ਅਚਾਨਕ ਪੰਜਾਬ ਸਰਕਾਰ ਨੇ ਆਪਣਾ ਇਹ ਫੈਸਲਾ ਲੈ ਲਿਆ ਵਾਪਿਸ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਮਾਰ ਹੇਠ ਸਭ ਤੋਂ ਜ਼ਿਆਦਾ ਦੁਨੀਆਂ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਆਇਆ ਹੋਇਆ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਜਿੱਥੇ ਅਮਰੀਕਾ ਦੀ ਸਰਕਾਰ ਵੱਲੋਂ ਸਾਰੇ ਲੋਕਾਂ ਦੇ ਘਰ ਉਨ੍ਹਾਂ ਟੈਸਟ ਕੀਤੇ ਗਏ ਉਥੇ ਹੀ ਸਾਰਿਆਂ ਨੂੰ ਵੈਕਸੀਨੇਟ ਵੀ ਕੀਤਾ ਜਾ ਚੁੱਕਾ ਹੈ। ਇਸ ਲਈ ਅਮਰੀਕਾ ਵਿੱਚ ਕੋਰੋਨਾ ਨੂੰ ਕਾਫੀ ਹੱਦ ਤੱਕ ਠੱਲ੍ਹ ਪਾਈ ਜਾ ਚੁੱਕੀ ਹੈ। ਭਾਰਤ ਵਿੱਚ ਕਰੋਨਾ ਦੀ ਸਥਿਤੀ ਇਸ ਸਮੇਂ ਵਧੇਰੇ ਚਿੰਤਾਜਨਕ ਬਣੀ ਹੋਈ ਹੈ ਜਿਥੇ ਬਹੁਤ ਸਾਰੇ ਸੂਬੇ ਇਸ ਦੀ ਚਪੇਟ ਵਿਚ ਆਏ ਹੋਏ ਹਨ। ਜਿੱਥੇ ਕਰੋਨਾ ਵੈਕਸੀਨ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਵੱਲੋਂ ਵੀ ਵੈਕਸੀਨ ਦਿਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਟੀਕਾ ਕਰਨ ਦੀ ਮੁਹਿੰਮ ਆਰੰਭ ਕੀਤੀ ਸੀ ਜਿਸ ਦੇ ਤਹਿਤ ਬਹੁਤ ਸਾਰੇ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਪੰਜਾਬ ਸਰਕਾਰ ਨੇ ਆਪਣਾ ਇਹ ਫੈਸਲਾ ਹੁਣ ਵਾਪਸ ਲੈ ਲਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੈਕਸੀਨ ਦੀ ਕਮੀ ਦੱਸਦੇ ਹੋਏ ਟੀਕਾਕਰਨ ਰੋਕ ਦਿੱਤਾ ਗਿਆ ਸੀ। ਉਥੇ ਹੀ ਕੇਂਦਰ ਸਰਕਾਰ ਤੋਂ ਹੋਰ ਵੈਕਸੀਨ ਦੀ ਮੰਗ ਵੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਸੀ। ਉਥੇ ਹੀ ਸੂਬਾ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਦੀ ਸਪਲਾਈ ਕੀਤੇ ਜਾਣ ਤੇ ਵਿਰੋਧੀ ਧਿਰ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਵਿਰੋਧੀ ਧਿਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਦੇਣ ਸਬੰਧੀ ਕਾਫੀ ਹੰਗਾਮਾ ਕੀਤਾ ਗਿਆ।

ਕਿਉਂਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਦੇਣ ਦਾ ਫੈਸਲਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਸੀ। ਸਿਹਤ ਮੰਤਰੀ ਵੱਲੋਂ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਉੱਥੇ ਹੀ ਵਿਰੋਧੀ ਧਿਰ 6ਵੱਲੋਂ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਕੀਤਾ ਗਿਆ ਜਿਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਉਪਰ ਬਦਲਾਅ ਕਰਦੇ ਹੋਏ ਹਸਪਤਾਲਾਂ ਨੂੰ ਦਿੱਤੀ ਜਾਣ ਵਾਲੀ ਵੈਕਸੀਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਪੰਜਾਬ ਵਿਚ ਹੁਣ ਤੱਕ 48 ਲੱਖ ਲੋਕਾਂ ਨੂੰ ਕਰੋਨਾ ਵੈਕਸੀਨ ਲਗਾ ਦਿੱਤੀ ਗਈ ਹੈ। ਜੋ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਦਿੱਤੀ ਗਈ ਹੈ ਉਸ ਦਾ ਸਾਰਾ ਖਰਚਾ ਕੱਟਣ ਤੋਂ ਬਾਅਦ, ਜੋ ਵਾਧੂ ਜੋ ਰਾਸ਼ੀ ਲਈ ਗਈ ਹੈ ਉਸ ਨੂੰ ਵੀ ਵਾਪਸ ਕੀਤਾ ਜਾਵੇਗਾ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਲੈ ਲਿਆ ਗਿਆ ਸੀ। ਉੱਥੇ ਹੀ ਹੁਣ ਇਸ ਫ਼ੈਸਲੇ ਨੂੰ ਵਾਪਸ ਲਿਆ ਗਿਆ ਹੈ।