ਆਈ ਤਾਜਾ ਵੱਡੀ ਖਬਰ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਕਿਸਾਨਾਂ ਵੱਲੋਂ ਦਿੱਲੀ ਦੇ ਰਸਤਿਆਂ ਤੇ ਛੇ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਦਿੱਲੀ ਅਤੇ ਹਰਿਆਣਾ ਦੀ ਪੁਲੀਸ ਵੱਲੋਂ ਪਾਣੀ ਦੀ ਬਚਤ ਕੀਤੀ ਗਈ ਸੀ ਅਤੇ ਅਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਸਨ,ਤਾਂ ਜੋ ਇਨ੍ਹਾਂ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋ ਰੋਕਿਆ ਜਾ ਸਕੇ। ਕਿਸਾਨਾਂ ਨਾਲ ਕੀਤਾ ਗਿਆ ਅਜਿਹਾ ਵਰਤਾਰਾ ਦੇਸ਼ ਪੱਧਰ ਦਾ ਨਾ ਹੋ ਕੇ ਵਿਦੇਸ਼ਾਂ ਤਕ ਪਹੁੰਚ ਗਿਆ।
ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਬਾਰੇ ਅਜਿਹਾ ਬਿਆਨ ਦਿੱਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸ਼ਾਂਤਮਈ ਧਰਨਾ ਕਰ ਰਹੇ ਕਿਸਾਨਾਂ ਉਪਰ ਪਾਣੀ ਦੀ ਬੁਛਾੜ ਅਤੇ ਹੰਝੂ ਗੈਸ ਦੀ ਨਿਖੇਧੀ ਕੀਤੀ ਗਈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਉਨ੍ਹਾਂ ਦਾ ਮੁਲਕ ਸ਼ਾਂਤਮਈ ਮੁਜ਼ਾਹਰਿਆਂ ਦੇ ਹੱਕ ਦਾ ਹਮੇਸ਼ਾ ਪੱਖ ਪੂਰੇਗਾ।
ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਆਨਲਾਈਨ ਸਮਾਗਮ ਦੋਰਾਨ ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਤੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਮੁਜ਼ਾਹਰਿਆਂ ਬਾਰੇ ਆ ਰਹੀਆਂ ਖਬਰਾਂ ਵੱਲ ਧਿਆਨ ਨਹੀਂ ਦਿੰਦੇ ਤਾਂ ਉਹਨਾਂ ਦੀ ਲਾਪਰਵਾਹੀ ਮੰਨੀ ਜਾਵੇਗੀ। ਉਨ੍ਹਾਂ ਭਾਰਤ ਸਰਕਾਰ ਨੂੰ ਇਸ ਮਸਲੇ ਨੂੰ ਹੱਲ ਕਰਨ ਦੀ ਵੀ ਅਪੀਲ ਕੀਤੀ ਸੀ। ਉਧਰ ਭਾਰਤ ਵਿਚ ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਵਿਰੋਧੀਆਂ ਵੱਲੋਂ ਉਨ੍ਹਾਂ ਦੇ ਇਸ ਬਿਆਨ ਦੀ ਆਲੋਚਨਾ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਵੱਲੋਂ ਵੀ ਟਰੂਡੋ ਦੇ ਬਿਆਨ ਦੀ ਆਲੋਚਨਾ ਕੀਤੀ ਗਈ ਹੈ। ਜਿੱਥੇ ਕਿਸਾਨ ਜਥੇਬੰਦੀਆਂ ਨੂੰ ਹੋਰ ਬਲ ਮਿਲਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਡਾ ਨੇ ਵੀ ਕਿਹਾ ਹੈ ਕਿ ਪਾਰਟੀ ਦਾ ਮੰਨਣਾ ਹੈ ਕਿ ਦੂਜੇ ਮੁਲਕਾਂ ਦੇ ਚੁਣੇ ਹੋਏ ਮੁਖੀ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜੀ ਨਾ ਕਰਨ।ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਪਾਰਟੀ ਕਰ ਰਹੀ ਹੈ।
Home ਤਾਜਾ ਖ਼ਬਰਾਂ ਅਚਾਨਕ ਆਮ ਆਦਮੀ ਪਾਰਟੀ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਬਾਰੇ ਦਿੱਤਾ ਅਜਿਹਾ ਬਿਆਨ,ਸਾਰੇ ਪਾਸੇ ਹੋ ਗਈ ਚਰਚਾ
ਤਾਜਾ ਖ਼ਬਰਾਂ
ਅਚਾਨਕ ਆਮ ਆਦਮੀ ਪਾਰਟੀ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਬਾਰੇ ਦਿੱਤਾ ਅਜਿਹਾ ਬਿਆਨ,ਸਾਰੇ ਪਾਸੇ ਹੋ ਗਈ ਚਰਚਾ
Previous Postਹੁਣੇ ਹੁਣੇ ਦਿੱਲੀ ਕਿਸਾਨ ਅੰਦੋਲਨ ਤੋਂ ਆਈ ਇਹ ਵੱਡੀ ਮਾੜੀ ਖਬਰ – ਸੁਣਕੇ ਪੰਜਾਬ ਚ ਛਾਈ ਸੋਗ ਦੀ ਲਹਿਰ
Next Postਗੱਡੀਆਂ ਅਤੇ ਬਾਈਕ ਚਲਾਉਣ ਵਾਲਿਆਂ ਲਈ ਆਈ ਇਹ ਵੱਡੀ ਖਬਰ, ਜਾਣਕਾਰੀ ਨਾ ਹੋਣ ਤੇ ਪੈ ਸਕਦਾ ਵੱਡਾ ਪੰਗਾ