ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਦੇ ਕਾਰਨ ਜਿੱਥੇ ਸਾਰੀ ਦੁਨੀਆਂ ਨੂੰ ਭਾਰੀ ਆਰਥਿਕ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਥੇ ਹੀ ਮੁੜ ਤੋਂ ਕਈ ਦੇਸ਼ਾਂ ਵਿੱਚ ਫਿਰ ਕਰੋਨਾ ਕੇਸ ਸਾਹਮਣੇ ਆ ਰਹੇ ਹਨ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਪਾਬੰਦੀਆਂ ਨੂੰ ਵਧਾਇਆ ਜਾ ਰਿਹਾ ਹੈ। ਜਿਸ ਸਦਕਾ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਈ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ ਜਿਸ ਨੂੰ ਰੋਕਣ ਲਈ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ।
ਉਥੇ ਹੀ ਸਾਰੇ ਨਾਗਰਿਕਾਂ ਦਾ ਟੀਕਾਕਰਨ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਕਰੋਨਾ ਦੇ ਕਾਰਨ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਹੈ। ਜਿੱਥੇ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਵਿਚ ਸਭ ਤੋਂ ਜ਼ਿਆਦਾ ਹੈ। ਹੁਣ ਅਚਾਨਕ 2 ਸਤੰਬਰ ਤੱਕ ਲਈ ਤਾਲਾਬੰਦੀ ਅਤੇ ਨਾਈਟ ਕਰਫਿਊ ਬਾਰੇ ਇੱਥੇ ਹੁਣ ਇਹ ਐਲਾਨ ਕਰ ਦਿੱਤਾ ਗਿਆ ਹੈ, ਜਿਸ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਆਸਟਰੇਲੀਆ ਵਿੱਚ ਮੁੜ ਤੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਫਿਰ ਤੋਂ ਸ਼ਖਤੀ ਨੂੰ ਵਧਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।
ਕਿਉਂਕਿ ਡੈਲਟਾ ਵੈਰੀਏਂਟ ਦੇ ਕੇਸ ਹੋਣ ਕਾਰਨ ਆਸਟ੍ਰੇਲੀਆ ਵਿੱਚ ਫਿਰ ਤੋਂ ਡਰ ਵੇਖਿਆ ਜਾ ਰਿਹਾ ਹੈ। ਜਿੱਥੇ ਮੈਲਬੌਰਨ ਦੇ ਵਿਚ ਫਿਰ ਤੋਂ ਰਾਤ ਦਾ ਕਰਫ਼ਿਊ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ 2 ਸਤੰਬਰ ਤੱਕ ਤਾਲਾਬੰਦੀ ਵੀ ਕਰ ਦਿੱਤੀ ਗਈ ਹੈ। ਜੋ ਵੀਰਵਾਰ ਨੂੰ ਖਤਮ ਹੋਣ ਜਾ ਰਹੀ ਸੀ। ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਨੂੰ ਦੋ ਹਫ਼ਤਿਆਂ ਲਈ ਹੋਰ ਅੱਗੇ ਵਧਾ ਦਿੱਤਾ ਗਿਆ ਹੈ।
ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰੀਊਜ਼ ਵੱਲੋਂ ਡੈਲਟਾ ਵੈਰੀਐਂਟ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਰਾਜਧਾਨੀ ਮੈਲਬੌਰਨ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ 2 ਸਤੰਬਰ ਤੱਕ ਤਾਲਾਬੰਦੀ ਵਧਾਏ ਜਾਣ ਦਾ ਐਲਾਨ ਕੀਤਾ ਹੈ। ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਮੁੜ ਤੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Previous Postਮੋਬਾਈਲ ਫੋਨ ਰੱਖਣ ਵਾਲੇ ਹੋ ਜਾਣ ਸਾਵਧਾਨ ; ਇਸ ਤਰਾਂ ਨਵੇਂ ਫੋਨ ਨੇ ਮਚਾਈ ਤਬਾਹੀ , ਸੁਣ ਹਰ ਕੋਈ ਰਹਿ ਗਿਆ ਹੈਰਾਨ
Next Postਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਦੀ ਗਈ ਇਸ ਤਰਾਂ ਜਾਨ , ਪੰਜਾਬ ਛਾਇਆ ਸੋਗ