PM ਮੋਦੀ ਨੂੰ ਚੜਿਆ ਗੁੱਸਾ ਆਪਣੇ ਹੀ ਸਾਂਸਦਾਂ ਨੂੰ ਦੇ ਦਿੱਤੀ ਇਹ ਇਹ ਸਖਤ ਚਿਤਾਵਨੀ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਕਈ ਕਾਰਨਾਂ ਦੇ ਕਾਰਨ ਕੇਂਦਰ ਸਰਕਾਰ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਸਮੇਂ ਸਮੇਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਲੈ ਕੇ ਵੀ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਇਨਾਂ ਨੂੰ ਰੱਦ ਕਰਵਾਉਣ ਲਈ ਭਾਰੀ ਜਦੋ ਜਹਿਦ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਜਿੱਥੇ ਕਿਸਾਨਾਂ ਵੱਲੋਂ ਇੱਕ ਸਾਲ ਦੇ ਸਮੇਂ ਤੋਂ ਵਧੇਰੇ ਸਮੇਂ ਲਈ ਇਹ ਸੰਘਰਸ਼ ਕੀਤਾ ਗਿਆ। ਉੱਥੇ ਹੀ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉਸ ਪਿੱਛੋਂ ਸਰਦ ਰੁੱਤ ਇਜਲਾਸ ਦੇ ਸ਼ੁਰੂ ਹੋਣ ਦੇ ਦੌਰਾਨ ਹੀ ਉਨਾਂ ਨੂੰ ਰੱਦ ਕੀਤੇ ਜਾਣ ਦਾ ਮਤਾ ਪਾਸ ਕਰ ਦਿੱਤਾ ਗਿਆ।

ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਸਾਂਸਦਾ ਤੇ ਗੁੱਸਾ ਚੜ੍ਹਨ ਤੇ ਇਹ ਸਖਤ ਚਿਤਾਵਨੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੇਸ਼ ਦਾ ਇਸ ਸਮੇਂ ਸਰਦ ਰੁੱਤ ਇਜਲਾਸ ਸ਼ੁਰੂ ਹੋਇਆ ਹੈ। ਉਥੇ ਹੀ ਸੰਸਦ ਵਿਚ ਕਈ ਮੁੱਦਿਆਂ ਉਪਰ ਬਹਿਸ ਚਰਚਾ ਕੀਤੀ ਜਾ ਰਹੀ ਹੈ। ਜਿੱਥੇ ਵਿਰੋਧੀ ਧਿਰਾਂ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਤੇ ਉਨ੍ਹਾਂ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਉਥੇ ਹੀ ਭਾਜਪਾ ਦੇ ਬਹੁਤ ਸਾਰੇ ਸੰਸਦ ਮੈਂਬਰ ਇਸ ਸ਼ੈਸ਼ਨ ਵਿੱਚ ਗੈਰ-ਹਾਜਰ ਵੀ ਸਾਬਤ ਹੋਏ ਹਨ।

ਜਿਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਗੈਰ ਹਾਜ਼ਰ ਮੈਂਬਰਾਂ ਵਾਸਤੇ ਸਖ਼ਤ ਰੁਖ਼ ਅਪਣਾਇਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਬੱਚਿਆਂ ਵਾਂਗ ਸਮਝਾਉਣ ਦੀ ਜ਼ਰੂਰਤ ਨਾ ਪਵੇ। ਚਾਹੇ ਸੰਸਦ ਵਿੱਚ ਕੋਈ ਬਿੱਲ ਹੋਵੇ ਜਾਂ ਨਾ ਹੋਵੇ ਪਰ ਸਾਰੇ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਰਹਿਣਾ ਲਾਜ਼ਮੀ ਹੋਵੇਗਾ। ਉਥੇ ਹੀ ਉਨ੍ਹਾਂ ਨੇ ਸਖਤ ਰੁਖ ਅਪਣਾਉਂਦੇ ਹੋਏ ਕਿਹਾ ਹੈ ਕਿ ਅਗਰ ਕੋਈ ਆਪਣੇ ਆਪ ਨੂੰ ਨਹੀਂ ਬਦਲਦਾ ਤਾਂ ਉਸ ਨੂੰ ਬਦਲ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਰੋਜ਼-ਰੋਜ਼ ਸਮਝੌਣਾ ਮੈਨੂੰ ਚੰਗਾ ਨਹੀਂ ਲੱਗਦਾ , ਆਉਣ ਵਾਲੇ ਸਮੇਂ ਵਿੱਚ ਖੁਦ ਹੀ ਤਬਦੀਲੀਆਂ ਹੋ ਜਾਣਗੀਆਂ। ਉਥੇ ਹੀ ਉਨ੍ਹਾਂ ਵੱਲੋਂ ਗੈਰ ਹਾਜ਼ਰ ਰਹਿਣ ਵਾਲੇ ਸੰਸਦ ਮੈਂਬਰਾਂ ਦੇ ਨਾਮ ਦੀ ਵੀ ਮੰਗ ਕੀਤੀ ਗਈ ਹੈ,ਕਿਉਂਕਿ ਵਿਰੋਧੀ ਪਾਰਟੀਆਂ ਵੱਲੋਂ ਇਕਜੁੱਟਤਾ ਦਿਖਾਉਂਦੇ ਹੋਏ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।