ਆਈ ਤਾਜਾ ਵੱਡੀ ਖਬਰ
ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਚੋਣ ਕਮਿਸ਼ਨ ਵੱਲੋਂ ਜਿੱਥੇ 20 ਫਰਵਰੀ ਨੂੰ ਚੋਣਾਂ ਹੋਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਕਰੋਨਾ ਨੂੰ ਦੇਖਦੇ ਹੋਏ ਖਾਸ ਹਦਾਇਤਾਂ ਜਾਰੀ ਕੀਤੀਆਂ ਸਨ ਉਥੇ ਹੀ ਘੱਟ ਗਿਣਤੀ ਵਿੱਚ ਲੋਕਾਂ ਨੂੰ ਘਰ ਘਰ ਜਾ ਕੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਕਈ ਜਗ੍ਹਾ ਤੇ ਕਈ ਘਟਨਾਵਾਂ ਵਾਪਰਨ ਦੀਆਂ ਖਬਰਾਂ ਵੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਇਹ ਘਟਨਾ ਖੇਮਕਰਨ ਚੋਣ ਹਲਕੇ ਅਧੀਨ ਪੈਂਦੇ ਪਿੰਡ ਬਾਸਰਕੇ ਵਿੱਚ ਵਾਪਰੀ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਹਥਿਆਰ ਜਮ੍ਹਾਂ ਕਰਾਉਣ ਦੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਇਸ ਦੇ ਬਾਵਜੂਦ ਵੀ ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਵਿਅਕਤੀਆਂ ਵੱਲੋਂ ਇਹ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸ ਵਿੱਚ ਅੱਜ ਦੋ ਵਿਅਕਤੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਵਿੱਚ ਮੌਜੂਦਾ ਕਾਂਗਰਸ ਮੈਂਬਰ ਬਲਵੀਰ ਸਿੰਘ ਅਤੇ ਰਜਿੰਦਰ ਸਿੰਘ ਅਕਾਲੀ ਆਗੂ ਸ਼ਾਮਲ ਹਨ। ਜੋ ਇਸ ਸਮੇਂ ਸੁਰਸਿੰਘ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਹਨ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਗਈ ਹੈ ਅਤੇ ਦੱਸਿਆ ਗਿਆ ਹੈ ਕਿ ਇਹ ਘਟਨਾ ਦੋਹਾਂ ਪਾਰਟੀਆਂ ਵੱਲੋਂ ਇੱਕ-ਦੂਜੇ ਉੱਤੇ ਵੋਟਾਂ ਨੂੰ ਲੈ ਕੇ ਵਧੀਕੀ ਕਰਨ ਦੇ ਦੋਸ਼ ਲਗਾਉਂਦੇ ਸਮੇਂ ਵਾਪਰੀ ਹੈ।
ਇਸ ਘਟਨਾ ਨੂੰ ਲੈ ਕੇ ਜਿੱਥੇ ਡੀਐਸਪੀ ਭਿਖੀਵਿੰਡ ਤਰਸੇਮ ਮਸੀਹ ਅਤੇ ਐਸ ਐਚ ਓ ਖਲਵਾੜਾ ਨੇ ਦੱਸਿਆ ਹੈ ਕਿ ਇਸ ਘਟਨਾ ਨੂੰ ਲੈ ਕੇ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਦੇ ਵਿੱਚ ਜੋ ਵੀ ਦੋਸ਼ੀ ਸਾਬਤ ਹੋਣਗੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਜਿੱਥੇ ਲੋਕਾਂ ਵੱਲੋਂ ਅਜੇ ਤੱਕ ਆਪਣੇ ਹਥਿਆਰ ਜਮਾਂ ਨਹੀਂ ਕਰਾਏ ਗਏ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਉਪਰ ਵੀ ਲੋਕਾਂ ਵੱਲੋਂ ਕਈ ਇਲਜਾਮ ਲਗਾਏ ਜਾ ਰਹੇ ਹਨ ਜਿਸ ਕਾਰਨ ਲੋਕਾਂ ਵਿੱਚ ਪੁਲਸ ਪ੍ਰਸ਼ਾਸਨ ਪ੍ਰਤੀ ਵੀ ਗੁੱਸਾ ਵੇਖਿਆ ਜਾ ਰਿਹਾ ਹੈ।
Previous Postਮੋਦੀ ਸਰਕਾਰ ਨੇ ਖਾਣ ਵਾਲੇ ਤੇਲ ਨੂੰ ਲੈਕੇ ਲਿਆ ਵੱਡਾ ਫੈਸਲਾ – ਜਾਰੀ ਕੀਤਾ ਇਹ ਹੁਕਮ
Next Postਪੰਜਾਬ ਚ ਇਸ ਦਿਨ ਆ ਰਹੀ ਸੀਨੀਅਰ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ, ਇਥੇ ਕਰ ਸਕਦੀ ਵੱਡੀ ਰੈਲੀ – ਤਾਜਾ ਵੱਡੀ ਖਬਰ