USA ਚ ਮੁੰਡੇ ਦੀ ਹੋਈ ਮੌਤ 18 ਅਕਤੂਬਰ ਨੂੰ ਸੀ ਰਖਿਆ ਵਿਆਹ

ਆਈ ਤਾਜਾ ਵੱਡੀ ਖਬਰ

ਹਰ ਰੋਜ਼ ਵੱਡੀ ਗਿਣਤੀ ਦੇ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ੀ ਧਰਤੀ ਤੇ ਜਾਂਦੇ ਹਨ, ਜਿੱਥੇ ਜਾ ਕੇ ਉਹਨਾਂ ਨਾਲ ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਸ ਵਿੱਚ ਉਹਨਾਂ ਦਾ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਅਮਰੀਕਾ ਤੋਂ ਸਾਹਮਣੇ ਆਇਆ l ਜਿੱਥੇ ਅਚਾਨਕ ਲਾੜੇ ਦੀ ਮੌਤ ਹੋ ਗਈ, ਜਿਸ ਕਾਰਨ ਵਿਆਹ ਵਾਲੇ ਘਰ ਚ ਮਾਤਮ ਪਸਰਿਆ ਹੋਇਆ ਹੈ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਮੌਤ ਹੋ ਗਈ l ਮੌਤ ਹੋਣ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ l ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾਅ ਗਿਆ, ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਉਧਰ ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਧਰ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਦੇ ਚਾਚੇ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦਾ ਸੀ ਤੇ 6 ਮਹੀਨੇ ਪਹਿਲਾਂ ਪੰਜਾਬ ਤੋਂ ਇੱਥੇ ਆਇਆ ਸੀ ਤੇ ਹੁਣ ਉਸ ਨੇ ਦੋ ਦਿਨਾਂ ਲਈ ਪੰਜਾਬ ਆਉਣਾ ਸੀ, ਕਿਉਂਕਿ ਉਸ ਦਾ ਵਿਆਹ 18 ਅਕਤੂਬਰ ਨੂੰ ਸੀ, ਜਿਸ ਕਾਰਨ ਘਰ ਦੇ ਵਿੱਚ ਖੁਸ਼ੀਆਂ ਦਾ ਮਾਹੌਲ ਸੀ । ਇਸ ਕਾਰਨ ਉਸ ਨੂੰ ਪੰਜਾਬ ਆਉਣਾ ਪਿਆ, ਉਹ ਆਪਣਾ ਸਾਮਾਨ ਪੈਕ ਕਰ ਰਿਹਾ ਸੀ ਤੇ ਪੰਜਾਬ ਦੀ ਫਲਾਈਟ ਚ ਚੜ੍ਹਨ ਦੀ ਤਿਆਰੀ ਕਰ ਰਿਹਾ ਸੀ। ਪਰ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਹ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ। ਜਿੱਥੇ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿੱਥੇ ਉਸਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਲਿਜਾਇਆ ਗਿਆ, ਪਰ ਡਾਕਟਰਾਂ ਦੇ ਵੱਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ l ਜਿਸ ਤੋਂ ਬਾਅਦ ਉਸਦੇ ਦੋਸਤਾਂ ਨੇ ਇਹ ਜਾਣਕਾਰੀ ਉਥੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ l ਉੱਥੇ ਹੀ ਇਸ ਖਬਰ ਦੇ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹੀ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।