WHO ਵਲੋਂ ਮੌਕੇ ਦੇ ਹਾਲਾਤਾਂ ਨੂੰ ਦੇਖਦੇ ਹੋਏ ਆਈ ਇਹ ਵੱਡੀ ਖਬਰ – ਦੁਨੀਆਂ ਫਿਰ ਪਈ ਫਿਕਰਾਂ ਚ

ਆਈ ਤਾਜ਼ਾ ਵੱਡੀ ਖਬਰ 

ਜਿਸ ਸਦਕਾ ਇਸ ਕਰੋਨਾ ਦਾ ਖਾਤਮਾ ਕੀਤਾ ਜਾ ਸਕੇ ਉਥੇ ਹੀ ਤਾਲਾਬੰਦੀ ਅਤੇ ਹੋਰ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾਈ ਗਈ ਸੀ। ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਲੋਕਾਂ ਵੱਲੋਂ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਸ ਸਮੇਂ ਹੀ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫਰੀਕਾ ਵਿੱਚ ਨਵੇਂ ਵੇਰੀਐਂਟ ਦੀ ਪੁਸ਼ਟੀ ਕਰ ਦਿੱਤੀ। ਜੋ ਕੇ ਵਧੇਰੇ ਖ਼ਤਰਨਾਕ ਅਤੇ ਵਧੇਰੇ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਦੱਸਿਆ ਗਿਆ।

ਹੁਣ ਤੱਕ ਇਹ ਵਾਇਰਸ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਹੁਣ ਡਬਲਿਊ ਐਚ ਓ ਵੱਲੋਂ ਵੀ ਮੌਕੇ ਦੇ ਹਲਾਤਾਂ ਨੂੰ ਦੇਖਦੇ ਹੋਏ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਦੁਨੀਆ ਚਿੰਤਾ ਵਿਚ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਨਵੇਂ ਵਾਇਰਸ ਦੇ ਮਾਮਲਿਆਂ ਨੂੰ ਵਧੇ ਹੋਏ ਦੇਖ ਕੇ ਲੋਕਾਂ ਨੂੰ ਆਖਿਆ ਗਿਆ ਹੈ ਕਿ ਇਸ ਨਵੇਂ ਵਾਇਰਸ ਓਮੀਕਰੋਨ ਨੂੰ ਹਲਕੇ ਵਿੱਚ ਨਾ ਲਿਆ ਜਾਵੇ। ਕਿਉਂਕਿ ਜਿੱਥੇ ਇਹ ਵੈਰੀਐਂਟ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ ਉਥੇ ਹੀ ਇਸ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਸ਼ਵ ਸਿਹਤ ਸੰਗਠਨ ਦੀ ਸੀਨੀਅਰ ਐਮਰਜੈਂਸੀ ਅਧਿਕਾਰੀ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਇਸ ਵਾਇਰਸ ਦੇ ਵਧ ਰਹੇ ਮਾਮਲਿਆਂ ਦਾ ਉਲਟਾ ਅਸਰ ਹੋ ਸਕਦਾ ਹੈ ਅਤੇ ਇਸ ਵਧ ਰਹੇ ਕੇਸਾਂ ਦੇ ਕਾਰਨ ਨਵਾਂ ਵੈਰੀਏਂਟ ਪੈਦਾ ਹੋ ਸਕਦਾ ਹੈ। ਜਿਸ ਕਾਰਨ ਨਵਾਂ ਪੈਦਾ ਹੋਣ ਵਾਲਾ ਵੈਰੀਏਂਟ ਇਨ੍ਹਾਂ ਸਭ ਦੇ ਮੁਕਾਬਲੇ ਵਧੇਰੇ ਘਾਤਕ ਸਿੱਧ ਹੋ ਸਕਦਾ ਹੈ।

ਇਸ ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਜਲਦੀ ਹੀ ਇਸ ਤੋਂ ਮੁਕਤੀ ਪਾਈ ਜਾ ਸਕੇ। ਕਿਉਂਕਿ ਜਿੰਨਾ ਜ਼ਿਆਦਾ ਇਹ ਵਾਇਰਸ ਅੱਗੇ ਫੈਲੇਗਾ ਓਨਾ ਹੀ ਵਧੇਰੇ ਘਾਤਕ ਸਿੱਧ ਹੋ ਸਕਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਦਾ ਕਾਰਨ ਵੀ ਬਣ ਸਕਦਾ ਹੈ। ਯੂਰਪ ਦੇ ਵਿਚ ਇਸ ਦੇ ਮਾਮਲੇ ਵਧੇਰੇ ਤੇਜ਼ੀ ਨਾਲ ਵਧ ਰਹੇ ਹਨ। ਉੱਥੇ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਇਸ ਮੁਸੀਬਤ ਤੋਂ ਬਾਹਰ ਨਿਕਲਿਆ ਜਾਵੇਗਾ।