ਅਚਾਨਕ ਵਧੇ ਕੋਰੋਨਾ ਕਰਕੇ ਕੀ ਹੁਣ ਪੰਜਾਬ ਚ ਸਕੂਲ ਹੋਣਗੇ ਬੰਦ ਸਰਕਾਰ ਨੇ ਦਿੱਤਾ ਇਹ ਜਵਾਬ

ਆਈ ਤਾਜਾ ਵੱਡੀ ਖਬਰ 

ਸਭ ਦੇਸ਼ਾਂ ਵਿੱਚ ਕਰੋਨਾ ਦਾ ਪਸਾਰ ਫਿਰ ਤੋਂ ਹੋ ਰਿਹਾ ਹੈ। ਜੋ ਸਾਰੇ ਦੇਸ਼ਾਂ ਲਈ ਫਿਰ ਤੋਂ ਇੱਕ ਚੁ-ਣੌ-ਤੀ ਬਣ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਪਰਸਾਰ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਦੇਸ਼ ਅੰਦਰ ਦਾਖਲ ਹੋਣ ਵਾਲੇ ਯਾਤਰੀਆਂ ਦੇ ਕਰੋਨਾ ਟੈਸਟ ਲਾਜ਼ਮੀ ਕੀਤੇ ਗਏ ਹਨ। ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ।

ਜਿੱਥੇ ਵਿਸ਼ਵ ਵਿਚ ਸਭ ਤੋਂ ਜ਼ਿਆਦਾ ਕਰੋਨਾ ਦੇ ਕੇਸ ਸਾਹਮਣੇ ਆਏ ਹਨ। ਉੱਥੇ ਹੀ ਇਸ ਤਰ੍ਹਾਂ ਦਾ ਵੱਧ ਅਸਰ ਵਿਦਿਅਕ ਅਦਾਰਿਆਂ ਉਪਰ ਵੀ ਪਿਆ ਹੈ। ਜਿਸ ਕਾਰਨ ਸਾਰੇ ਵਿਦਿਆਰਥੀਆਂ ਦੀ ਪੜਾਈ ਪ੍ਰਭਾਵਿਤ ਹੋਈ ਹੈ। ਅਚਾਨਕ ਵਧੇ ਕਰੋਨਾ ਕੇਸਾਂ ਕਰਕੇ ਪੰਜਾਬ ਦੇ ਸਕੂਲਾਂ ਬਾਰੇ ਸਰਕਾਰ ਵੱਲੋਂ ਇੱਕ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਵਿੱਚ ਜਿੱਥੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਚਾਰ ਜਿਲਿਆਂ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

ਉੱਥੇ ਹੀ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਵੀ ਕਈ ਤਰ੍ਹਾ ਦੇ ਸਵਾਲ ਉੱਠ ਰਹੇ ਹਨ। ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਬੀਮਾਰੀ ਦਾ ਫੈਲਾਅ ਘੱਟ ਹੈ, ਇਸ ਲਈ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਯੋਗ ਅਧਿਆਪਕਾਂ ਨੂੰ ਪਹਿਲ ਦੇ ਅਧਾਰ ਤੇ ਫਰੰਟਲਾਈਨ ਵਰਕਰਾਂ ਵਜੋ ਲਾਜ਼ਮੀ ਤੌਰ ਤੇ ਟੀਕਾ ਲਾਇਆ ਜਾਵੇ।

ਉਸੇ ਨਾਲ ਹੀ ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਸਬੰਧੀ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਕਿ ਕਰੋਨਾ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਮੁੱਖ ਸਕੱਤਰ ਵਿੰਨੀ ਮਹਾਜਨ ਨੇ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਕਿਹਾ ਹੈ ਕੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਮੁਖੀਆਂ ਵੱਲੋਂ ਲਾਜ਼ਮੀ ਤੌਰ ਤੇ ਵਿਆਹ, ਸ਼ਾਦੀਆਂ ਅਤੇ ਹੋਰ ਸਮਾਜਕ ਇਕੱਠਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਰੱਖਣੇ ਚਾਹੀਦੇ ਹਨ। ਤਾਂ ਜੋ ਲੋਕਾਂ ਦਾ ਇਕੱਠ ਘੱਟ ਹੋ ਸਕੇ ਤੇ ਕਰੋਨਾ ਦੀ ਦੂਜੀ ਲਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ।