ਅਚਾਨਕ ਵਧੇ ਕੇਸਾਂ ਕਰਕੇ ਇਥੇ 30 ਮਈ ਤੱਕ ਲਾਕਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਗੱਲ ਕੀਤੀ ਜਾਵੇ ਕਰੋਨਾ ਦੀ ਤਾਂ, ਚੀਨ ਤੋਂ ਸ਼ੁਰੂ ਹੋਣ ਵਾਲੀ ਇਹ ਨਾਮੁਰਾਦ ਬਿਮਾਰੀ ਕਈ ਦੇਸ਼ਾਂ ਵਿੱਚ ਫਿਰ ਤੋਂ ਆਪਣੇ ਪੈਰ ਪਸਾਰ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਕਾਰਨ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਟੀਕਾਕਰਣ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ,ਉਸ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ । ਕਰੋਨਾ ਦੇ ਕੇਸ ਲਗਾਤਾਰ ਭਾਰਤ ਵਿੱਚ ਵੀ ਵਧਦੇ ਨਜ਼ਰ ਆ ਰਹੇ ਹਨ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਅਚਾਨਕ ਵਧੇ ਕੇਸਾਂ ਕਰਕੇ ਇਥੇ 30 ਮਈ ਤੱਕ ਲਈ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਬਹੁਤ ਸਾਰੇ ਪ੍ਰਭਾਵਤ ਹੋਣ ਵਾਲੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਤਾਲਾਬੰਦੀ ਕੀਤੀ ਗਈ ਹੈ। ਤਾਂ ਜੋ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ। ਹੁਣ ਕੇਰਲ ਵਿੱਚ ਕੀਤੀ ਗਈ ਤਾਲਾਬੰਦੀ ਨੂੰ ਉਥੋਂ ਦੀ ਸਰਕਾਰ ਵੱਲੋਂ 30 ਮਈ ਤੱਕ ਲਈ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਹੋਰ ਵੀ ਬਹੁਤ ਸਾਰੇ ਸੂਬਿਆਂ ਵਿੱਚ ਲਾਗੂ ਕੀਤੀ ਗਈ ਤਾਲਾਬੰਦੀ ਨੂੰ 30 ਮਈ ਤੱਕ ਵਧਾਇਆ ਗਿਆ ਹੈ।

ਕੇਰਲ ਵਿੱਚ ਕਈ ਖੇਤਰਾਂ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀ ਗਈ ਤਾਲਾਬੰਦੀ ਨੂੰ ਵਾਪਸ ਲਿਆ ਜਾ ਰਿਹਾ ਹੈ। ਕੇਰਲ ਸੂਬੇ ਵਿੱਚ ਲਾਈ ਗਈ ਤਾਲਾਬੰਦੀ ਨੂੰ 30 ਮਈ ਤਕ ਅੱਗੇ ਵਧਾ ਦਿੱਤੇ ਜਾਣ ਦੀ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਵੀ ਤਾਲਾਬੰਦੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਇਸ ਰਾਹੀਂ ਕਰਨਾਟਕ ਵਿੱਚ ਵੀ ਤਾਲਾਬੰਦੀ ਨੂੰ ਸੂਬੇ ਦੇ ਮੁੱਖ ਮੰਤਰੀ ਵੱਲੋਂ ਵਧਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਉਨ੍ਹਾਂ ਉੱਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ, ਕਿ ਸੂਬੇ ਅੰਦਰ ਜਾਰੀ ਲਾਗੂ ਕੀਤੀਆਂ ਗਈਆਂ ਕਰੋਨਾ ਹਦਾਇਤਾਂ ਨੂੰ ਲਾਗੂ ਰੱਖਿਆ ਜਾਵੇ। ਇਸ ਲਈ ਲਗਾਈ ਗਈ ਤਾਲਾਬੰਦੀ ਵਿੱਚ ਕਰਨਾਟਕ ਸਰਕਾਰ ਵੱਲੋਂ 7 ਜੂਨ ਤੱਕ ਵਾਧਾ ਕੀਤਾ ਗਿਆ ਹੈ।