ਅਗਵਾ ਹੋਏ 9 ਸਾਲਾ ਬੱਚੇ ਦੇ ਮਾਮਲੇ ਚ ਹੁਣ ਆ ਗਈ ਇਹ ਵੱਡੀ ਤਾਜਾ ਖਬਰ – ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਦੋ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਦਾ ਵਿਆਹ ਕੀਤਾ ਜਾਂਦਾ ਹੈ ਅਤੇ ਇਹ ਰਿਸ਼ਤੇਦਾਰੀ ਅੱਗੇ ਵਧ ਜਾਂਦੀ ਹੈ। ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿੱਚ ਇਹ ਰਿਸ਼ਤੇ ਖੁਸ਼ੀ ਨਾਲ ਨਿਭ ਜਾਂਦੇ ਹਨ। ਪਰ ਕਈ ਜਗਾ ਤੇ ਅਜਿਹੇ ਰਿਸ਼ਤਿਆਂ ਵਿੱਚ ਦਰਾੜ ਆ ਜਾਣ ਕਾਰਨ ਅਜਿਹੇ ਰਿਸ਼ਤਿਆਂ ਵਿੱਚੋਂ ਵੱਖ ਹੋ ਜਾਣਾ ਹੀ ਬਿਹਤਰ ਸਮਝਿਆ ਜਾਂਦਾ ਹੈ। ਅੱਜ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿੱਥੇ ਪਤੀ-ਪਤਨੀ ਆਪਣੇ ਇਸ ਵਿਆਹੁਤਾ ਰਿਸ਼ਤੇ ਨੂੰ ਖ਼ਤਮ ਕਰ ਦਿੰਦੇ ਹਨ ਜਿਸ ਦਾ ਅਸਰ ਬੱਚਿਆਂ ਉੱਪਰ ਵੀ ਵੇਖਿਆ ਜਾਂਦਾ ਹੈ। ਪਰ ਕਈ ਵਾਰ ਅਜਿਹੇ ਪਰਿਵਾਰਕ ਝਗੜਿਆਂ ਦੇ ਚਲਦੇ ਹੋਏ ਕਈ ਹੈਰਾਨ ਕਰਨ ਵਾਲੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ। ਹੁਣ ਅਗਵਾ ਹੋਏ ਨੌ ਸਾਲਾ ਬੱਚੇ ਦੇ ਮਾਮਲੇ ਵਿੱਚ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਉਸ ਮਾਮਲੇ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ ਜਿੱਥੇ 10 ਦਸੰਬਰ ਨੂੰ ਇੱਕ ਬੱਚੇ ਦੇ ਘਰ ਤੋਂ ਹੀ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਸੀ। ਇਹ ਘਟਨਾ ਥਾਣਾ ਦਸੂਹਾ ਦੇ ਅਧੀਨ ਆਉਣ ਵਾਲੇ ਪਿੰਡ ਬਹਿਬੋਵਾਲ ਛੰਨੀਆਂ ਵਿਖੇ ਵਾਪਰੀ ਸੀ। ਜਿੱਥੇ 10 ਦਸੰਬਰ ਨੂੰ ਇੱਕ 9 ਸਾਲਾ ਬੱਚੇ ਬਲਨੂਰ ਸਿੰਘ ਪੁਤਰ ਅੰਮ੍ਰਿਤਪਾਲ ਸਿੰਘ ਨੂੰ ਘਰ ਵਿਚੋਂ ਹੀ ਅਗਵਾ ਕਰ ਲਿਆ ਗਿਆ ਸੀ ਜਦੋਂ ਉਹ ਆਪਣੀ ਦਾਦੀ ਦੇ ਨਾਲ ਘਰ ਵਿੱਚ ਮੌਜੂਦ ਸੀ। ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਹ ਕਹਿ ਕੇ ਘਰ ਵਿੱਚ ਦਾਖਲਾ ਲਿਆ ਗਿਆ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਚੱਲ ਰਹੇ ਤਲਾਕ ਦੇ ਮਾਮਲੇ ਬਾਰੇ ਗੱਲ ਕਰਨ ਆਏ ਹਨ।

ਜਦੋਂ ਔਰਤ ਵੱਲੋਂ ਆਪਣੇ ਪਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾਣ ਲੱਗੀ ਤਾਂ ਉਨ੍ਹਾਂ ਵੱਲੋਂ ਬੱਚੇ ਨੂੰ ਅਗਵਾ ਕਰ ਲਿਆ ਗਿਆ। ਹੁਣ ਪੁਲਿਸ ਵੱਲੋਂ ਕੀਤੀ ਗਈ ਪੂਰੀ ਤਫਤੀਸ਼ ਤੋਂ ਬਾਅਦ ਬੱਚੇ ਬਲਨੂਰ ਨੂੰ ਉਸਦੀ ਮਾਂ ਹਰਮੀਤ ਕੌਰ ਅਤੇ ਬਾਕੀ ਦੋਸ਼ੀਆਂ ਨੂੰ ਪਠਾਨਕੋਟ ਨਜ਼ਦੀਕ ਆਉਣ ਵਾਲੇ ਪਿੰਡ ਸੱਲੋਵਾਲ ਦੀ ਇੱਕ ਕੋਠੀ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿੱਥੇ ਬੱਚੇ ਦੇ ਮਾਂ ਬਾਪ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਸੀ। ਜਿਥੇ ਅਦਾਲਤ ਵਿੱਚ ਬੱਚੇ ਨੂੰ ਉਸਦੇ ਪਿਤਾ ਦੇ ਹਵਾਲੇ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।

ਜਿਸ ਤੋਂ ਬਾਅਦ ਬੱਚੇ ਦੀ ਮਾਂ ਵੱਲੋਂ ਕਸਟਡੀ ਲੈਣ ਦੀ ਕੋਸ਼ਿਸ਼ ਕਰਦੇ ਹੋਏ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਅਗਵਾਕਾਰਾਂ ਵੱਲੋਂ ਬੱਚੇ ਨੂੰ ਪਹਿਲਾਂ ਅਗਵਾ ਕਰਕੇ ਮੁਕੇਰੀਆਂ ਜਾ ਕੇ ਕਾਰ ਬਦਲਣ ਤੋਂ ਬਾਅਦ ਇਕ ਹੋਟਲ ਵਿਚ ਲਿਜਾ ਕੇ ਉਸਦੀ ਮਾਂ ਦੇ ਹਵਾਲੇ ਕੀਤਾ ਗਿਆ ਸੀ। ਬੱਚੇ ਦੀ ਮਾਂ ਨੂੰ 17 ਦਸੰਬਰ ਤੱਕ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਉਥੇ ਹੀ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਬੱਚੇ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਸ ਦੀ ਮਾਂ ਵੱਲੋਂ ਉਸ ਨੂੰ ਡਰਾ-ਧਮਕਾ ਕੇ ਉਸ ਦਾ ਵੀਡੀਓ ਵਾਇਰਲ ਕੀਤਾ ਗਿਆ ਸੀ।