ਆਈ ਤਾਜ਼ਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਜਿਥੇ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ। ਉਥੇ ਹੀ ਚੰਨੀ ਸਰਕਾਰ ਵਿੱਚ ਨਵੇਂ ਮੰਤਰੀ ਮੰਡਲ ਦਾ ਵੀ ਗਠਨ ਕੀਤਾ ਗਿਆ ਸੀ। ਜਿੱਥੇ ਕੁਝ ਨਵੇਂ ਤੇ ਕੁਝ ਪੁਰਣੇ ਮੰਤਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਵੱਖ-ਵੱਖ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ। ਸਾਰੇ ਮੰਤਰੀਆਂ ਵੱਲੋਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ ਜਾ ਰਿਹਾ ਹੈ। ਚੰਨੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਚੰਨੀ ਸਰਕਾਰ ਦੀ ਸਾਰੇ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।
ਕਾਂਗਰਸ ਪਾਰਟੀ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਅਗਲੀਆਂ ਹੋਣ ਵਾਲੀਆਂ ਚੋਣਾਂ ਦੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਦੁਬਾਰਾ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਹੁਣ ਅਚਾਨਕ ਇਹ ਕੰਮ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ ਜਿਸਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਿੱਥੇ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਕਈ ਜਗ੍ਹਾ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਿਉਂਕਿ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਕਈ ਗੈਰ ਸਮਾਜਿਕ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਥੇ ਹੀ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਜਲੰਧਰ ਅਧੀਨ ਉਹਦੇ ਹਲਕਾ ਫਿਲੌਰ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਜਿੱਥੇ ਉਹ ਅੱਜ ਪੂਰੇ ਐਕਸ਼ਨ ਮੁੜ ਵਿਚ ਨਜ਼ਰ ਆਏ ਉਥੇ ਹੀ ਸੁਰੱਖਿਆ ਪ੍ਰਣਾਲੀ ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ ਜਿੱਥੇ ਅੱਜ ਉਹ ਗੁੱਸੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ।
ਜਿੱਥੇ ਪੁਲਿਸ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਦੌਰਾਨ ਕੋਤਾਹੀ ਵਰਤੀ ਗਈ ਹੈ। ਉਥੇ ਹੀ ਵੀਡੀਉ ਵਿਚ ਉਹ ਪੁਲਿਸ ਮੁਲਾਜ਼ਮਾਂ ਨੂੰ ਝਾੜ ਪਾਉਂਦੇ ਵੀ ਦਿਖਾਈ ਦਿੱਤੇ। ਉਥੇ ਹੀ ਡਿਊਟੀ ਤੇ ਤਾਇਨਾਤ ਏਐਸਆਈ ਜਸਵੰਤ ਸਿੰਘ, ਬਲਵਿੰਦਰ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਤੁਰੰਤ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕਿਉਂਕਿ ਉਨ੍ਹਾਂ ਵੱਲੋਂ ਨਾਕੇ ਦੇ ਦੌਰਾਨ ਵਰਤੀ ਗਈ ਕੋਤਾਹੀ ਦੇ ਚੱਲਦੇ ਹੋਏ ਇਸ ਸਖ਼ਤ ਐਕਸ਼ਨ ਲਿਆ ਗਿਆ ਹੈ।
Home ਤਾਜਾ ਖ਼ਬਰਾਂ ਅਚਾਨਕ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਅਚਾਨਕ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ
Previous Postਕਨੇਡਾ ਚ ਪੰਜਾਬੀਆਂ ਨੇ ਕੀਤੀ ਅਜਿਹੀ ਮਾੜੀ ਹਰਕਤ ਸਭ ਰਹਿ ਗਏ ਹੈਰਾਨ – ਪੁਲਸ ਨੇ 3 ਨੂੰ ਕੀਤਾ ਗਿਰਫ਼ਤਾਰ
Next Postਅੰਮ੍ਰਿਤਸਰ ਏਅਰਪੋਰਟ ਤੋਂ ਉਡੀ ਫਲਾਈਟ ਨੂੰ ਨਹੀਂ ਦਿੱਤੀ ਗਈ ਲੈਂਡਿੰਗ ਦੀ ਮਨਜ਼ੂਰੀ ਵਾਪਿਸ ਫਿਰ ਜਹਾਜ ਲਿਆਂਦਾ ਗਿਆ ਅੰਮ੍ਰਿਤਸਰ