ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਥੇ ਹੀ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਜਿਸ ਵਿੱਚ ਅੱਠ ਨਵੇਂ ਮੰਤਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ , ਜਿਨ੍ਹਾਂ ਵੱਲੋਂ ਪਹਿਲੀ ਵਾਰ ਚੋਣਾਂ ਵਿੱਚ ਜਿੱਤ ਦਰਜ ਕੀਤੀ ਗਈ ਹੈ। ਮੰਤਰੀ ਮੰਡਲ ਦੇ ਵਿਚ ਤੈਨਾਤ ਕੀਤੇ ਗਏ ਵੱਖ-ਵੱਖ ਮੰਤਰੀਆਂ ਨੂੰ ਵੱਖ ਵੱਖ ਅਹੁਦਿਆਂ ਦੀ ਵੰਡ ਕਰਕੇ ਦੇ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਆਪਣੇ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲਦੇ ਹੋਏ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਮੇਂ ਪੰਜਾਬ ਦੀ ਸੱਤਾ ਉਪਰ ਕਬਜ਼ਾ ਕਰਨ ਵਾਲੀ ਆਮ ਆਦਮੀ ਪਾਰਟੀ ਪੂਰੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ।
ਜਿਸ ਵੱਲੋਂ ਲਗਾਤਾਰ ਆਏ ਦਿਨ ਹੀ ਵੱਖਰਾ ਕੰਮ ਕਰਕੇ ਲੋਕਾਂ ਨੂੰ ਰਾਹਤ ਦਿੱਤੇ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਅਚਾਨਕ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਹੁਕਮ ਜਾਰੀ ਕਰ ਦਿਤਾ ਗਿਆ ਹੈ ਜਿਥੇ ਕਈਆ ਨੂੰ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਿਥੇ ਅਚਨਚੇਤ ਕਈ ਜੇਲਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਬਹੁਤ ਸਾਰੇ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਜਿਸ ਨਾਲ ਪੰਜਾਬ ਵਿੱਚ ਸ਼ਾਂਤੀ ਅਤੇ ਕਾਨੂੰਨ ਸਥਾਪਤ ਕੀਤਾ ਜਾ ਸਕੇ।
ਹੁਣ ਉਨ੍ਹਾਂ ਵੱਲੋਂ ਜੇਲ੍ਹ ਸੁਪਰਡੈਂਟਾਂ ਲਈ ਇਕ ਚਿੱਠੀ ਭੇਜ ਕੇ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਲਿਖਿਆ ਹੈ ਕਿ 26 ਮਾਰਚ ਤੋਂ 4 ਅਪ੍ਰੈਲ ਤੱਕ 10 ਦਿਨਾਂ ਦੇ ਦੌਰਾਨ ਪੰਜਾਬ ਦੀਆਂ ਸਾਰੀਆਂ ਜੇਲਾਂ ਨੂੰ ਸੈਨੇਟਾਈਜਿੰਗ ਕੀਤਾ ਜਾਵੇ,ਉਥੇ ਹੀ ਉਨ੍ਹਾਂ ਵੱਲੋਂ ਜੇਲ੍ਹ ਅਧਿਕਾਰੀਆਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਖਾਸ ਪ੍ਰਬੰਧ ਕੀਤੇ ਜਾਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਅਤੇ ਵੀ ਆਈ ਪੀ ਕਲਚਰ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਕੈਦੀਆਂ ਨੂੰ ਇੱਕੋ ਜਿਹਾ ਕਾਨੂੰਨ ਦੇ ਅਨੁਸਾਰ ਟਰੀਟਮੈਂਟ ਦਿੱਤਾ ਜਾਣਾ ਚਾਹੀਦਾ ਹੈ।
ਅਗਰ ਕਿਸੇ ਨੂੰ ਖਾਸ ਵੀ ਆਈ ਪੀ ਟਰੀਟਮੈਂਟ ਦੇਣ ਵਾਸਤੇ ਵੱਖਰੇ ਬਣਾਏ ਗਏ ਕਮਰਿਆਂ ਨੂੰ ਵੀ ਹਟਾ ਦਿੱਤਾ ਜਾਣਾ ਚਾਹੀਦਾ ਹੈ। ਅਗਰ ਕੋਈ ਵੀ v.i.p. ਟਰੀਟਮੈਂਟ ਅਤੇ ਨਸ਼ਾ ਤਸਕਰੀ ਦੇ ਸਮਾਨ ਸਬੰਧੀ ਮੋਬਾਇਲ ਫੋਨ ਸਬੰਧੀ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਜੇਲ੍ਹ ਸੁਪਰਡੈਂਟ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ।
Previous Postਘਰੋਂ ਘਰਵਾਲੇ ਨਾ ਝਗੜਾ ਕਰਕੇ ਗਈ ਘਰਵਾਲੀ ਨੇ ਕਰਤਾ ਇਹ ਖੌਫਨਾਕ ਕੰਮ – ਤਾਜਾ ਵੱਡੀ ਖਬਰ
Next Postਮਸ਼ਹੂਰ ਕਿਸਾਨ ਆਗੂ ਰਾਕੇਸ਼ ਟਿਕੈਤ ਬਾਰੇ ਆਈ ਵੱਡੀ ਖਬਰ – ਪੁਲਸ ਕਰ ਰਹੀ ਇਹ ਜਾਂਚ