ਅਚਾਨਕ ਹੁਣੇ ਹੁਣੇ ਇਥੇ ਸਕੂਲ ਖੋਲਣ ਬਾਰੇ ਸਰਕਾਰ ਨੇ ਲਿਆ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ

ਇਸ ਕਰੋਨਾ ਦੀ ਆਫ਼ਤ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਉਥੇ ਹੀ ਇਸ ਦਾ ਸਭ ਤੋਂ ਵੱਧ ਅਸਰ ਵਿਦਿਅਕ ਅਦਾਰਿਆਂ ਉਪਰ ਦੇਖਿਆ ਗਿਆ। ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਬੰਦ ਕੀਤਾ ਗਿਆ ਹੈ ਜੋ ਅਜੇ ਤੱਕ ਵੀ ਬੰਦ ਹਨ। ਉਥੇ ਹੀ ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਗਈ ਹੈ। ਉਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਨਾਲ ਹੀ 18 ਸਾਲ ਤੋਂ ਵੱਧ ਉਮਰ ਵਰਗ ਦੇ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਜਾਵੇ ਲਾਜ਼ਮੀ ਕੀਤਾ ਗਿਆ ਹੈ।

ਹੁਣ ਏਥੇ ਸਰਕਾਰ ਵੱਲੋਂ ਸਕੂਲ ਖੋਲਣ ਬਾਰੇ ਇਹ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਨੂੰ ਕਰੋਨਾ ਸਥਿਤੀ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਤਹਿਤ ਰਾਜਸਥਾਨ ਦੇ ਮੁਖ ਮੰਤਰੀ ਅਸ਼ੋਕ ਗਹਿਲੋਤ ਵੱਲੋਂ ਵੀ 2 ਅਗਸਤ ਤੋਂ ਸਕੂਲਾਂ ਨੂੰ ਖੋਲਣ ਦੀ ਇਜਾਜਤ ਦਿੱਤੀ ਗਈ ਸੀ। ਉਥੇ ਹੀ ਹੁਣ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਵੱਲੋਂ ਸਥਿਤੀ ਦੇ ਅਨੁਸਾਰ ਹੀ ਸਕੂਲ ਖੋਲ੍ਹਣ ਦੀ ਅਗਲੀ ਤਰੀਕ ਦਾ ਐਲਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਾਰੇ ਜ਼ਿਲ੍ਹਿਆਂ ਵਿੱਚ ਸੂਬਾਈ ਮੈਡੀਕਲ ਕਾਲਜ ਦੀ ਸਥਾਪਨਾ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅਜਿਹੇ ਵਿਚ ਮਨਜੂਰ ਸੁਦਾ ਮੈਡੀਕਲ ਕਾਲਜਾਂ ਦਾ ਕੰਮ ਸਮੇਂ ਸਿਰ ਪੂਰਾ ਕਰਨਾ ਸਾਡੀ ਸਰਵਉੱਤਮ ਤਰਜੀਹ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਜਿਸ ਵਿਚ ਮੈਡੀਕਲ ਅਤੇ ਸਿਹਤ ਮੰਤਰੀ ਅਤੇ ਹੋਰ ਬਹੁਤ ਸਾਰੀਆਂ ਸ਼ਖਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਹੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਕੇ ਸਕੂਲਾਂ ਨੂੰ ਖੋਲਣ ਦੀ ਤਰੀਕ ਬਾਰੇ ਐਲਾਨ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਬੱਚਿਆਂ ਦੇ ਸਕੂਲ ਨੂੰ ਖੋਲਣ ਬਾਰੇ ਜਲਦ ਹੀ ਕੋਈ ਫੈਸਲਾ ਲਿਆ ਜਾਵੇਗਾ। ਉੱਥੇ ਹੀ ਇਸ ਪੰਜ ਮੈਂਬਰੀ ਕਮੇਟੀ ਵੱਲੋਂ ਇਹ ਵੀ ਤੈਅ ਕੀਤਾ ਜਾਵੇਗਾ ਤੁਸੀ ਕਿਹੜੀ ਕਲਾਸ ਤੱਕ ਸਕੂਲਾਂ ਨੂੰ ਖੋਲ੍ਹਿਆ ਜਾਵੇ।