ਅਕਾਲੀ ਆਗੂ ਬਿਕਰਮ ਮਜੀਠੀਆ ਬਾਰੇ ਕੋਰਟ ਚੋਂ ਆਈ ਵੱਡੀ ਤਾਜਾ ਖਬਰ, ਦਿੱਤਾ ਇਹ ਝਟਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਕਾਫੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ ਉਥੇ ਹੀ ਸਰਕਾਰ ਵੱਲੋ ਸਹੁੰ ਚੁੱਕ ਸਮਾਗਮ ਦੇ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚੋਂ ਬੇ-ਰੁਜ਼ਗਾਰੀ ਅਤੇ ਨਸ਼ਿਆਂ ਨੂੰ ਠੱਲ ਪਾਉਣ ਨੂੰ ਲੈ ਕੇ ਵੀ ਅਹਿਦ ਲਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਬਹੁਤ ਸਾਰੇ ਸਾਬਕਾ ਵਿਧਾਇਕਾਂ ਉਪਰ ਵੀ ਸਿਕੰਜਾ ਕਸਿਆ ਗਿਆ ਹੈ ਅਤੇ ਵੱਖ ਵੱਖ ਕੇਸਾਂ ਦੇ ਤਹਿਤ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਸ ਸਮੇਂ ਕਈ ਸਾਬਕਾ ਵਧਾਇਕ ਵੱਖ-ਵੱਖ ਮਾਮਲਿਆਂ ਦੇ ਤਹਿਤ ਇਸ ਸਮੇਂ ਜੇਲ੍ਹਾਂ ਵਿੱਚ ਬੰਦ ਹਨ। ਜਿਨ੍ਹਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆ ਰਹੀ ਹੈ।

ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਕੋਰਟ ਵਿੱਚੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਉਸ ਨੂੰ ਅਦਾਲਤ ਵੱਲੋਂ ਝਟਕਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਜਿੱਥੇ ਡ੍ਰਗਸ ਮਾਮਲੇ ਦੇ ਤਹਿਤ ਜੇਲ ਵਿੱਚ ਬੰਦ ਹਨ। ਉੱਥੇ ਹੀ ਉਨ੍ਹਾਂ ਵੱਲੋਂ ਜ਼ਮਾਨਤ ਵਾਸਤੇ ਵੀ ਪਟੀਸ਼ਨ ਦਾਇਰ ਕੀਤੀ ਗਈ ਸੀ।

ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਦੇ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਹੋਣ ਤੋਂ ਬਾਅਦ ਇਸ ਮਾਮਲੇ ਦੇ ਫੈਸਲੇ ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਦੂਜੇ ਮਾਮਲੇ ਦੇ ਕੇਸ ਨੂੰ ਲੈ ਕੇ ਜਸਟਿਸ ਮਸੀਹ ਵੱਲੋਂ ਆਪਣਾ ਫੈਸਲਾ ਸੁਣਾਇਆ ਨਹੀਂ ਗਿਆ ਹੈ ਅਤੇ ਉਹਨਾਂ ਵੱਲੋਂ ਦੂਜੇ ਮਾਮਲੇ ਨੂੰ ਲੈ ਕੇ ਆਖਿਆ ਗਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਦੇ ਮੁੱਖ ਜੱਜ ਵੱਲੋਂ ਕੀਤੀ ਜਾਵੇਗੀ।

ਕਿਉਂਕਿ ਡਰੱਗ ਮਾਮਲੇ ਦੇ ਤਹਿਤ ਬਿਕਰਮ ਸਿੰਘ ਮਜੀਠੀਆ ਵੱਲੋਂ ਜਿੱਥੇ ਜਮਾਨਤ ਦੀ ਪਟੀਸ਼ਨ ਲਈ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਸੀ। ਉੱਥੇ ਹੀ ਹੁਣ ਉਨ੍ਹਾਂ ਨੂੰ ਲੈ ਕੇ ਦੂਜੇ ਬੈਚ ਦੇ ਮੁੱਖ ਜੱਜ ਵੱਲੋਂ ਇਸ ਸਬੰਧੀ ਫੈਸਲਾ ਲਿਆ ਜਾਵੇਗਾ। ਕਿਉਂਕਿ ਹੁਣ ਮੁੱਖ ਜੱਜ ਦੇ ਕੋਲ ਇਹ ਮਾਮਲਾ ਜਾਵੇਗਾ।