PM ਮੋਦੀ ਵਲੋਂ ਹਸਪਤਾਲ ਚ ਦਾਖਿਲ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਗੱਲਬਾਤ, ਪੁੱਛਿਆ ਹਾਲ ਚਾਲ

ਆਈ ਤਾਜ਼ਾ ਵੱਡੀ ਖਬਰ 

ਅੱਜ ਪੰਜਾਬ ਵਿੱਚ ਸਾਰੇ ਪੰਜਾਬੀਆਂ ਦੀ ਨਜ਼ਰ ਸੰਗਰੂਰ ਦੀਆਂ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਉਪਰ ਟਿਕੀ ਹੋਈ ਸੀ। ਉਸੇ ਹਿਸਾਬ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ , ਜੋ ਆਮ ਲੋਕਾਂ ਨੂੰ ਹੈਰਾਨ ਕਰ ਦਿੰਦੀਆ ਹਨ। ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਅਤੇ ਸਿਮਰਨਜੀਤ ਸਿੰਘ ਮਾਨ ਦੇ ਵਿਚਕਾਰ ਕਾਂਟੇ ਦੀ ਟੱਕਰ ਹੋਈ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੇ ਭਾਜਪਾ ਕਾਫ਼ੀ ਪਿੱਛੇ ਰਹਿ ਗਏ। ਕਾਂਗਰਸ ਪਾਰਟੀ ਦੇ ਵਿੱਚ ਵੀ ਆਪਸੀ ਕਾਟੋ ਕਲੇਸ਼ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਕਾਂਗਰਸ ਪਾਰਟੀ ਤੋਂ ਵੱਖ ਹੋ ਗਈਆਂ ਸਨ। ਉਥੇ ਹੀ ਮਹਾਨ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਪਾਰਟੀ ਤੋਂ ਪਿਛਲੇ ਸਾਲ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਉਥੇ ਹੀ ਆਪਣੀ ਵੱਖਰੀ ਪਾਰਟੀ ਨੂੰ ਹੋਂਦ ਵਿਚ ਲਿਆਂਦਾ ਗਿਆ ਅਤੇ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਗਈਆਂ ਸਨ। ਜਿੱਥੇ ਉਨ੍ਹਾਂ ਦੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਉਹ ਲਗਾਤਾਰ ਸਿਆਸਤ ਤੋਂ ਦੂਰ ਦਿਖਾਈ ਦਿੱਤੇ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਸਪਤਾਲ ਵਿੱਚ ਡਾਕਟਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਹਾਲ ਚਾਲ ਪੁੱਛਿਆ ਗਿਆ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਡਨ ਦੇ ਵਿੱਚ ਹਨ, ਜਿੱਥੇ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇਕ ਨਿਜੀ ਕਮਰੇ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਸਥਿਤੀ ਸਥਿਰ ਦੱਸੀ ਗਈ ਹੈ।

ਇਸ ਸਮੇਂ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਮਿਲਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫੋਨ ਕਰ ਕੇ ਕੈਪਟਨ ਅਮਰਿੰਦਰ ਸਿੰਘ ਦਾ ਹਾਲ ਚਾਲ ਪੁੱਛਿਆ ਗਿਆ ਹੈ। ਉਨ੍ਹਾਂ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕੀਤਾ ਗਿਆ ਸੀ। ਦੱਸ ਦਈਏ ਕਿ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।