ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਸੀ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੀ ਚਲੇ ਗਈ। ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਸੀ ਉਥੇ ਹੀ ਸਾਰੇ ਦੇਸ਼ਾ ਵੱਲੋ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਦੂਸਰੇ ਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦੇ ਕਾਰਣ ਉਨ੍ਹਾਂ ਦੇ ਦੇਸ਼ ਵਿੱਚ ਕਰੋਨਾ ਦੇ ਮਾਮਲੇ ਨਾ ਵਧ ਸਕਣ। ਜਿੱਥੇ ਹਵਾਈ ਉਡਾਨਾਂ ਉਪਰ ਰੋਕ ਲਗਾਈ ਗਈ ਸੀ ਉੱਥੇ ਹੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ। ਜਿੱਥੇ ਟੀਕਾਕਰਨ ਅਤੇ ਪਾਬੰਦੀਆਂ ਤੋਂ ਬਾਅਦ ਇਸ ਉਪਰ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਸੀ ਉਥੇ ਹੀ ਮੁੜ ਤੋਂ ਇਸ ਦੇ ਮਾਮਲੇ ਕਈ ਦੇਸ਼ਾਂ ਵਿੱਚ ਸਾਹਮਣੇ ਆਉਣੇ ਸ਼ੁਰੂ ਹੋ ਗਏ ਸਨ।
ਇਸ ਤੋਂ ਇਲਾਵਾ ਹੋਰ ਵੀ ਕਈ ਗੰਭੀਰ ਬੀਮਾਰੀਆਂ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਖਤਰਾ ਵਧ ਰਿਹਾ ਹੈ। ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਬੀਮਾਰੀ ਦੇ ਖਤਰੇ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੋ ਗਿਆ ਹੈ ਅਤੇ ਇਹ ਬਿਮਾਰੀ 30 ਦੇਸ਼ਾਂ ਵਿੱਚ ਫੈਲ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਈ ਦੇਸ਼ਾਂ ਵਿੱਚ ਇਸ ਸਮੇਂ ਮੰਕੀਪੋਕਸ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਸਿਆ ਗਿਆ ਹੈ ਕਿ ਇਸ ਉਪਰ ਅਜੇ ਤੱਕ ਰੋਕ ਨਹੀਂ ਲਗਾਈ ਗਈ ਹੈ।
ਅਤੇ ਇਹ ਕਹਿਣਾ ਵੀ ਮੁਸ਼ਕਲ ਹੈ ਕਿ ਇਸ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ। ਉਥੇ ਹੀ ਸਿਹਤ ਅਧਿਕਾਰੀਆਂ ਵੱਲੋਂ ਇਸ ਨਵੀਂ ਬੀਮਾਰੀ ਦੇ ਖਤਰੇ ਨੂੰ ਘੱਟ ਕਰਨ ਵਾਸਤੇ ਤੁਰੰਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਗਿਆ।
ਉਥੇ ਹੀ ਵਿਸ਼ਵ ਸਿਹਤ ਸੰਗਠਨ ਦੇ ਯੌਰਪ ਦਫਤਰ ਦੇ ਮੁੱਖੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਬਿਮਾਰੀ ਦੇ ਕਾਰਨ ਹੁਣ ਤੱਕ 30 ਦੇਸ਼ ਪ੍ਰਭਾਵਤ ਹੋ ਚੁੱਕੇ ਹਨ ਜਿਨ੍ਹਾਂ ਵਿੱਚ 550 ਮਾਮਲਿਆਂ ਦੇ ਸਾਹਮਣੇ ਆਉਣ ਦੀ ਪੁਸ਼ਟੀ ਵੀ ਕੀਤੀ ਗਈ ਹੈ। ਉਥੇ ਹੀ ਇਸ ਦੇ ਫੈਲਾਅ ਨੂੰ ਦੇਖਦੇ ਹੋਏ ਇਹ ਕਹਿਣਾ ਵੀ ਮੁਸ਼ਕਲ ਹੋ ਗਿਆ ਹੈ ਕਿ ਇਸ ਉਪਰ ਕੰਟਰੋਲ ਹੋ ਸਕਦਾ ਹੈ ਜਾਂ ਨਹੀਂ।
Home ਤਾਜਾ ਖ਼ਬਰਾਂ WHO ਵਲੋਂ ਆਈ ਵੱਡੀ ਮਾੜੀ ਖਬਰ, ਇਸ ਬਿਮਾਰੀ ਦੇ ਖਤਰੇ ਨੂੰ ਕੰਟਰੋਲ ਕਰਨਾ ਮੁਸ਼ਕਲ- 30 ਦੇਸ਼ਾਂ ਚ ਫੈਲਿਆ ਸੰਕ੍ਰਮਣ
ਤਾਜਾ ਖ਼ਬਰਾਂ
WHO ਵਲੋਂ ਆਈ ਵੱਡੀ ਮਾੜੀ ਖਬਰ, ਇਸ ਬਿਮਾਰੀ ਦੇ ਖਤਰੇ ਨੂੰ ਕੰਟਰੋਲ ਕਰਨਾ ਮੁਸ਼ਕਲ- 30 ਦੇਸ਼ਾਂ ਚ ਫੈਲਿਆ ਸੰਕ੍ਰਮਣ
Previous Postਇਥੇ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 7 ਯਾਤਰੀਆਂ ਦੀ ਜਿਉਂਦੇ ਸੜ ਹੋਈ ਮੌਤ- ਤਾਜਾ ਵੱਡੀ ਖਬਰ
Next Postਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, 100 ਕਰੋੜ ਦੇ ਪ੍ਰਾਜੈਕਟਾਂ ਨੂੰ ਲੈਕੇ ਲਿਆ ਇਹ ਫੈਸਲਾ