇ ਜਨਮਦਿਨ ਵਾਲੇ ਦਿਨ ਜਨਮ ਲੈਣ ਵਾਲੇ ਬੱਚਿਆਂ ਨੂੰ ਦਿੱਤੀ ਜਾਵੇਗੀ ਸੋਨੇ ਦੀ ਛਾਪ, ਇਥੇ ਹੋਇਆ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾਂਦੇ ਹਨ ਉਥੇ ਹੀ ਵੱਖ-ਵੱਖ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਵੀ ਬਹੁਤ ਸਾਰੀਆਂ ਅਜਿਹੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਦਾ ਅਸਰ ਸਾਰੇ ਦੇਸ਼ ਉਪਰ ਦੇਖਿਆ ਜਾਂਦਾ ਹੈ। ਜਦ ਦੇਸ਼ ਵਾਸੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ ਵੀ ਉਨ੍ਹਾਂ ਦਾ ਭਰਪੂਰ ਫਾਇਦਾ ਹੁੰਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਯੋਜਨਾਵਾਂ ਨੂੰ ਦੇਖ ਕੇ ਲੋਕਾਂ ਵਿੱਚ ਵੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ।

ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਵਾਲੇ ਦਿਨ ਬੱਚਿਆਂ ਨੂੰ ਸੋਨੇ ਦੀ ਛਾਪ ਦਿੱਤੀ ਜਾਵੇਗੀ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ 17 ਸਤੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਆ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਇਸ ਜਨਮ ਦਿਨ ਧੂੰਮ-ਧਾਮ ਨਾਲ ਅਤੇ ਵੱਖਰੇ ਢੰਗ ਨਾਲ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਵਿੱਚ ਜਿੱਥੇ ਇਸ ਦਿਨ ਨੂੰ ਖਾਸ ਤਰੀਕੇ ਨਾਲ ਮਨਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿੱਥੇ ਭਾਜਪਾ ਵਰਕਰਾਂ ਵੱਲੋਂ ਇਸ ਦਿਨ ਪੈਦਾ ਹੋਣ ਵਾਲੇ ਬੱਚਿਆਂ ਨੂੰ ਸੋਨੇ ਦੀ ਮੁੰਦਰੀ ਦਿੱਤੀ ਜਾਵੇਗੀ। ਜਿਸ ਵਾਸਤੇ ਚੇਨਈ ਦੇ ਸਰਕਾਰੀ ਹਸਪਤਾਲ ਨੂੰ ਚੁਣਿਆ ਗਿਆ ਹੈ। ਜਿੱਥੇ ਦੱਸਿਆ ਗਿਆ ਹੈ ਕਿ ਇਸ ਹਸਪਤਾਲ ਵਿਚ 17 ਸਤੰਬਰ ਨੂੰ 10 ਤੋਂ 15 ਬੱਚਿਆਂ ਦੇ ਜਨਮ ਦੇ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਪੈਦਾ ਹੋਣ ਵਾਲੇ ਇਨ੍ਹਾਂ ਨਵਜੰਮੇ ਬੱਚਿਆਂ ਨੂੰ ਜਿੱਥੇ 2 ਗ੍ਰਾਮ ਸੋਨੇ ਦੀ ਮੁੰਦਰੀ ਦੇ ਕੇ ਸਵਾਗਤ ਕੀਤਾ ਜਾਵੇਗਾ। ਉਥੇ ਹੀ ਭਲਾਈ ਸਕੀਮਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਕਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਜਿਸ ਵਿੱਚ ਕਈ ਜਗ੍ਹਾ ਤੇ ਭਾਜਪਾ ਵਰਕਰਾਂ ਵੱਲੋਂ ਖੂਨ ਦਾਨ ਕੈਂਪ ਵੀ ਲਗਾਏ ਜਾ ਰਹੇ ਹਨ।

ਜਿਸ ਦੀ ਜਾਣਕਾਰੀ ਕੇਂਦਰ ਸਰਕਾਰ ਦੇ ਮੱਛੀ ਪਾਲਣ ਅਤੇ ਸੂਚਨਾ ਤੇ ਪ੍ਰਸਾਰਨ ਰਾਜ ਮੰਤਰੀ ਵੱਲੋਂ ਦਿੱਤੀ ਗਈ ਹੈ। ਇਸ ਤਰ੍ਹਾਂ ਹੀ 17 ਸਤੰਬਰ ਨੂੰ 720 ਕਿੱਲੋ ਮੱਛੀ ਵੰਡਣ ਦਾ ਫੈਸਲਾ ਵੀ ਭਾਜਪਾ ਵਰਕਰਾਂ ਵੱਲੋਂ ਕੀਤਾ ਗਿਆ ਹੈ।