WHO ਦੇ ਮੁੱਖੀ ਬਾਰੇ ਆਈ ਇਹ ਵੱਡੀ ਖਬਰ – ਸੁਣ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

15 ਅਗਸਤ ਨੂੰ ਜਿੱਥੇ ਤਾਲਿਬਾਨ ਵੱਲੋਂ ਅਫਗਾਨਿਸਤਾਨ ਸ਼ਾਸਨ ਉੱਤੇ ਕਬਜ਼ਾ ਕਰ ਲਿਆ ਗਿਆ ਸੀ ਤਾਂ ਉੱਥੋਂ ਦੇ ਰਾਸ਼ਟਰਪਤੀ ਵਿਦੇਸ਼ ਭੱਜ ਚੁੱਕੇ ਸਨ। ਅਜਿਹੇ ਹਾਲਾਤਾਂ ਵਿਚ ਦੇਸ਼ ਦੇ ਨਾਗਰਿਕਾਂ ਦੀ ਸੁ-ਰੱ-ਖਿ-ਆ ਨੂੰ ਲੈ ਕੇ ਵੀ ਕਈ ਤਰਾਂ ਦੇ ਸਵਾਲ ਖੜੇ ਹੋ ਗਏ ਸਨ। ਜਿਥੇ ਵਿਦੇਸ਼ਾਂ ਦੇ ਬਹੁਤ ਸਾਰੇ ਨਾਗਰਿਕ ਅਫਗਾਨਿਸਤਾਨ ਵਿੱਚ ਫਸੇ ਹੋਏ ਸਨ ਉਹਨਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਲਈ ਸਾਰੇ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਗਈਆਂ। ਜਿੱਥੇ ਕਾਬਲ ਦੇ ਹਵਾਈ ਅੱਡੇ ਉਪਰ ਤੈਨਾਤ ਅਮਰੀਕੀ ਸੈਨਾ ਵੱਲੋਂ ਸਾਰੇ ਲੋਕਾਂ ਨੂੰ ਸੁਰੱਖਿਅਤ ਵਿਦੇਸ਼ਾਂ ਵਿੱਚ ਭੇਜ ਦਿੱਤਾ ਗਿਆ। ਉਥੇ ਹੀ ਸਾਰੇ ਦੇਸ਼ ਦੇ ਫੌਜੀ ਜਹਾਜ਼ਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਲੈ ਕੇ ਜਾਇਆ ਗਿਆ।

ਤਾਲਿਬਾਨ ਵੱਲੋਂ ਜਿਥੇ ਲੋਕਾਂ ਨੂੰ ਬੇਫ਼ਿਕਰ ਹੋ ਕੇ ਦੇਸ਼ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਸੀ। ਉਥੇ ਹੀ ਤਾਲਿਬਾਨ ਦੇ ਸ਼ਾਸਨ ਨੂੰ ਦੇਖਦੇ ਹੋਏ ਅਫਗਾਨਿਸਤਾਨ ਦੇ ਨਾਗਰਿਕ ਵੀ ਆਪਣੀ ਜਾਨ ਬਚਾਉਣ ਲਈ ਦੇਸ਼ ਤੋਂ ਬਾਹਰ ਜਾ ਰਹੇ ਹਨ। ਤਾਲਿਬਾਨ ਵੱਲੋਂ ਜਿੱਥੇ ਅਫਗਾਨਿਸਤਾਨ ਦੀ ਸੱਤਾ ਉੱਤੇ ਕਬਜ਼ੇ ਕੀਤੇ ਜਾਣ ਤੋਂ ਬਾਅਦ ਆਪਣੀ ਸਰਕਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਸਰਕਾਰ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ। ਪਰ ਕੁਝ ਦੇਸ਼ਾਂ ਵੱਲੋਂ ਤਾਲਿਬਾਨ ਨਾਲ ਦੋਸਤੀ ਦਾ ਹੱਥ ਵਧਾਇਆ ਗਿਆ ਹੈ।

ਹੁਣ ਡਬਲਿਊ ਐਚ ਓ ਦੇ ਮੁਖੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਹੁਣ ਤਾਲਿਬਾਨ ਸਰਕਾਰ ਦੇ ਨਿਯੁਕਤ ਕੀਤੇ ਗਏ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਕਾਬੁਲ ਪਹੁੰਚੇ ਹਨ। ਜਿੱਥੇ ਉਨ੍ਹਾਂ ਦਾ ਪਹੁੰਚਣ ਤੇ ਸਵਾਗਤ ਕੀਤਾ ਗਿਆ ਹੈ ਉਥੇ ਹੀ ਸਰਕਾਰੀ ਅਧਿਕਾਰੀਆਂ ਸਮੇਤ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਦੇ ਮੁਖੀਆਂ ਨਾਲ ਮੁਲਾਕਾਤ ਕੀਤੇ ਜਾਣ ਦੀ ਉਮੀਦ ਕੀਤੀ ਗਈ ਹੈ।

ਸੋਮਵਾਰ ਨੂੰ ਜਿੱਥੇ ਡਬਲਿਊ ਐੱਚ ਓ ਦੇ ਮੁਖੀ ਡਾਕਟਰ ਟ੍ਰੇਡੋਸ ਅਦਨੋਮ ਘੇਬ੍ਰੇਯਸਸ ਕਰਨ ਪਹੁੰਚੇ ਹਨ। ਉੱਥੇ ਉਹ ਹੁਣ ਅਫਗਾਨਿਸਤਾਨ ਦੇ ਤਾਲਿਬਾਨੀ ਪ੍ਰਧਾਨ ਮੰਤਰੀ ਮੁੱਲ ਹੁਸਨ ਅਖੁਦ, ਸਰਕਾਰੀ ਅਧਿਕਾਰੀਆਂ ਅਤੇ ਡਿਪਟੀ ਮੁੱਲਾ ਬਰਾਦਰ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਨੂੰ ਲੈ ਕੇ ਕਈ ਤਰਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਜਿੱਥੇ ਡਬਲਿਊ ਐਚ ਓ ਦੇ ਮੁਖੀ ਤਾਲੇਬਾਨੀ ਲੀਡਰਸ਼ਿਪ ਨੂੰ ਮਿਲਣ ਲਈ ਖਾਸ ਤੌਰ ਉੱਤੇ ਕਾਬਲ ਪਹੁੰਚੇ ਹਨ।