PM ਮੋਦੀ ਨੇ ਕਰਤਾ ਇਹਨਾਂ 14500 ਸਕੂਲਾਂ ਲਈ ਵੱਡਾ ਐਲਾਨ – ਹਰ ਸਕੂਲ ਨੂੰ ਮਿਲਣਗੇ 2 ਕਰੋੜ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਪਹਿਲਾਂ ਤੋਂ ਲਾਗੂ ਕੀਤੀਆਂ ਹੋਈਆਂ ਯੋਜਨਾ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਸ ਦਾ ਭਰਪੂਰ ਫਾਇਦਾ ਦੇਸ਼ ਦੇ ਲੋਕਾਂ ਨੂੰ ਹੋ ਸਕੇ। ਹੁਣ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾ ਇਹਨਾਂ 14500 ਸਕੂਲਾਂ ਲਈ ਵੱਡਾ ਐਲਾਨ, ਹਰ ਸਕੂਲ ਨੂੰ ਮਿਲਣਗੇ 2 ਕਰੋੜ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਤੇ ਜਿਥੇ ਪ੍ਰਧਾਨ ਮੰਤਰੀ ਸ੍ਰੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਉਥੇ ਹੀ ਇਸ ਯੋਜਨਾ ਦੇ ਤਹਿਤ ਹੁਣ ਦੇਸ਼ ਅੰਦਰ 14500 ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ।

ਜਿੱਥੇ ਦੇਸ਼ ਵਿੱਚ ਇਨ੍ਹਾਂ ਸਾਰੇ ਸਕੂਲਾਂ ਨੂੰ ਬੇਹਤਰੀਨ ਮਾਡਲ ਸਕੂਲਾਂ ਵਿੱਚ ਬਦਲਿਆ ਜਾਵੇਗਾ ਜਿਸ ਵਾਸਤੇ ਸਰਕਾਰ ਵੱਲੋਂ 14,500 ਦੇਸ਼ ਦੇ ਸਕੂਲਾਂ ਵਿਚ ਇਸ ਯੋਜਨਾ ਦੇ ਤਹਿਤ ਹਰ ਇਕ ਸਕੂਲ ਨੂੰ 2 ਕਰੋੜ ਦੀ ਮਦਦ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਜਾਰੀ ਕੀਤੀ ਜਾਣ ਵਾਲੀ ਇਹ ਸਹਾਇਤਾ ਰਾਸ਼ੀ ਉਨ੍ਹਾਂ ਸਕੂਲਾਂ ਨੂੰ ਵੀ ਜਾਰੀ ਕੀਤੀ ਜਾਵੇਗੀ ਜਿਨ੍ਹਾਂ ਸਕੂਲਾਂ ਵਾਸਤੇ ਲਾਗੂ ਹੋਵੇਗੀ। ਸਕੂਲ ਬਿਲਡਿੰਗ ਲਈ ਬਣਾਉਣ ਵਾਸਤੇ ਇਸ ਦਾ ਉਪਯੋਗ ਵੀ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਵੱਲੋਂ ਕੀਤਾ ਜਾਵੇਗਾ।

ਇਸ ਯੋਜਨਾ ਦੇ ਤਹਿਤ ਜਿੱਥੇ ਸਕੂਲਾਂ ਨੂੰ ਇੱਕ ਆਧੁਨਿਕ ਢੰਗ ਨਾਲ ਤਿਆਰ ਕੀਤਾ ਜਾਵੇਗਾ ਜਿੱਥੇ ‘ਪ੍ਰਧਾਨ ਮੰਤਰੀ ਸ਼੍ਰੀ’ ਯੋਜਨਾ ਸਕੂਲਾਂ ਵਿੱਚ ਨਵੀਂ ਟੈਕਨਾਲੋਜੀ, ਸਮਾਰਟ ਕਲਾਸਰੂਮ, ਖੇਡਾਂ ਆਦਿ ਸਮੇਤ ਆਧੁਨਿਕ ਬੁਨਿਆਦੀ ਢਾਂਚੇ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਨਵੀਂ ਯੋਜਨਾ ਨੂੰ ਲਾਗੂ ਕੀਤੇ ਜਾਣ ਦੀ ਜਾਣਕਾਰੀ ਅਧਿਆਪਕ ਦਿਵਸ ਦੇ ਮੌਕੇ ਤੇ ਜਾਰੀ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਸੀ, ”ਅੱਜ ਅਧਿਆਪਕ ਦਿਵਸ ‘ਤੇ ਮੈਂ ਇਕ ਨਵੀਂ ਪਹਿਲ ਦਾ ਐਲਾਨ ਕਰ ਰਿਹਾ ਹਾਂ।

ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐਮ-ਸ਼੍ਰੀ) ਦੇ ਤਹਿਤ, ਦੇਸ਼ ਭਰ ਵਿੱਚ 14,500 ਸਕੂਲਾਂ ਨੂੰ ਵਿਕਸਤ ਅਤੇ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਇਨ੍ਹਾਂ ਸਾਰੇ ਸਕੂਲਾਂ ਵਿੱਚ ਬੱਚਿਆਂ ਵਾਸਤੇ ਅਧੁਨਿਕ ਤਕਨਾਲੋਜੀ, ਸਮਾਰਟ ਕਲਾਸਰੂਮ, ਖੇਡਾਂ ਅਤੇ ਆਧੁਨਿਕ ਬੁਨਿਆਦੀ ਢਾਂਚੇ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜਿਸ ਸਦਕਾ ਬੱਚਿਆਂ ਨੂੰ ਬੇਹਤਰੀਨ ਸਿੱਖਿਆ ਮੁਹਇਆ ਕਰਵਾਈ ਜਾ ਸਕੇ।